Thursday, February 20, 2014

ਮਾਪਿਆਂ ਦੇ ਪਾਪ


                                     ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪਿਆਂ ਦੇ ਪਾਪ
                                                  
ਪੰਜਾਬੀ ਮਸੀਹੀ ਸੰਦੇਸ਼


ਮੱਤੀ 12:34

34 ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ

 

ਯਸਾਯਾਹ 57:3

ਜਾਦੂਗਰਨੀਆਂ ਦੇ ਬਚਿਓ ਇੱਥੇ ਆਓ
    ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ
    ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!

 

ਜ਼ਬੂਰ 37:28

28 ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ
    ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ।
ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ,
    ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ

 

ਜ਼ਬੂਰ 21:10

10 ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ,
    ਉਹ ਧਰਤੀ ਉੱਤੋਂ ਮਿਟ ਜਾਣਗੇ

 

ਅੱਯੂਬ 27:14

14 ਕੋਈ ਬੁਰਾ ਬੰਦਾ ਬਹੁਤ ਬੱਚਿਆਂ ਦਾ ਪਿਤਾ ਹੋ ਸੱਕਦਾ ਹੈ
    ਪਰ ਉਸ ਦੇ ਬੱਚੇ ਯੁੱਧ ਅੰਦਰ ਮਾਰੇ ਜਾਣਗੇ।
    ਬੁਰੇ ਬੰਦੇ ਦੇ ਬੱਚਿਆਂ ਕੱੋਲ ਖਾਣ ਲਈ ਪੂਰਾ ਭੋਜਨ ਨਹੀਂ ਹੋਵੇਗਾ

ਹਿਜ਼ਕੀਏਲ 18:2

ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ:

ਮਾਪਿਆਂ ਨੇ ਖਾਧੇ ਖੱਟੇ ਅੰਗੂਰ,
    ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’”
ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ

 

ਵਿਰਲਾਪ 5:7

ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ
    ਹੁਣ ਉਹ ਮਰ ਚੁੱਕੇ ਨੇ।
    ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ

 

ਯਿਰਮਿਯਾਹ 3:25

25 ਆਓ ਆਪਾਂ ਸ਼ਰਮਿੰਦਗੀ ਨਾਲ ਲੇਟ ਜਾਈਏ,
    ਸ਼ਰਮਿੰਦਗੀ ਸਾਨੂੰ ਰਜਾਈ ਵਾਂਗ ਢੱਕ ਲਵੇ।
ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਹੈ।
    ਅਸੀਂ ਅਤੇ ਸਾਡੇ ਪੁਰਖਿਆਂ ਨੇ ਪਾਪ ਕੀਤਾ ਹੈ।
ਅਸੀਂ ਆਪਣੇ ਬਚਪਨ ਦੇ ਸਮੇਂ ਤੋਂ ਹੀ
    ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ।’”

ਯਸਾਯਾਹ 14:20

20 ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ
    ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ।
    ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ।
ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ।
    ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ।
ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ।
    ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ

 

ਜ਼ਬੂਰ 58:3

ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ
    ਜਨਮ ਤੋਂ ਹੀ ਉਹ ਝੂਠੇ ਹਨ

ਜ਼ਬੂਰ 51:5

ਮੈਂ ਗੁਨਾਹਾਂ ਵਿੱਚ ਜੰਮਿਆ ਸਾਂ,
    ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ

 

ਯਿਰਮਿਯਾਹ 32:18

18 ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ

 

ਯਸਾਯਾਹ 14:21

21 ਉਸ ਦੇ ਬੱਚਿਆਂ ਨੂੰ ਮਾਰਨ ਲਈ ਤਿਆਰ ਰਹੋ
    ਨੂੰ ਮਾਰ ਦਿਓ ਕਿਉਂ ਕਿ ਉਨ੍ਹਾਂ ਦਾ ਪਿਤਾ ਗੁਨਾਹਗਾਰ ਹੈ।
ਉਸ ਦੇ ਬੱਚੇ ਫ਼ੇਰ ਕਦੇ ਵੀ ਧਰਤੀ ਉੱਤੇ ਹਕੂਮਤ ਨਹੀਂ ਕਰਨਗੇ।
    ਉਹ ਕਦੇ ਵੀ ਧਰਤੀ ਨੂੰ ਆਪਣੇ ਸ਼ਹਿਰਾਂ ਨਾਲ ਨਹੀਂ ਭਰਨਗੇ

 

ਅੱਯੂਬ 21:19

19 ਪਰ ਤੁਸੀਂ ਆਖਦੇ ਹੋਪਰਮੇਸ਼ੁਰ ਇੱਕ ਬੱਚੇ ਨੂੰ ਉਸ ਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ!
    ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸ ਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ

 

ਗਿਣਤੀ 14:33

33 “‘ਤੁਹਾਡੇ ਬੱਚੇ ਇਸ ਮਾਰੂਥਲ ਵਿੱਚ 40 ਸਾਲਾਂ ਤੀਕ ਅਯਾਲੀ ਰਹਿਣਗੇ। ਉਹ ਇਸ ਵਾਸਤੇ ਦੁੱਖ ਝੱਲਣਗੇ ਕਿਉਂਕਿ ਤੁਸੀਂ ਮੇਰੇ ਨਾਲ ਵਫ਼ਾ ਨਹੀਂ ਕੀਤੀ। ਉਨ੍ਹਾਂ ਨੂੰ ਉਦੋਂ ਤੱਕ ਦੁੱਖ ਝੱਲਣਾ ਪਵੇਗਾ ਜਦੋਂ ਤੀਕ ਕਿ ਤੁਸੀਂ ਸਾਰੇ ਮਾਰੂਥਲ ਵਿੱਚ ਮਰਕੇ ਦਫ਼ਨ ਨਹੀਂ ਹੋ ਜਾਂਦੇ

 

ਗਿਣਤੀ 14:18

18 ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!

 

ਲੇਵੀਆਂ ਦੀ ਪੋਥੀ 26:39

39 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੇ ਦੇਸ਼ਾਂ ਅੰਦਰ ਆਪਣੇ ਪਾਪਾਂ ਕਾਰਣ ਸੜ ਜਾਣਗੇ। ਉਹ ਆਪਣੇ ਪੁਰਖਿਆਂ ਦੇ ਪਾਪਾਂ ਕਾਰਣ ਸੜ ਜਾਣਗੇ।

 

ਕੂਚ 34:7

ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।

 

ਕੂਚ 20:5

ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ



ਮੱਤੀ 12:34; ਯਸਾਯਾਹ 57:3; ਜ਼ਬੂਰ 37:28; ਜ਼ਬੂਰ 21:10; ਅੱਯੂਬ 27:14; ਹਿਜ਼ਕੀਏਲ 18:2; ਵਿਰਲਾਪ 5:7; ਯਿਰਮਿਯਾਹ 3:25; ਯਸਾਯਾਹ 14:20; ਜ਼ਬੂਰ 58:3; ਜ਼ਬੂਰ 51:5; ਯਿਰਮਿਯਾਹ 32:18; ਯਸਾਯਾਹ 14:21; ਅੱਯੂਬ 21:19; ਗਿਣਤੀ 14:33; ਗਿਣਤੀ 14:18; ਲੇਵੀਆਂ ਦੀ ਪੋਥੀ 26:39; ਕੂਚ 34:7; ਕੂਚ 20:5