Thursday, February 20, 2014

ਸ਼ੈਤਾਨ ਦੇ ਨਾਂ


                                    ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦੇ ਨਾਂ
                                                   ਪੰਜਾਬੀ ਮਸੀਹੀ ਸੰਦੇਸ਼

ਪਰਕਾਸ਼ ਦੀ ਪੋਥੀ 9:11

11 ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੁਲੂਉਨ (ਵਿਨਾਸ਼ਕ) ਹੈ

 

ਪਰਕਾਸ਼ ਦੀ ਪੋਥੀ 12:10

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

2 ਕੁਰਿੰਥੀਆਂ ਨੂੰ 6:15

15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ

 

2 ਕੁਰਿੰਥੀਆਂ ਨੂੰ 4:4

ਇਸ ਦੁਨੀਆਂ ਦੇ ਮਾਲਕ [a] ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ--ਹੂ ਪਰਮੇਸ਼ੁਰ ਵਰਗਾ ਹੈ

 

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

 

ਮੱਤੀ 12:24

24 ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।

 

ਅਫ਼ਸੀਆਂ ਨੂੰ 2:2

ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ

 

ਅਫ਼ਸੀਆਂ ਨੂੰ 6:12

12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ

 

ਯੂਹੰਨਾ 14:30

30 ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ

 

ਲੂਕਾ 10:18

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ

 

ਉਤਪਤ 3:4

ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ

 

ਪਰਕਾਸ਼ ਦੀ ਪੋਥੀ 20:2

ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ

 

ਮੱਤੀ 13:19

19 ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ



ਪਰਕਾਸ਼ ਦੀ ਪੋਥੀ 9:11; ਪਰਕਾਸ਼ ਦੀ ਪੋਥੀ 12:10; 1 ਪਤਰਸ 5:8; 2 ਕੁਰਿੰਥੀਆਂ ਨੂੰ 6:15; 2 ਕੁਰਿੰਥੀਆਂ ਨੂੰ 4:4; ਯੂਹੰਨਾ 8:44; ਮੱਤੀ 12:24; ਅਫ਼ਸੀਆਂ ਨੂੰ 2:2; ਅਫ਼ਸੀਆਂ ਨੂੰ 6:12; ਯੂਹੰਨਾ 14:30; ਲੂਕਾ 10:18; ਉਤਪਤ 3:4; ਪਰਕਾਸ਼ ਦੀ ਪੋਥੀ 20:2; ਮੱਤੀ 13:19