ਬਾਈਬਲ ਦੇ ਕੁਝ ਵਚਨ ਵਿਸ਼ਾ : ਨਿਆਂ ਦਾ
ਦਿਨ
ਪੰਜਾਬੀ ਮਸੀਹੀ ਸੰਦੇਸ਼
ਮੱਤੀ 10:15
15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ [a] ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।
ਮੱਤੀ 11:22
22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁੱਛਣ ਜੋਗ ਹੋਵੇਗਾ।
ਮੱਤੀ 11:24
24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।”
ਮੱਤੀ 12:36
36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
2 ਪਤਰਸ 2:9
9 ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।
2 ਪਤਰਸ 3:7
7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
1 ਯੂਹੰਨਾ 4:17
17 ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
ਪਰਕਾਸ਼ ਦੀ ਪੋਥੀ 14:7
7 ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”
ਰਸੂਲਾਂ ਦੇ ਕਰਤੱਬ 17:31
31 ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
ਰੋਮੀਆਂ ਨੂੰ 2:16
16 ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।
ਪਰਕਾਸ਼ ਦੀ ਪੋਥੀ 6:17
17 ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”
ਪਰਕਾਸ਼ ਦੀ ਪੋਥੀ 14:15
15 ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕੱਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪੱਕ ਚੁੱਕਿਆ ਹੈ।”
ਯਿਰਮਿਯਾਹ 48:44
44 ਲੋਕ ਭੈਭੀਤ ਹੋਣਗੇ ਅਤੇ ਦੂਰ ਭੱਜ ਜਾਣਗੇ
ਅਤੇ ਉਹ ਡੂੰਘਿਆਂ ਟੋਇਆਂ ਅੰਦਰ ਡਿੱਗ ਪੈਣਗੇ।
ਜਿਹੜਾ ਡੂੰਘਿਆਂ ਟੋਇਆਂ ਵਿੱਚੋਂ ਬਾਹਰ ਆਵੇਗਾ,
ਉਹ ਜਾਲਾਂ ਅੰਦਰ ਫ਼ੜਿਆ ਜਾਵੇਗਾ।
ਮੈਂ ਮੋਆਬ ਲਈ ਸਜ਼ਾ ਦਾ ਸਾਲ ਲਿਆਵਾਂਗਾ।”
ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਿਰਮਿਯਾਹ 50:31
31 “ਬਾਬਲ, ਤੂੰ ਬਹੁਤ ਗੁਮਾਨੀ ਹੈਂ।
ਅਤੇ ਮੈਂ ਤੇਰੇ ਖਿਲਾਫ਼ ਹਾਂ।”
ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ।
“ਮੈਂ ਤੇਰੇ ਖਿਲਾਫ਼ ਹਾਂ,
ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।
ਹਿਜ਼ਕੀਏਲ 21:25
25 ਅਤੇ ਤੁਸੀਂ, ਇਸਰਾਏਲ ਦੇ ਬਦ ਆਗੂਓ, ਤੁਸੀਂ ਮਾਰੇ ਜਾਵੋਂਗੇ। ਤੁਹਾਡੀ ਸਜ਼ਾ ਦਾ ਵਕਤ ਆ ਗਿਆ ਹੈ! ਅੰਤ ਆ ਗਿਆ ਹੈ!”
ਹਿਜ਼ਕੀਏਲ 7:12
12 “ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ।
ਯਿਰਮਿਯਾਹ 23:12
12 “ਮੈਂ ਆਪਣੇ ਸੰਦੇਸ਼ ਉਨ੍ਹਾਂ ਨੂੰ ਦੇਵੋ ਰੋਕ ਦਿਆਂਗਾ।
ਇਹ ਉਨ੍ਹਾਂ ਲਈ ਹਨੇਰੇ ਵਿੱਚ ਚੱਲਣ ਵਾਂਗ ਹੋਵੇਗਾ।
ਇਹ ਹੋਵੇਗਾ ਜਿਵੇਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਲਈ ਤਿਲਕਣ ਵਾਲੀ ਸੜਕ ਹੋਵੇ।
ਅਤੇ ਉਹ ਉਸ ਅੰਧਕਾਰ ਵਿੱਚ ਡਿੱਗ ਪੈਣਗੇ।
ਮੈਂ ਉਨ੍ਹਾਂ ਲਈ ਬਿਪਤਾ ਲਿਆਵਾਂਗਾ।
ਮੈਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਨੂੰ ਸਜ਼ਾ ਦੇਵਾਂਗਾ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਹਿਜ਼ਕੀਏਲ 22:3
3 ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਸ਼ਹਿਰ ਕਾਤਲਾਂ ਨਾਲ ਭਰਿਆ ਹੋਇਆ ਹੈ। ਇਸ ਲਈ ਇਸਦੀ ਸਜ਼ਾ ਦਾ ਸਮਾਂ ਆ ਗਿਆ ਹੈ! ਇਸਨੇ ਆਪਣੇ ਲਈ ਬੁੱਤ ਬਣਾਏ। ਅਤੇ ਉਨ੍ਹਾਂ ਬੁੱਤਾਂ ਨੇ ਉਸ ਨੂੰ ਕਰ ਦਿੱਤਾ!
