Monday, February 24, 2014

ਮਾਂ ਦੀਆਂ ਜ਼ਿੰਮੇਵਾਰੀਆਂ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਂ ਦੀਆਂ ਜ਼ਿੰਮੇਵਾਰੀਆਂ
                                                        ਪੰਜਾਬੀ ਮਸੀਹੀ ਸੰਦੇਸ਼
ਜ਼ਬੂਰ 113:9

ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ
ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ।
    ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ

ਯਹੋਵਾਹ ਦੀ ਉਸਤਤਿ ਕਰੋ

 

ਲੇਵੀਆਂ ਦੀ ਪੋਥੀ 12:1-8

 ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲ ਦੇ ਲੋਕਾਂ ਨੂੰ ਆਖ:

ਜੇ ਕੋਈ ਔਰਤ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਔਰਤ ਸੱਤ ਦਿਨ ਤੱਕ ਪਲੀਤ ਰਹੇਗੀ। ਇਹ ਉਸ ਦੇ ਮਹਾਂਵਾਰੀ ਦੇ ਸਮੇਂ ਪਲੀਤ ਹੋਣ ਵਾਂਗ ਹੋਵੇਗਾ। ਅੱਠਵੇਂ ਦਿਨ ਉਸ ਮੁੰਡੇ ਦੀ ਸੁੰਨਤ ਹੋਣੀ ਚਾਹੀਦੀ ਹੈ ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 33 ਦਿਨ ਲੱਗਣਗੇ। ਉਸ ਨੂੰ ਕਿਸੇ ਵੀ ਪਵਿੱਤਰ ਚੀਜ਼ ਨੂੰ ਨਹੀਂ ਛੂਹਣਾ ਚਾਹੀਦਾ। ਉਸ ਦੇ ਪਾਕ ਹੋ ਜਾਣ ਦੇ ਸਮੇਂ ਤੀਕ, ਉਸ ਨੂੰ ਪਵਿੱਤਰ ਸਥਾਨ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ ਪਰ ਜੇ ਔਰਤ ਕਿਸੇ ਕੁੜੀ ਨੂੰ ਜਨਮ ਦਿੰਦੀ ਹੈ, ਉਹ ਦੋ ਹਫ਼ਤਿਆਂ ਤੱਕ ਉਸੇ ਤਰ੍ਹਾਂ ਪਲੀਤ ਰਹੇਗੀ ਜਿਵੇਂ ਮਹਾਵਾਰੀ ਦੇ ਸਮੇਂ ਰਹਿੰਦੀ ਹੈ। ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 66 ਦਿਨ ਲੱਗਣਗੇ
ਆਪਣੇ ਪਾਕ ਹੋਣ ਦੇ ਸਮੇਂ ਦੇ ਮੁੱਕਣ ਤੋਂ ਮਗਰੋਂ ਮੁੰਡੇ ਜਾਂ ਕੁੜੀ ਦੀ ਨਵੀਂ ਮਾਂ ਨੂੰ ਮੰਡਲੀ ਵਾਲੇ ਤੰਬੂ ਲਈ ਖਾਸ ਬਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਉਸ ਨੂੰ ਉਹ ਬਲੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਨੂੰ ਦੇਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਦੀ ਭੇਟ ਲਈ ਇੱਕ ਘੁੱਗੀ ਜਾਂ ਕਬੂਤਰ ਲਿਆਉਣਾ ਚਾਹੀਦਾ ਹੈ 7-8 ਜਾਜਕ ਇਨ੍ਹਾਂ ਨੂੰ ਯਹੋਵਾਹ ਅੱਗੇ ਭੇਟ ਕਰੇਗਾ। ਇਸ ਤਰ੍ਹਾਂ ਜਾਜਕ ਉਸ ਲਈ ਪਰਾਸਚਿਤ ਕਰੇਗਾ। ਫ਼ੇਰ ਉਹ ਆਪਣੇ ਖੂਨ ਦੀ ਕਮੀ ਤੋਂ ਪਾਕ ਹੋ ਜਾਵੇਗੀ। ਇਹ ਨੇਮ ਉਸ ਔਰਤ ਲਈ ਹਨ ਜੋ ਕਿਸੇ ਮੁੰਡੇ ਜਾਂ ਕੁੜੀ ਨੂੰ ਜਨਮ ਦਿੰਦੀ ਹੈ।ਜੇ ਉਸ ਔਰਤ ਵਿੱਚ ਲੇਲਾ ਲਿਆ ਸੱਕਣ ਦੀ ਪੁੱਜਤ ਨਹੀਂ ਤਾਂ ਉਹ ਦੋ ਘੁੱਗੀ ਜਾਂ ਦੋ ਕਬੂਤਰ ਲਿਆ ਸੱਕਦੀ ਹੈ। ਇੱਕ ਪੰਛੀ ਹੋਮ ਦੀ ਭੇਟ ਲਈ ਅਤੇ ਦੂਸਰਾ ਪੰਛੀ ਪਾਪ ਦੀ ਭੇਟ ਲਈ ਹੋਵੇਗਾ

