Monday, February 24, 2014

ਆਤਮਕ ਪਿਤਾ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਪਿਤਾ
                                                
ਪੰਜਾਬੀ ਮਸੀਹੀ ਸੰਦੇਸ਼


1 ਕੁਰਿੰਥੀਆਂ ਨੂੰ 4:15

15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ

 

ਮੱਤੀ 23:9

ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ

 

ਉਤਪਤ 45:8

ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।

 

ਨਿਆਂਈਆਂ ਦੀ ਪੋਥੀ 17:10

10 ਫ਼ੇਰ ਮੀਕਾਹ ਨੇ ਉਸ ਨੂੰ ਆਖਿਆ, “ਮੇਰੇ ਨਾਲ ਰਹਿ ਲੈ। ਮੇਰਾ ਪਿਤਾ ਅਤੇ ਮੇਰਾ ਜਾਜਕ ਬਣ ਜਾ। ਮੈਂ ਤੈਨੂੰ ਹਰ ਸਾਲ 4 ਔਂਸ ਚਾਂਦੀ ਦਿਆਂ ਕਰਾਂਗਾ। ਮੈਂ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।

ਲੇਵੀ ਨੇ ਉਹੀ ਕੀਤਾ ਜੋ ਮੀਕਾਹ ਨੇ ਆਖਿਆ ਸੀ

 

ਨਿਆਂਈਆਂ ਦੀ ਪੋਥੀ 18:19

19 ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਓ! ਇੱਕ ਲਫ਼ਜ਼ ਨਹੀਂ ਬੋਲਣਾ। ਸਾਡੇ ਨਾਲ ਆਓ। ਸਾਡੇ ਪਿਤਾ ਅਤੇ ਜਾਜਕ ਬਣੋ। ਤੁਹਾਨੂੰ ਇਹ ਚੋਣ ਕਰਨੀ ਹੀ ਪਵੇਗੀ। ਕੀ ਤੇਰੇ ਲਈ ਸਿਰਫ਼ ਇੱਕ ਆਦਮੀ ਦਾ ਜਾਜਕ ਬਨਣਾ ਬਿਹਤਰ ਹੈ? ਜਾਂ ਕਿ ਤੇਰੇ ਲਈ ਇਸਰਾਏਲੀ ਲੋਕਾਂ ਦੇ ਪੂਰੇ ਪਰਿਵਾਰ-ਸਮੂਹ ਦਾ ਜਾਜਕ ਬਣਨਾ ਬਿਹਤਰ ਹੈ?

 

ਅੱਯੂਬ 29:16

16 ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ
    ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ

 

ਯਿਰਮਿਯਾਹ 2:27

27 ਉਹ ਲੱਕੜ ਦੇ ਟੁਕੜਿਆਂ ਨਾਲ ਗੱਲਾਂ ਕਰਦੇ ਨੇ!
    ਉਹ ਆਖਦੇ ਨੇ, ‘ਤੂੰ ਮੇਰਾ ਪਿਤਾ ਹੈਂ।
ਉਹ ਪੱਥਰ ਦੇ ਟੁਕੜੇ ਨਾਲ ਗੱਲਾਂ ਕਰਦੇ ਨੇ।
    ਉਹ ਆਖਦੇ ਨੇ, ‘ਤੂੰ ਮੈਨੂੰ ਜਨਮ ਦਿੱਤਾ ਸੀ।
ਉਹ ਸਾਰੇ ਹੀ ਲੋਕ ਸ਼ਰਮਸਾਰ ਹੋਣਗੇ।
    ਉਹ ਲੋਕ ਮੇਰੇ ਵੱਲ ਨਹੀਂ ਦੇਖਦੇ।
    ਉਨ੍ਹਾਂ ਨੇ ਮੇਰੇ ਵੱਲ ਪਿਠ੍ਠਾ ਕਰ ਲਈਆਂ ਨੇ।
ਪਰ ਜਦੋਂ ਯਹੂਦਾਹ ਦੇ ਲੋਕ ਮੁਸੀਬਤ ਵਿੱਚ ਹੁੰਦੇ ਨੇ, ਉਹ ਮੈਨੂੰ ਆਖਦੇ ਨੇ,
    ਆਓ! ਸਾਨੂੰ ਬਚਾਓ!’

