Monday, February 24, 2014

ਆਤਮਕ ਯੁੱਧ, ਟਕਰਾ ਦੇ ਤੌਰ ਤੇ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਯੁੱਧ, ਟਕਰਾ ਦੇ ਤੌਰ ਤੇ
                                               
ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 6:12

12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ

 

2 ਕੁਰਿੰਥੀਆਂ ਨੂੰ 10:3-4

ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲੜਦੇ ਜਿਵੇਂ ਦੁਨੀਆਂ ਲੜਦੀ ਹੈ ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ

 

ਰੋਮੀਆਂ ਨੂੰ 13:12-14

12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ 13 ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ 14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ

 

2 ਕੁਰਿੰਥੀਆਂ ਨੂੰ 10:4

ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ

 

ਜ਼ਕਰਯਾਹ 4:6

ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ

 

ਗਲਾਤੀਆਂ ਨੂੰ 5:17

17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ

 

1 ਪਤਰਸ 2:11

ਪਰਮੇਸ਼ੁਰ ਲਈ ਜੀਉ

11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ

 

ਲੂਕਾ 22:31-32

ਆਪਣਾ ਵਿਸ਼ਵਾਸ ਨਾ ਛੱਡੋ

31 ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛੱਟਣ ਲਈ ਮੰਗਿਆ ਹੈ। 32 ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।

 

ਰੋਮੀਆਂ ਨੂੰ 7:23

23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ

 

2 ਤਿਮੋਥਿਉਸ ਨੂੰ 3:12

12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ

 

2 ਤਿਮੋਥਿਉਸ ਨੂੰ 4:18

18 ਜਦੋਂ ਕੋਈ ਵਿਅਕਤੀ ਮੈਨੂੰ ਸੁਰੱਖਿਅਤ ਆਪਣੇ ਸੁਵਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ

 

ਇਬਰਾਨੀਆਂ ਨੂੰ 12:4

ਪਰਮੇਸ਼ੁਰ ਇੱਕ ਪਿਤਾ ਵਾਂਗ ਹੈ

ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ

 

ਯੂਹੰਨਾ 16:33

33 ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।

 

ਫ਼ਿਲਿੱਪੀਆਂ ਨੂੰ 1:27-30

27 ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ 28 ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ 29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ 30 ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ

 

1 ਪਤਰਸ 4:12-13

ਮਸੀਹੀਆਂ ਵਜੋਂ ਦੁੱਖ ਭੋਗਣਾ

12 ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ। 13 ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ

 

ਅਫ਼ਸੀਆਂ ਨੂੰ 6:13

13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

 

2 ਤਿਮੋਥਿਉਸ ਨੂੰ 2:3

ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ


ਇਬਰਾਨੀਆਂ ਨੂੰ 3:13

13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿਅੱਜ ਦਿਨਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ

 

ਪਰਕਾਸ਼ ਦੀ ਪੋਥੀ 12:10

10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ

 

1 ਕੁਰਿੰਥੀਆਂ ਨੂੰ 16:13

13 ਸਾਵੱਧਾਨ ਰਹੋ। ਨਿਹਚਾ ਵਿੱਚ ਦ੍ਰਿੜ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ

 

ਯਹੋਸ਼ੁਆ 1:9

ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।

 

ਯਹੋਸ਼ੁਆ 10:25

25 ਫ਼ੇਰ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਆਖਿਆ, “ਤਕੜੇ ਹੋਵੋ ਅਤੇ ਬਹਾਦਰ ਬਣੋ! ਭੈਭੀਤ ਨਾ ਹੋਵੋ। ਮੈ ਤੁਹਾਨੂੰ ਦਰਸਾਉਂਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰੇ ਦੁਸ਼ਮਣਾ ਨਾਲ ਕੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਭਵਿੱਖ ਵਿੱਚ ਲੜੋਂਗੇ।

 

2 ਇਤਹਾਸ 32:6-8

6-7 ਉਸ ਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮੁਕੱਰਰ ਕੀਤੇ ਅਤੇ ਇਨ੍ਹਾਂ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖੁੱਲ੍ਹੇ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, “ਤੁਸੀਂ ਤਕੜੇ ਅਤੇ ਬਹਾਦੁਰ ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿੰਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ ਭੈਅ ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪੱਕਿਆਂ ਕੀਤਾ

 

1 ਤਿਮੋਥਿਉਸ ਨੂੰ 6:12

12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ

 

2 ਥੱਸਲੁਨੀਕੀਆਂ ਨੂੰ 1:4

ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਆਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰੱਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਵਿਸ਼ਵਾਸ ਰੱਖੋ

 