 

ਲੂਕਾ 2:22-24

22 ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ। 23 ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’” [a] 24 ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ। [b] ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ

 

1 ਥੱਸਲੁਨੀਕੀਆਂ ਨੂੰ 2:7

ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। [a] ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ

 

ਲੂਕਾ 2:48

48 ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।

 

ਕਹਾਉਤਾਂ 1:8

ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ

 

ਕਹਾਉਤਾਂ 6:20

20 ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ

 

2 ਤਿਮੋਥਿਉਸ ਨੂੰ 1:5

ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ

 

ਕਹਾਉਤਾਂ 29:15

15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ

 

ਕਹਾਉਤਾਂ 10:1

ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ

 

ਕਹਾਉਤਾਂ 23:25

25 ਤੁਹਾਡੇ ਮਾਪੇ, ਜਿਨ੍ਹਾਂ ਨੇ ਤੁਸਾਂ ਨੂੰ ਜਨਮ ਦਿੱਤਾ, ਖੁਸ਼ ਹੋਣ

 

2 ਇਤਹਾਸ 22:3

ਅਹਜ਼ਆਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਤੇ ਹੀ ਤੁਰਿਆ। ਉਹ ਆਪਣੀ ਮਾਂ ਦੀ ਸ਼ੈਹ ਤੇ ਇਨ੍ਹਾਂ ਰਾਹਾਂ ਤੇ ਤੁਰਿਆ

 

