Monday, February 24, 2014

ਆਤਮਕ ਮੌਤ


                                       ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਮੌਤ
                                                      
ਪੰਜਾਬੀ ਮਸੀਹੀ ਸੰਦੇਸ਼

ਰੋਮੀਆਂ ਨੂੰ 6:23

23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ

 

ਕੁਲੁੱਸੀਆਂ ਨੂੰ 2:13

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ

 

ਅਫ਼ਸੀਆਂ ਨੂੰ 2:1-3

ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ। ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ

 

ਅਫ਼ਸੀਆਂ ਨੂੰ 5:8

ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ

 

ਕਹਾਉਤਾਂ 8:36

36 ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ਨਾਕਾਮ ਹੋ ਜਾਂਦਾ ਹੈ,
    ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ।
ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।

ਯੂਹੰਨਾ 3:36
36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।

 

1 ਯੂਹੰਨਾ 5:12

12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ

 

ਅਫ਼ਸੀਆਂ ਨੂੰ 4:18

18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ



ਰੋਮੀਆਂ ਨੂੰ 6:23; ਕੁਲੁੱਸੀਆਂ ਨੂੰ 2:13; ਅਫ਼ਸੀਆਂ ਨੂੰ 2:1-3; ਅਫ਼ਸੀਆਂ ਨੂੰ 5:8; ਕਹਾਉਤਾਂ 8:36; ਯੂਹੰਨਾ 3:36; 1 ਯੂਹੰਨਾ 5:12; ਅਫ਼ਸੀਆਂ ਨੂੰ 4:18