Thursday, February 20, 2014

ਜ਼ੁਲਮ ਪੂਰਵ ਸੂਚਿਤ


                               ਬਾਈਬਲ ਦੇ ਕੁਝ ਵਚਨ ਵਿਸ਼ਾ : ਜ਼ੁਲਮ ਪੂਰਵ ਸੂਚਿਤ
                                                
ਪੰਜਾਬੀ ਮਸੀਹੀ ਸੰਦੇਸ਼

ਮੱਤੀ 10:17

17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ

 

ਮੱਤੀ 24:9

ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ

 

ਲੂਕਾ 21:12

12 ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ

 

ਯੂਹੰਨਾ 15:20

20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ

 

ਯੂਹੰਨਾ 16:2

ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ

 

2 ਤਿਮੋਥਿਉਸ ਨੂੰ 3:12

12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ



ਮੱਤੀ 10:17; ਮੱਤੀ 24:9; ਲੂਕਾ 21:12; ਯੂਹੰਨਾ 15:20; ਯੂਹੰਨਾ 16:2; 2 ਤਿਮੋਥਿਉਸ ਨੂੰ 3:12; ਪਰਕਾਸ਼ ਦੀ ਪੋਥੀ 2:10