ਉਤਪਤ 27:5-17

ਇਸ ਲਈ ਏਸਾਓ ਸ਼ਿਕਾਰ ਤੇ ਚੱਲਾ ਗਿਆ

ਜਦੋਂ ਇਸਹਾਕ ਨੇ ਇਹ ਗੱਲਾਂ ਆਪਣੇ ਪੁੱਤਰ ਨੂੰ ਆਖੀਆਂ ਤਾਂ ਰਿਬਕਾਹ ਸੁਣ ਰਹੀ ਸੀ। ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, “ਸੁਣ, ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨਾਲ ਗੱਲਾਂ ਕਰਦੇ ਸੁਣਿਆ ਹੈ ਤੇਰੇ ਪਿਤਾ ਨੇ ਆਖਿਆ, ‘ਇੱਕ ਜਾਨਵਰ ਨੂੰ ਮਾਰ ਕੇ ਮੇਰੇ ਲਈ ਲਿਆ। ਮੇਰੇ ਲਈ ਭੋਜਨ ਤਿਆਰ ਕਰ ਅਤੇ ਮੈਂ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਯਹੋਵਾਹ ਦੀ ਹਾਜ਼ਰੀ ਵਿੱਚ ਅਸੀਸ ਦੇਵਾਂਗਾ। ਇਸ ਲਈ ਪੁੱਤਰ, ਮੇਰੀ ਗੱਲ ਸੁਣ ਅਤੇ ਓਹੀ ਕਰ ਜੋ ਮੈਂ ਆਖਦੀ ਹਾਂ ਆਪਣੀਆਂ ਬੱਕਰੀਆਂ ਵੱਲ ਜਾਹ ਅਤੇ ਮੇਰੇ ਕੋਲ ਦੋ ਜਵਾਨ ਬੱਕਰੀਆਂ ਲੈ ਕੇ ਆ। ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਿਆਰ ਕਰਾਂਗੀ ਜਿਵੇਂ ਤੇਰੇ ਪਿਤਾ ਨੂੰ ਪਸੰਦ ਹੈ 10 ਫ਼ੇਰ ਤੂੰ ਭੋਜਨ ਆਪਣੇ ਪਿਤਾ ਕੋਲ ਲੈ ਜਾਵੀਂ। ਅਤੇ ਉਹ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇ ਦੇਵੇਗਾ।
11 ਪਰ ਯਾਕੂਬ ਨੇ ਆਪਣੀ ਮਾਂ ਰਿਬਕਾਹ ਨੂੰ ਆਖਿਆ, “ਮੇਰਾ ਭਰਾ ਏਸਾਓ ਜੱਤਲ ਬੰਦਾ ਹੈ ਮੈਂ ਉਸ ਵਾਂਗ ਜੱਤਲ ਨਹੀਂ ਹਾਂ 12 ਜੇ ਮੇਰੇ ਪਿਤਾ ਨੇ ਮੈਨੂੰ ਛੂਹ ਲਿਆ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਏਸਾਓ ਨਹੀਂ ਹਾਂ। ਫ਼ੇਰ ਉਹ ਮੈਨੂੰ ਅਸੀਸ ਨਹੀਂ ਦੇਵੇਗਾ, ਇਸ ਦੀ ਬਜਾਇ ਉਹ ਮੈਨੂੰ ਸਰਾਪ ਦੇ ਦੇਵੇਗਾ ਕਿਉਂਕਿ ਮੈਂ ਉਸ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ।
13 ਇਸ ਲਈ ਰਿਬਕਾਹ ਨੇ ਉਸ ਨੂੰ ਆਖਿਆ, “ਜੇ ਕੋਈ ਔਕੜ ਪੇਸ਼ ਆਈ ਤਾਂ ਮੈਂ ਸਾਰਾ ਦੋਸ਼ ਆਪਣੇ ਸਿਰ ਲੈ ਲਵਾਂਗੀ ਜੋ ਕੁਝ ਮੈਂ ਆਖਿਆ ਹੈ ਉਹੀ ਕਰ। ਜਾ ਮੇਰੇ ਲਈ ਬੱਕਰੀਆਂ ਲੈ ਕੇ ਆ।
14 ਇਸ ਤਰ੍ਹਾਂ ਯਾਕੂਬ ਬਾਹਰ ਚੱਲਾ ਗਿਆ ਅਤੇ ਦੋ ਬੱਕਰੀਆਂ ਲੈ ਕੇ ਆਪਣੀ ਮਾਂ ਕੋਲ ਆਇਆ ਉਸ ਦੀ ਮਾਂ ਨੇ ਬੱਕਰੀਆਂ ਨੂੰ ਅਜਿਹੇ ਖਾਸ ਢੰਗ ਨਾਲ ਰਿੰਨ੍ਹਿਆ ਜਿਸ ਨੂੰ ਇਸਹਾਕ ਪਸੰਦ ਕਰਦਾ ਸੀ15 ਫ਼ੇਰ ਰਿਬਕਾਹ ਨੇ ਉਹੋ ਕੱਪੜੇ ਕੱਢੇ ਜਿਨ੍ਹਾਂ ਨੂੰ ਉਸਦਾ ਵੱਡਾ ਪੁੱਤਰ ਏਸਾਓ ਪਹਿਨਣਾ ਪਸੰਦ ਕਰਦਾ ਸੀ। ਰਿਬਕਾਹ ਨੇ ਇਹ ਕੱਪੜੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾ ਦਿੱਤੇ 16 ਰਿਬਕਾਹ ਨੇ ਬੱਕਰੀਆਂ ਦੀਆਂ ਖੱਲ੍ਹਾਂ ਲਾਹੀਆਂ ਅਤੇ ਉਨ੍ਹਾਂ ਨੂੰ ਯਾਕੂਬ ਦੇ ਹੱਥਾਂ ਅਤੇ ਉਸਦੀ ਗਰਦਨ ਦੇ ਕੂਲੇ ਹਿੱਸੇ ਉੱਤੇ ਪਾ ਦਿੱਤੀਆਂ 17 ਫ਼ੇਰ ਰਿਬਕਾਹ ਨੇ ਕੁਝ ਮਾਸ ਅਤੇ ਕੁਝ ਰੋਟੀਆਂ ਵੀ ਬਣਾਈਆਂ ਅਤੇ ਯਾਕੂਬ ਨੂੰ ਫ਼ੜਾ ਦਿੱਤੀਆਂ

