Monday, February 24, 2014

ਆਤਮਕ ਤਰੱਕੀ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਤਰੱਕੀ
                                                  
ਪੰਜਾਬੀ ਮਸੀਹੀ ਸੰਦੇਸ਼

  

ਅੱਯੂਬ 17:9

ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ
    ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ

 

ਜ਼ਬੂਰ 84:7

ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ
    ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ

ਜ਼ਬੂਰ 92:12

12 ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ

 

ਕਹਾਉਤਾਂ 4:18

18 ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ


2 ਕੁਰਿੰਥੀਆਂ ਨੂੰ 3:18

18 ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ

 

1 ਤਿਮੋਥਿਉਸ ਨੂੰ 4:15

15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ

 

2 ਸਮੂਏਲ 22:37

37 ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵੱਧਾਇਆ ਹੈ
    ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਥਿੜਕੇ

 

1 ਰਾਜਿਆਂ 4:29

ਸੁਲੇਮਾਨ ਦੀ ਸਿਆਣਪ

29 ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ

 

1 ਇਤਹਾਸ 4:10

10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵੱਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ

 

ਜ਼ਬੂਰ 18:36

36 ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ
    ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ

 

ਜ਼ਬੂਰ 118:5

ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ
    ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ

ਯਸਾਯਾਹ 54:2

ਆਪਣਾ ਤੰਬੂ ਵੱਡੇਰਾ ਕਰ ਲੈ
    ਆਪਣੇ ਦਰਵਾਜ਼ੇ ਚੌੜੇ ਕਰ ਲੈ।
    ਆਪਣੇ ਘਰ ਵਿੱਚ ਵਾਧਾ ਕਰਨ ਤੋਂ ਨਾ ਹਟ।
ਆਪਣੇ ਤੰਬੂ ਨੂੰ ਵੱਡਾ ਤੇ ਮਜ਼ਬੂਤ ਬਣਾ ਲੈ

ਯੂਹੰਨਾ 10:10

10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ

 

2 ਕੁਰਿੰਥੀਆਂ ਨੂੰ 6:11

11 ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ

 

ਅਫ਼ਸੀਆਂ ਨੂੰ 3:17

17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ

 

ਅਫ਼ਸੀਆਂ ਨੂੰ 3:18

18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ

 

ਅਫ਼ਸੀਆਂ ਨੂੰ 3:19

19 ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ


ਫ਼ਿਲਿੱਪੀਆਂ ਨੂੰ 3:16

16 ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹੀਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ




ਅੱਯੂਬ 17:9; ਜ਼ਬੂਰ 84:7; ਜ਼ਬੂਰ 92:12; ਕਹਾਉਤਾਂ 4:18; 2 ਕੁਰਿੰਥੀਆਂ ਨੂੰ 3:18; 1 ਤਿਮੋਥਿਉਸ ਨੂੰ 4:15; 2 ਸਮੂਏਲ 22:37; 1 ਰਾਜਿਆਂ 4:29; 1 ਇਤਹਾਸ 4:10; ਜ਼ਬੂਰ 18:36; ਜ਼ਬੂਰ 118:5; ਯਸਾਯਾਹ 54:2; ਯੂਹੰਨਾ 10:10; 2 ਕੁਰਿੰਥੀਆਂ ਨੂੰ 6:11; ਅਫ਼ਸੀਆਂ ਨੂੰ 3:17; ਅਫ਼ਸੀਆਂ ਨੂੰ 3:18; ਅਫ਼ਸੀਆਂ ਨੂੰ 3:19; ਫ਼ਿਲਿੱਪੀਆਂ ਨੂੰ 3:16