Thursday, February 20, 2014

ਸ਼ੈਤਾਨ ਦਾ ਚਰਿੱਤਰ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੈਤਾਨ ਦਾ ਚਰਿੱਤਰ
                                                    ਪੰਜਾਬੀ ਮਸੀਹ ਸੰਦੇਸ਼

 

ਯਾਕੂਬ 4:7

ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ

 

ਅੱਯੂਬ 2:2

ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?

ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।

ਅੱਯੂਬ 1:7

ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?

ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।

 

1 ਪਤਰਸ 5:8

ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ

 

ਲੂਕਾ 9:38

38 ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ

 

ਲੂਕਾ 8:29

28-29 ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ

 

ਅਫ਼ਸੀਆਂ ਨੂੰ 6:11

11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ

 

2 ਕੁਰਿੰਥੀਆਂ ਨੂੰ 11:14

14 ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ

 

2 ਕੁਰਿੰਥੀਆਂ ਨੂੰ 11:3

ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ

 

ਉਤਪਤ 3:1

 ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”

 

ਅੱਯੂਬ 2:4

ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ

 

ਅੱਯੂਬ 1:9

ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ

 

1 ਯੂਹੰਨਾ 2:13

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

ਅਫ਼ਸੀਆਂ ਨੂੰ 6:12

12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ

 

ਅਫ਼ਸੀਆਂ ਨੂੰ 2:2

ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ

 

1 ਤਿਮੋਥਿਉਸ ਨੂੰ 3:6

ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ

 

ਅੱਯੂਬ 1:6

ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ




ਯਾਕੂਬ 4:7; ਅੱਯੂਬ 2:2; ਅੱਯੂਬ 1:7; 1 ਪਤਰਸ 5:8; ਲੂਕਾ 9:38; ਲੂਕਾ 8:29; ਅਫ਼ਸੀਆਂ ਨੂੰ 6:11; 2 ਕੁਰਿੰਥੀਆਂ ਨੂੰ 11:14; 2 ਕੁਰਿੰਥੀਆਂ ਨੂੰ 11:3; ਉਤਪਤ 3:1; ਅੱਯੂਬ 2:4; ਅੱਯੂਬ 1:9; 1 ਯੂਹੰਨਾ 2:13; ਅਫ਼ਸੀਆਂ ਨੂੰ 6:12; ਅਫ਼ਸੀਆਂ ਨੂੰ 2:2; 1 ਤਿਮੋਥਿਉਸ ਨੂੰ 3:6; ਅੱਯੂਬ 1:6