 

ਹਿਜ਼ਕੀਏਲ 16:3

ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਯਰੂਸ਼ਲਮ ਨੂੰ ਆਖਦਾ ਹੈ: ਆਪਣੇ ਦਿਤਹਾਸ ਵੱਲ ਦੇਖ। ਤੂੰ ਕਾਨਾਨ ਵਿੱਚ ਜੰਮਿਆਂ ਸੀ। ਤੇਰਾ ਪਿਤਾ ਇੱਕ ਅਮੂਰੀ ਸੀ। ਤੇਰੀ ਮਾਤਾ ਹਿੱਤੀ ਸੀ

 

ਹਿਜ਼ਕੀਏਲ 16:45

45 ਤੂੰ ਆਪਣੀ ਮਾਂ ਦੀ ਧੀ ਹੈਂ। ਤੂੰ ਆਪਣੇ ਪਤੀ ਜਾਂ ਆਪਣੇ ਬੱਚਿਆਂ ਦਾ ਕੋਈ ਧਿਆਨ ਨਹੀਂ ਰੱਖਦੀ। ਤੂੰ ਬਿਲਕੁਲ ਆਪਣੀ ਭੈਣ ਵਰਗੀ ਹੈਂ। ਤੁਸੀਂ ਦੋਹਾਂ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਨਫ਼ਰਤ ਕੀਤੀ। ਤੁਸੀਂ ਬਿਲਕੁਲ ਆਪਣੇ ਮਾਪਿਆਂ ਵਰਗੀਆਂ ਹੋਂ। ਤੁਹਾਡੀ ਮਾਂ ਹਿੱਤੀ ਸੀ ਅਤੇ ਤੁਹਾਡਾ ਪਿਤਾ ਅਮੂਰੀ ਸੀ

 

ਉਤਪਤ 4:20

20 ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਯਾਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਪਸ਼ੂ ਪਾਲਣ ਕਰਕੇ ਜੀਵਨ ਦਾ ਨਿਰਬਾਹ ਕਰਦੇ ਸਨ

 

ਉਤਪਤ 4:21

21 ਆਦਾਹ ਦਾ ਇੱਕ ਹੋਰ ਪੁੱਤਰ ਵੀ ਸੀ ਜੂਬਲ। (ਜੂਬਲ, ਯਾਬਲ ਦਾ ਭਰਾ ਸੀ) ਜੂਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਸਰੰਗੀ ਤੇ ਬੰਸਰੀ ਬਜਾਉਂਦੇ ਸਨ

 

ਯਸਾਯਾਹ 22:21

21 ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ

 

2 ਰਾਜਿਆਂ 2:12

12 ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚਿਲਾਇਆ, “ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!

ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸੱਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ

 

1 ਥੱਸਲੁਨੀਕੀਆਂ ਨੂੰ 2:11

11 ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ

 

1 ਤਿਮੋਥਿਉਸ ਨੂੰ 5:1

 ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ

 

1 ਯੂਹੰਨਾ 2:13

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

 

1 ਯੂਹੰਨਾ 2:14

14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ।
ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ।
ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ,
    ਕਿਉਂ ਕਿ ਤੁਸੀਂ ਮਜ਼ਬੂਤ ਹੋ;
ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ,
    ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ



1 ਕੁਰਿੰਥੀਆਂ ਨੂੰ 4:15; ਮੱਤੀ 23:9; ਉਤਪਤ 45:8; ਨਿਆਂਈਆਂ ਦੀ ਪੋਥੀ 17:10; ਨਿਆਂਈਆਂ ਦੀ ਪੋਥੀ 18:19; ਅੱਯੂਬ 29:16; ਯਿਰਮਿਯਾਹ 2:27; ਹਿਜ਼ਕੀਏਲ 16:3; ਹਿਜ਼ਕੀਏਲ 16:45; ਉਤਪਤ 4:20; ਉਤਪਤ 4:21; ਯਸਾਯਾਹ 22:21; 2 ਰਾਜਿਆਂ 2:12; 1 ਥੱਸਲੁਨੀਕੀਆਂ ਨੂੰ 2:11; 1 ਤਿਮੋਥਿਉਸ ਨੂੰ 5:1; 1 ਯੂਹੰਨਾ 2:13; 1 ਯੂਹੰਨਾ 2:14