Monday, February 24, 2014

ਆਤਮਕ ਅਕਾਲ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਅਕਾਲ
                                              
ਪੰਜਾਬੀ ਮਸੀਹੀ ਸੰਦੇਸ਼

ਆਮੋਸ 8:11-12

ਪਰਮੇਸ਼ੁਰ ਦੇ ਵਾਕ ਦੇ ਆਉਣ ਦੇ ਨਾਲ ਹੀ ਭੁੱਖ ਦਾ ਭਿਆਨਕ ਸਮਾਂ

11 ਯਹੋਵਾਹ ਮੇਰਾ ਸੁਆਮੀ ਆਖਦਾ ਹੈ:

ਉਹ ਦਿਨ ਰਹੇ ਹਨ
    ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ।
ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ।
    ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।
12 ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ,
    ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ।
ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ
    ਉੱਧਰ ਘਂਮਦੇ ਫ਼ਿਰਣਗੇ ਪਰ ਉਹ ਇਸ ਨੂੰ ਖੋਜ ਨਾ ਸੱਕਣਗੇ

 

1 ਸਮੂਏਲ 3:1

ਪਰਮੇਸ਼ੁਰ ਦਾ ਸਮੂਏਲ ਨੂੰ ਬੁਲਾਉਣਾ

 ਸਮੂਏਲ ਏਲੀ ਦੇ ਅਧੀਨ ਯਹੋਵਾਹ ਦੀ ਸੇਵਾ ਕਰਦਾ ਰਿਹਾ। ਉਨ੍ਹਾਂ ਦਿਨਾਂ ਵਿੱਚ, ਯਹੋਵਾਹ ਲੋਕਾਂ ਨਾਲ ਅਕਸਰ ਸਿੱਧਾ ਨਹੀਂ ਬੋਲਦਾ ਸੀ, ਅਤੇ ਬਹੁਤ ਹੀ ਘੱਟ ਦਰਸ਼ਨ ਹੁੰਦੇ ਸਨ

 

ਜ਼ਬੂਰ 74:9

ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ
    ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ।
    ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ

ਵਿਰਲਾਪ 2:9

ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ
    ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ।
ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ।
    ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ

 

ਜ਼ਬੂਰ 107:33-34

33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ
    ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।
34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ
    ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ

 

ਜ਼ਬੂਰ 119:81

81 ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ।
    ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ


ਆਮੋਸ 8:11-12; 1 ਸਮੂਏਲ 3:1; ਜ਼ਬੂਰ 74:9; ਵਿਰਲਾਪ 2:9; ਜ਼ਬੂਰ 107:33-34; ਜ਼ਬੂਰ 119:81