 

1 ਰਾਜਿਆਂ 22:52

52 ਅਹਜ਼ਯਾਹ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ। ਉਸ ਨੇ ਵੀ ਆਪਣੇ ਪਿਤਾ ਅਹਾਬ ਅਤੇ ਆਪਣੀ ਮਾਂ ਦੇ ਰਾਹ ਵਿੱਚ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ, ਜਿਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ, ਵਾਂਗ ਹੀ ਕੀਤਾ

 

ਮੱਤੀ 14:6-8

ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।

 

ਮੱਤੀ 20:20

ਇੱਕ ਮਾਤਾ ਵੱਲੋਂ ਵਿਸ਼ੇਸ਼ ਬੇਨਤੀ

20 ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ

 

ਕੂਚ 20:12

12 ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ

 

ਬਿਵਸਥਾ ਸਾਰ 5:16

16 ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ

 

ਲੇਵੀਆਂ ਦੀ ਪੋਥੀ 19:3

ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

 

ਮੱਤੀ 19:19

19 ਆਪਣੇ ਮਾਂ-ਬਾਪ ਦਾ ਆਦਰ ਕਰੋ [a] ਅਤੇਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’” [b]

 

ਮਰਕੁਸ 10:19

19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” [a]

 

ਲੂਕਾ 18:20

20 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’” [a]

 

ਅਫ਼ਸੀਆਂ ਨੂੰ 6:1-3

ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ। [a] ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ। [b]

 

ਕਹਾਉਤਾਂ 23:22

22 ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ

 

ਕੂਚ 21:15

15 ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ

 

ਬਿਵਸਥਾ ਸਾਰ 21:18-21

18 ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ। 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ

 

ਕਹਾਉਤਾਂ 20:20

20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ

 

ਮੱਤੀ 15:4-6

ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ,ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, [a] ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ। [b] ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ

 

ਮਰਕੁਸ 7:10-13

10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ। [a] ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ। [b] 11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ। 12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ 13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।

 

ਲੇਵੀਆਂ ਦੀ ਪੋਥੀ 18:7

ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ

 

ਬਿਵਸਥਾ ਸਾਰ 27:23

23 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!

ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

 

ਉਤਪਤ 2:24

24 ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ

 

ਮੱਤੀ 19:5

ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ। 

 

ਮਰਕੁਸ 10:7

ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ

 

ਅਫ਼ਸੀਆਂ ਨੂੰ 5:31

31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ। 

 

ਰੂਥ 2:11

11 ਬੋਅਜ਼ ਨੇ ਉਸ ਨੂੰ ਜਵਾਬ ਦਿੱਤਾ, “ਮੈਨੂੰ ਉਸ ਸਾਰੀ ਸਹਾਇਤਾ ਬਾਰੇ ਪਤਾ ਹੈ ਜਿਹੜੀ ਤੂੰ ਆਪਣੀ ਸੱਸ ਨਾਓਮੀ ਨੂੰ ਦਿੱਤੀ ਹੈ। ਮੈਂ ਜਾਣਦਾ ਹਾਂ ਕਿ ਤੂੰ ਉਦੋਂ ਵੀ ਉਸਦੀ ਸਹਾਇਤਾ ਕੀਤੀ ਜਦੋਂ ਤੇਰੇ ਪਤੀ ਦਾ ਦੇਹਾਂਤ ਹੋ ਗਿਆ। ਅਤੇ ਮੈਂ ਜਾਣਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਅਤੇ ਆਪਨੇ ਦੇਸ਼ ਨੂੰ ਛੱਡ ਕੇ ਇਸ ਦੇਸ਼ ਵਿੱਚ ਗਈ ਹੈਂ। ਤੂੰ ਇਸ ਦੇਸ਼ ਦੇ ਕਿਸੇ ਹੋਰ ਬੰਦੇ ਨੂੰ ਨਹੀਂ ਜਾਣਦੀ ਸੀ ਪਰ ਤੂੰ ਨਾਓਮੀ ਦੇ ਨਾਲ ਇੱਥੇ ਗਈ