ਯਸਾਯਾਹ 63:4
4 ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ।
ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।
ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।
ਯਸਾਯਾਹ 2:12
12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।
ਯਸਾਯਾਹ 34:8
8 ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵੱਧੀਕੀਆਂ ਦਾ ਮੁੱਲ ਤਾਰਨਾ ਪਵੇਗਾ।
ਵਿਰਲਾਪ 1:21
21 “ਮੇਰੀ ਗੱਲ ਸੁਣੋ, ਕਿਉਂ ਕਿ ਮੈਂ ਆਹਾਂ ਭਰ ਰਿਹਾ ਹਾਂ!
ਮੇਰੇ ਕੋਲ, ਮੈਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ।
ਮੇਰੇ ਸਾਰੇ ਦੁਸ਼ਮਣਾਂ ਨੇ ਮੇਰੀ ਮੁਸੀਬਤ ਬਾਰੇ ਸੁਣ ਲਿਆ ਹੈ।
ਉਹ ਖੁਸ਼ ਨੇ।
ਉਹ ਖੁਸ਼ ਨੇ ਕਿ ਤੁਸੀਂ ਮੇਰੇ ਨਾਲ ਅਜਿਹਾ ਕੀਤਾ।
ਤੁਸੀਂ ਆਖਿਆ ਸੀ ਕਿ ਸਜ਼ਾ ਦਾ ਵਕਤ ਆਵੇਗਾ।
ਤੁਸੀਂ ਆਖਿਆ ਸੀ ਕਿ ਤੁਸੀਂ ਮੇਰੇ ਦੁਸ਼ਮਣਾਂ ਨੂੰ ਸਜ਼ਾ ਦੇਵੋਂਗੇ।
ਹੁਣ ਉਹੀ ਕਰੋ ਜੋ ਤੁਸੀਂ ਆਖਿਆ ਸੀ।
ਹੁਣ ਮੇਰੇ ਦੁਸ਼ਮਣਾਂ ਨੂੰ ਵੀ ਮੇਰੇ ਜਿਹਾ ਹੀ ਬਣ ਜਾਣ ਦਿਓ।
ਮੇਰੇ ਕੋਲ, ਮੈਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ।
ਮੇਰੇ ਸਾਰੇ ਦੁਸ਼ਮਣਾਂ ਨੇ ਮੇਰੀ ਮੁਸੀਬਤ ਬਾਰੇ ਸੁਣ ਲਿਆ ਹੈ।
ਉਹ ਖੁਸ਼ ਨੇ।
ਉਹ ਖੁਸ਼ ਨੇ ਕਿ ਤੁਸੀਂ ਮੇਰੇ ਨਾਲ ਅਜਿਹਾ ਕੀਤਾ।
ਤੁਸੀਂ ਆਖਿਆ ਸੀ ਕਿ ਸਜ਼ਾ ਦਾ ਵਕਤ ਆਵੇਗਾ।
ਤੁਸੀਂ ਆਖਿਆ ਸੀ ਕਿ ਤੁਸੀਂ ਮੇਰੇ ਦੁਸ਼ਮਣਾਂ ਨੂੰ ਸਜ਼ਾ ਦੇਵੋਂਗੇ।
ਹੁਣ ਉਹੀ ਕਰੋ ਜੋ ਤੁਸੀਂ ਆਖਿਆ ਸੀ।
ਹੁਣ ਮੇਰੇ ਦੁਸ਼ਮਣਾਂ ਨੂੰ ਵੀ ਮੇਰੇ ਜਿਹਾ ਹੀ ਬਣ ਜਾਣ ਦਿਓ।

No comments:
Post a Comment
Note: Only a member of this blog may post a comment.