Monday, February 24, 2014

ਆਤਮਕ ਨਜ਼ਰੀਆ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਨਜ਼ਰੀਆ
                                                  
ਪੰਜਾਬੀ ਮਸੀਹੀ ਸੰਦੇਸ਼
  

ਮਰਕੁਸ 2:8

ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ?

 

ਇਬਰਾਨੀਆਂ ਨੂੰ 11:27

27 ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ

 

2 ਸਮੂਏਲ 5:12

12 ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵੱਧਾਇਆ ਸੀ

 

2 ਰਾਜਿਆਂ 4:9

ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ

 

ਨਹਮਯਾਹ 6:12

12 ਫ਼ੇਰ ਮੈਂ ਸੁਚੇਤ ਹੋਇਆ ਕਿ ਕੀ ਸਬਿਤੀ ਸੀ। ਪਰਮੇਸ਼ੁਰ ਨੇ ਸ਼ਮਆਯਾਹ ਨੂੰ ਨਹੀਂ ਭੇਜਿਆ ਸੀ ਅਤੇ ਉਸ ਨੇ ਮੇਰੇ ਖਿਲਾਫ਼ ਭਵਿੱਖਬਾਣੀ ਕੀਤੀ ਸੀ ਕਿਉਂ ਕਿ ਸਨਬਲਟ ਅਤੇ ਟੋਬੀਯਾਹ ਨੇ ਉਸ ਨੂੰ ਇਹ ਕਰਨ ਲਈ ਕੀਮਤ ਅਦਾ ਕੀਤੀ ਸੀ

 

ਉਪਦੇਸ਼ਕ 2:14

14 ਇਹ ਇਸ ਤਰ੍ਹਾਂ ਹੈ: ਸਿਆਣਾ ਬੰਦਾ ਆਪਣੇ ਦਿਮਾਗ਼ ਦੀ ਵਰਤੋਂ ਅੱਖਾਂ ਵਾਂਗੂ ਦੇਖਣ ਲਈ ਕਰਦਾ ਹੈ ਕਿ ਉਹ ਕਿੱਧਰ ਜਾ ਰਿਹਾ ਹੈ। ਪਰ ਮੂਰਖ ਓਸ ਬੰਦੇ ਵਰਗਾ ਹੈ ਜਿਹੜਾ ਹਨੇਰੇ ਵਿੱਚ ਚੱਲ ਰਿਹਾ ਹੈ

ਪਰ ਮੈਂ ਇਹ ਵੀ ਦੇਖਿਆ ਕਿ ਮੂਰਖ ਬੰਦਾ ਅਤੇ ਸਿਆਣਾ ਬੰਦਾ ਅਖੀਰੀ ਇੱਕੋ ਜਿਹੇ ਅੰਤ ਉੱਤੇ ਪਹੁੰਚਦੇ ਹਨ

 

ਲੂਕਾ 5:22

22 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?

 

ਯੂਹੰਨਾ 4:19

19 ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ

 

ਯੂਹੰਨਾ 8:47

47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।

 

ਰਸੂਲਾਂ ਦੇ ਕਰਤੱਬ 10:34

ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ

34 ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ

 

ਮੱਤੀ 16:15-17

15 ਉਸ ਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?

16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।
17 ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ


ਮਰਕੁਸ 2:8; ਇਬਰਾਨੀਆਂ ਨੂੰ 11:27; 2 ਸਮੂਏਲ 5:12; 2 ਰਾਜਿਆਂ 4:9; ਨਹਮਯਾਹ 6:12; ਉਪਦੇਸ਼ਕ 2:14; ਲੂਕਾ 5:22; ਯੂਹੰਨਾ 4:19; ਯੂਹੰਨਾ 8:47; ਰਸੂਲਾਂ ਦੇ ਕਰਤੱਬ 10:34; ਮੱਤੀ 16:15-17