Wednesday, March 26, 2014

ਪਤੀ


                                           ਬਾਈਬਲ ਦੇ ਕੁਝ ਵਚਨ ਵਿਸ਼ਾ : ਪਤੀ
                                                    ਪੰਜਾਬੀ ਮਸੀਹੀ ਸੰਦੇਸ਼

ਅਫ਼ਸੀਆਂ ਨੂੰ 5:25-33

25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ 26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ 27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ
28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ 29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, 30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ। [a] 32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ 33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ

1 ਕੁਰਿੰਥੀਆਂ ਨੂੰ 7:1-7

 ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ। ਪਰ ਉੱਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋੜੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ

 

1 ਪਤਰਸ 3:1-22

 ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ। ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ

ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ
ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ

ਨੇਕੀ ਲਈ ਦੁੱਖ ਭੋਗਣਾ

ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ। ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ 10 ਪੋਥੀਆਂ ਦਾ ਕਥਨ ਹੈ,
ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
11 ਉਸ ਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ
    ਅਤੇ ਇਸ ਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
12 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ
    ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ;
ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।
13 ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ 14 ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ।ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ। [a] 15 ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ 16 ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹੜੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ
17 ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ
18 ਮਸੀਹ ਨੇ ਵੀ ਦੁੱਖ ਝੱਲਿਆ
    ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ।
ਉਸ ਨੇ ਪਾਪ ਨਹੀਂ ਕੀਤਾ
    ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ।
    ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ।
ਉਸਦਾ ਸਰੀਰ ਮਰ ਗਿਆ
    ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ
19 ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ 20 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ 21 ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ 22 ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ

1 ਕੁਰਿੰਥੀਆਂ ਨੂੰ 7:10-11

10 ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ 11 ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸ ਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸ ਨੂੰ ਆਪਣੇ ਪਤੀ ਵੱਲ ਵਾਪਿਸ ਪਰਤ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ

 

1 ਤਿਮੋਥਿਉਸ ਨੂੰ 5:8

ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ

 

ਫ਼ਿਲਿੱਪੀਆਂ ਨੂੰ 4:13

13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ

 

1 ਪਤਰਸ 3:7

ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ

 


ਅਫ਼ਸੀਆਂ ਨੂੰ 5:25-33; 1 ਕੁਰਿੰਥੀਆਂ ਨੂੰ 7:1-7; 1 ਪਤਰਸ 3:1-22; 1 ਕੁਰਿੰਥੀਆਂ ਨੂੰ 7:10-11; 1 ਤਿਮੋਥਿਉਸ ਨੂੰ 5:8; ਫ਼ਿਲਿੱਪੀਆਂ ਨੂੰ 4:13; 1 ਪਤਰਸ 3:7