Thursday, February 20, 2014

ਮਾਪਿਆਂ ਦੁਆਰਾ ਅਨੁਸ਼ਾਸਨ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪਿਆਂ ਦੁਆਰਾ ਅਨੁਸ਼ਾਸਨ
                                               
ਪੰਜਾਬੀ ਮਸੀਹੀ ਸੰਦੇਸ਼

 

ਇਬਰਾਨੀਆਂ ਨੂੰ 12:5-7

ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ:

ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ।
    ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
    ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।
ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

 

ਇਬਰਾਨੀਆਂ ਨੂੰ 12:8-10

ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ

 

ਕਹਾਉਤਾਂ 19:18

18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ

 

ਕਹਾਉਤਾਂ 23:13-14

13 ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ। 14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ

 

ਕਹਾਉਤਾਂ 22:15

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ

 

ਕਹਾਉਤਾਂ 10:13

13 ਸਿਆਣਪ ਸਮਝਣ ਵਾਲੇ ਲੋਕਾਂ ਦੇ ਬੁਲ੍ਹਾਂ ਤੇ ਪਾਈ ਜਾਂਦੀ ਹੈ। ਪਰ ਜਿਸ ਵਿਅਕਤੀ ਨੂੰ ਸੂਝ ਦੀ ਕਮੀ ਹੈ ਉਸ ਨੂੰ ਮਾਰ ਦੀ ਜਰੂਰਤ ਹੈ



ਇਬਰਾਨੀਆਂ ਨੂੰ 12:5-7; ਅਫ਼ਸੀਆਂ ਨੂੰ 6:4; ਇਬਰਾਨੀਆਂ ਨੂੰ 12:8-10; ਕਹਾਉਤਾਂ 19:18; ਕਹਾਉਤਾਂ 23:13-14; ਕਹਾਉਤਾਂ 22:15; ਕਹਾਉਤਾਂ 10:13