1 ਪਤਰਸ 5:9-10

ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ

10 ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

ਗਲਾਤੀਆਂ ਨੂੰ 6:1

ਇੱਕ ਦੂਸਰੇ ਦੀ ਸਹਾਇਤਾ ਕਰੋ

 ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ

 

ਅਫ਼ਸੀਆਂ ਨੂੰ 6:18

18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ

 

ਮੱਤੀ 6:13

13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ। [a]

 

ਮੱਤੀ 26:41

41 ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।

 

ਮਰਕੁਸ 14:38

38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ

 

ਰਸੂਲਾਂ ਦੇ ਕਰਤੱਬ 12:5

ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪਰਮੇਸ਼ੁਰ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ

 

2 ਥੱਸਲੁਨੀਕੀਆਂ ਨੂੰ 3:2

ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ

 

ਅਫ਼ਸੀਆਂ ਨੂੰ 6:10

ਪਰਮੇਸ਼ੁਰ ਦੀ ਢਾਲ ਪਹਿਨ ਲਵੋ

10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ

 

2 ਸਮੂਏਲ 22:40

40 ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕੱਸੀ
    ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ

 

ਜ਼ਬੂਰ 18:32-36

32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ
    ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
33 ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ
    ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।
34 ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ
    ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ
35 ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ
    ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ।
    ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।
36 ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ
    ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ

 

ਅਫ਼ਸੀਆਂ ਨੂੰ 3:16

16 ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ

 

ਫ਼ਿਲਿੱਪੀਆਂ ਨੂੰ 4:13

13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ

 

ਅਫ਼ਸੀਆਂ ਨੂੰ 6:11

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ

 

ਅਫ਼ਸੀਆਂ ਨੂੰ 6:13-17

13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ

14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ



ਅਫ਼ਸੀਆਂ ਨੂੰ 6:12; 2 ਕੁਰਿੰਥੀਆਂ ਨੂੰ 10:3-4; ਰੋਮੀਆਂ ਨੂੰ 13:12-14; 2 ਕੁਰਿੰਥੀਆਂ ਨੂੰ 10:4; ਜ਼ਕਰਯਾਹ 4:6; ਗਲਾਤੀਆਂ ਨੂੰ 5:17; 1 ਪਤਰਸ 2:11; ਲੂਕਾ 22:31-32; ਰੋਮੀਆਂ ਨੂੰ 7:23; 2 ਤਿਮੋਥਿਉਸ ਨੂੰ 3:12; 2 ਤਿਮੋਥਿਉਸ ਨੂੰ 4:18; ਇਬਰਾਨੀਆਂ ਨੂੰ 12:4; ਯੂਹੰਨਾ 16:33; ਫ਼ਿਲਿੱਪੀਆਂ ਨੂੰ 1:27-30; 1 ਪਤਰਸ 4:12-13; ਅਫ਼ਸੀਆਂ ਨੂੰ 6:13; 2 ਤਿਮੋਥਿਉਸ ਨੂੰ 2:3; ਇਬਰਾਨੀਆਂ ਨੂੰ 3:13; ਪਰਕਾਸ਼ ਦੀ ਪੋਥੀ 12:10; 1 ਕੁਰਿੰਥੀਆਂ ਨੂੰ 16:13; ਯਹੋਸ਼ੁਆ 1:9; ਯਹੋਸ਼ੁਆ 10:25; 2 ਇਤਹਾਸ 32:6-8; 1 ਤਿਮੋਥਿਉਸ ਨੂੰ 6:12; 2 ਥੱਸਲੁਨੀਕੀਆਂ ਨੂੰ 1:4; 1 ਪਤਰਸ 5:9-10; 1 ਪਤਰਸ 5:8; ਗਲਾਤੀਆਂ ਨੂੰ 6:1; ਅਫ਼ਸੀਆਂ ਨੂੰ 6:18; ਮੱਤੀ 6:13; ਮੱਤੀ 26:41; ਮਰਕੁਸ 14:38; ਰਸੂਲਾਂ ਦੇ ਕਰਤੱਬ 12:5; 2 ਥੱਸਲੁਨੀਕੀਆਂ ਨੂੰ 3:2; ਅਫ਼ਸੀਆਂ ਨੂੰ 6:10; 2 ਸਮੂਏਲ 22:40; ਜ਼ਬੂਰ 18:32-36; ਅਫ਼ਸੀਆਂ ਨੂੰ 3:16; ਫ਼ਿਲਿੱਪੀਆਂ ਨੂੰ 4:13; ਅਫ਼ਸੀਆਂ ਨੂੰ 6:11; ਅਫ਼ਸੀਆਂ ਨੂੰ 6:13-17