 

ਮੱਤੀ 8:14-15

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ

14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ। 15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ

 

ਮਰਕੁਸ 1:29-31

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ

29 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। 30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ 31 ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ

 

ਲੂਕਾ 4:38

ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ

38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ [a] ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ

ਲੂਕਾ 12:53

53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ
    ਪੁੱਤਰ ਪਿਉ ਦੇ ਵਿਰੁੱਧ ਹੋ
    ਜਾਵੇਗਾ ਅਤੇ ਪਿਉ ਪੁੱਤਰ ਦੇ।
ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ
    ਮਾਂ ਧੀ ਦੇ ਅਤੇ ਧੀ
    ਮਾਂ ਦੇ ਵਿਰੁੱਧ ਹੋ ਜਾਵੇਗੀ।
ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ।
    ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ
    ਸੱਸ ਦੇ ਵਿਰੁੱਧ ਹੋ ਜਾਵੇਗੀ।

 

ਮੱਤੀ 10:35-36

35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:

ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
    ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
    ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।

 

ਮੱਤੀ 10:37

37 ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ

 

ਲੂਕਾ 14:26

26 ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ

 

ਮੱਤੀ 12:49-50

49 ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ 50 ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।

 

ਮਰਕੁਸ 3:31-35

ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ

31 ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ। 32 ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।

33 ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ? 34 ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।




ਜ਼ਬੂਰ 113:9; ਲੇਵੀਆਂ ਦੀ ਪੋਥੀ 12:1-8; ਲੂਕਾ 2:22-24; 1 ਥੱਸਲੁਨੀਕੀਆਂ ਨੂੰ 2:7; ਲੂਕਾ 2:48; ਕਹਾਉਤਾਂ 1:8; ਕਹਾਉਤਾਂ 6:20; 2 ਤਿਮੋਥਿਉਸ ਨੂੰ 1:5; ਕਹਾਉਤਾਂ 29:15; ਕਹਾਉਤਾਂ 10:1; ਕਹਾਉਤਾਂ 23:25; 2 ਇਤਹਾਸ 22:3; ਉਤਪਤ 27:5-17; 1 ਰਾਜਿਆਂ 22:52; ਮੱਤੀ 14:6-8; ਮੱਤੀ 20:20; ਕੂਚ 20:12; ਬਿਵਸਥਾ ਸਾਰ 5:16; ਲੇਵੀਆਂ ਦੀ ਪੋਥੀ 19:3; ਮੱਤੀ 19:19; ਮਰਕੁਸ 10:19; ਲੂਕਾ 18:20; ਅਫ਼ਸੀਆਂ ਨੂੰ 6:1-3; ਕਹਾਉਤਾਂ 23:22; ਕੂਚ 21:15; ਬਿਵਸਥਾ ਸਾਰ 21:18-21; ਕਹਾਉਤਾਂ 20:20; ਮੱਤੀ 15:4-6; ਮਰਕੁਸ 7:10-13; ਲੇਵੀਆਂ ਦੀ ਪੋਥੀ 18:7; ਬਿਵਸਥਾ ਸਾਰ 27:23; ਉਤਪਤ 2:24; ਮੱਤੀ 19:5; ਮਰਕੁਸ 10:7; ਅਫ਼ਸੀਆਂ ਨੂੰ 5:31; ਰੂਥ 2:11; ਮੱਤੀ 8:14-15; ਮਰਕੁਸ 1:29-31; ਲੂਕਾ 4:38; ਲੂਕਾ 12:53; ਮੱਤੀ 10:35-36; ਮੱਤੀ 10:37; ਲੂਕਾ 14:26; ਮੱਤੀ 12:49-50; ਮਰਕੁਸ 3:31-35