Thursday, February 20, 2014

ਸ਼ੈਤਾਨ ਦੀ ਹਾਰ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦੀ ਹਾਰ
                                                   ਪੰਜਾਬੀ ਮਸੀਹੀ ਸੰਦੇਸ਼

 

ਪਰਕਾਸ਼ ਦੀ ਪੋਥੀ 20:13-14

13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ 14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ

 

1 ਕੁਰਿੰਥੀਆਂ ਨੂੰ 15:26

26 ਤਬਾਹ ਕੀਤੇ ਜਾਣ ਵਾਲਾ ਆਖਰੀ ਦੁਸ਼ਮਣ, ਮੌਤ ਹੋਵੇਗੀ

 

ਪਰਕਾਸ਼ ਦੀ ਪੋਥੀ 20:1-3

 ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ। ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ

 

1 ਤਿਮੋਥਿਉਸ ਨੂੰ 3:6

ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ

 

ਪਰਕਾਸ਼ ਦੀ ਪੋਥੀ 17:14

14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।

 

ਰੋਮੀਆਂ ਨੂੰ 16:20

20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ

 

1 ਯੂਹੰਨਾ 2:13-14

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
14 ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ।
ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ।
ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ,
    ਕਿਉਂ ਕਿ ਤੁਸੀਂ ਮਜ਼ਬੂਤ ਹੋ;
ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ,
    ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

 

ਰਸੂਲਾਂ ਦੇ ਕਰਤੱਬ 5:40-42

40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ 41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ 42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ

 

ਪਰਕਾਸ਼ ਦੀ ਪੋਥੀ 12:11

11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

ਰੋਮੀਆਂ ਨੂੰ 8:38-39

38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ

 

ਕੁਲੁੱਸੀਆਂ ਨੂੰ 2:15

15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ

 

ਯੂਹੰਨਾ 16:11

11 ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ

 

ਲੂਕਾ 10:18

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ

 

ਮੱਤੀ 25:41

41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ

 

ਯੂਹੰਨਾ 12:31

31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ

 

ਪਰਕਾਸ਼ ਦੀ ਪੋਥੀ 3:21

21 ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ

 

ਤੀਤੁਸ ਨੂੰ 2:14

14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ

 

ਕੁਲੁੱਸੀਆਂ ਨੂੰ 1:13

13 ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ

 

ਇਬਰਾਨੀਆਂ ਨੂੰ 2:14-15

14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ 15 ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸੱਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ

 

1 ਯੂਹੰਨਾ 3:8

ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ

 

ਗਲਾਤੀਆਂ ਨੂੰ 1:4

ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ

 

ਰਸੂਲਾਂ ਦੇ ਕਰਤੱਬ 10:38

38 ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ

ਲੂਕਾ 13:16

16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।

 

ਮੱਤੀ 12:28

28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਪਹੁੰਚਿਆ ਹੈ

 

ਯੂਹੰਨਾ 14:30

30 ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ





ਪਰਕਾਸ਼ ਦੀ ਪੋਥੀ 20:13-14; 1 ਕੁਰਿੰਥੀਆਂ ਨੂੰ 15:26; ਪਰਕਾਸ਼ ਦੀ ਪੋਥੀ 20:1-3; 1 ਤਿਮੋਥਿਉਸ ਨੂੰ 3:6; ਪਰਕਾਸ਼ ਦੀ ਪੋਥੀ 17:14; ਰੋਮੀਆਂ ਨੂੰ 16:20; 1 ਯੂਹੰਨਾ 2:13-14; ਰਸੂਲਾਂ ਦੇ ਕਰਤੱਬ 5:40-42; ਪਰਕਾਸ਼ ਦੀ ਪੋਥੀ 12:11; ਰੋਮੀਆਂ ਨੂੰ 8:38-39; ਕੁਲੁੱਸੀਆਂ ਨੂੰ 2:15; ਯੂਹੰਨਾ 16:11; ਲੂਕਾ 10:18; ਮੱਤੀ 25:41; ਯੂਹੰਨਾ 12:31; ਪਰਕਾਸ਼ ਦੀ ਪੋਥੀ 3:21; ਤੀਤੁਸ ਨੂੰ 2:14; ਕੁਲੁੱਸੀਆਂ ਨੂੰ 1:13; ਇਬਰਾਨੀਆਂ ਨੂੰ 2:14-15; 1 ਯੂਹੰਨਾ 3:8; ਗਲਾਤੀਆਂ ਨੂੰ 1:4; ਰਸੂਲਾਂ ਦੇ ਕਰਤੱਬ 10:38; ਲੂਕਾ 13:16; ਮੱਤੀ 12:28; ਯੂਹੰਨਾ 14:30