Wednesday, March 26, 2014

ਮਨੁੱਖ ਦੀ ਸ਼ੌਹਰਤ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਮਨੁੱਖ ਦੀ ਸ਼ੌਹਰਤ
                                                   ਪੰਜਾਬੀ ਮਸੀਹੀ ਸੰਦੇਸ਼


2 ਤਿਮੋਥਿਉਸ ਨੂੰ 3:3-4
ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ। ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ
ਯਾਕੂਬ 3:10-12
10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। 12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ

ਕਹਾਉਤਾਂ 22:1
 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ

ਉਪਦੇਸ਼ਕ 7:1
 ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ।
    ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ

1 ਪਤਰਸ 1:14
14 ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ

1 ਪਤਰਸ 2:12
12 ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ

ਅਫ਼ਸੀਆਂ ਨੂੰ 4:22
22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ

ਮੱਤੀ 7:17
17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ

ਜ਼ਬੂਰ 27:1-14
 ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ।
    ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ।
ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ।
    ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸੱਕਦੇ ਹਨ।
    ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵੱਢਣ ਦੀ ਕੋਸ਼ਿਸ਼ ਕਰ ਸੱਕਦੇ ਹਨ।
ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸੱਕਦੇ ਹਨ।
    ਪਰ ਉਹ ਔਕੜਨਗੇ ਅਤੇ ਡਿੱਗਣਗੇ।
ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ।
    ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ।
    ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।
ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ,
    ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ,
ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ।
    ਅਤੇ ਉਸਦਾ ਮਹਿਲ ਵੇਖ ਸੱਕਾਂ
ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ।
    ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ,
    ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ।
ਮੇਰੇ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਹੈ।
    ਪਰ ਉਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ ਮੇਰੀ ਮਦਦ ਕਰੇਗਾ।
ਫ਼ੇਰ ਮੈਂ ਉਸ ਦੇ ਤੰਬੂ ਵਿੱਚ ਬਲੀ ਦੇ ਤੌਰ ਤੇ ਜੈ-ਕਾਰੇ ਚੜ੍ਹਾਵਾਂਗਾ।
    ਅਤੇ ਮੈਂ ਗਾਵਾਂਗਾ ਅਤੇ ਯਹੋਵਾਹ ਨੂੰ ਸਤਿਕਾਰਨ ਲਈ ਸਾਜ ਵਜਾਵਾਂਗਾ
ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ।
    ਮੇਰੇ ਤੇ ਦਯਾਵਾਨ ਹੋ।
ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ।
ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ।
    ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਗਿਆ ਹਾਂ।
ਯਹੋਵਾਹ, ਆਪਣੇ ਸੇਵਕ ਕੋਲੋਂ ਮੁੱਖ ਨਾ ਮੋੜੋ।
    ਮੇਰੀ ਸਹਾਇਤਾ ਕਰੋ।
ਮੈਨੂੰ ਦੂਰ ਨਾ ਧੱਕੋ, ਮੈਨੂੰ ਛੱਡ ਕੇ ਨਾ ਜਾਓ।
    ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ।
10 ਮੇਰੇ ਮਾਪਿਆਂ ਨੇ ਮੈਨੂੰ ਛੱਡ ਦਿੱਤਾ ਸੀ।
    ਪਰ ਯਹੋਵਾਹ ਨੇ ਮੇਰੀ ਬਾਂਹ ਫ਼ੜੀ ਅਤੇ ਮੈਨੂੰ ਆਪਣਾ ਬਣਾਇਆ।
11 ਹੇ ਯਹੋਵਾਹ, ਲੋਕ ਵੇਖ ਰਹੇ ਹਨ ਕਿ ਮੈਂ ਕੋਈ ਗਲਤੀ ਕਰਾਂ।
    ਇਸ ਲਈ ਮੈਨੂੰ ਸਹੀ ਗੱਲਾਂ ਕਰਨੀਆਂ ਸਿੱਖਾ।
12 ਮੈਨੂੰ ਮੇਰੇ ਦੁਸ਼ਮਣਾਂ ਦੇ ਘਾਤਕ ਫ਼ੰਦਿਆਂ ਵਿੱਚ ਨਾ ਫ਼ਸਣ ਦੇਵੋ।
    ਉਨ੍ਹਾਂ ਨੇ ਮੇਰੇ ਉੱਤੇ ਝੂਠੀਆਂ ਗਵਾਹੀਆਂ ਨਾਲ ਹਮਲਾ ਕੀਤਾ ਹੈ।
    ਉਹ ਮੇਰੇ ਉੱਤੇ ਹਿੰਸਕ ਹਮਲੇ ਕਰਨ ਲਈ ਤਿਆਰ ਹਨ।
13 ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।
14 ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
    ਮਜ਼ਬੂਤ ਅਤੇ ਬਹਾਦੁਰ ਬਣੋ,
    ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ

ਯਾਕੂਬ 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ

1 ਤਿਮੋਥਿਉਸ ਨੂੰ 3:2-7
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ। ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ। ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ। ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ
ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ। ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ

2 ਕੁਰਿੰਥੀਆਂ ਨੂੰ 5:17
17 ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ

ਰੋਮੀਆਂ ਨੂੰ 5:4
ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ

ਫ਼ਿਲਿੱਪੀਆਂ ਨੂੰ 4:5
ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਰਿਹਾ ਹੈ

ਰਸੂਲਾਂ ਦੇ ਕਰਤੱਬ 16:2
ਲੁਸਤ੍ਰਾ ਅਤੇ ਇੱਕੋਨਿਯੁਮ ਦੇ ਸ਼ਹਿਰਾਂ ਵਿੱਚ ਨਿਹਚਾਵਾਨਾਂ ਦੀ ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ

ਯੂਹੰਨਾ 8:44
44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

ਉਪਦੇਸ਼ਕ 10:1
 ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ

ਪਰਕਾਸ਼ ਦੀ ਪੋਥੀ 3:1-22
ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ
ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ। ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ। ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸ ਨੂੰ ਯਾਦ ਰੱਖੋ। ਇਸ ਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚੱਲੇਗਾ। ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ। ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ। ਹਰ ਵਿਅਕਤੀ ਜੋ ਸੁਣਦਾ ਹੈ ਉਸ ਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ
ਯਿਸੂ ਦਾ ਫ਼ਿਲਦਲਫ਼ੀਏ ਦੀ ਕਲੀਸਿਯਾ ਨੂੰ ਪੱਤਰ
ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ। ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ। ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ। 10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ
11 ਮੈਂ ਜਲਦੀ ਹੀ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ। 12 ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ। 13 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ
ਯਿਸੂ ਦਾ ਲਾਉਦਿਕੀਏ ਦੀ ਕਲੀਸਿਯਾ ਨੂੰ ਪੱਤਰ
14 ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:
ਉਹ ਇੱਕ ਜਿਹੜਾਆਮੀਨਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ
15 ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ। 16 ਪਰ ਤੁਸੀਂ ਸਿਰਫ਼ ਕੋਸੇ ਹੋਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ। 17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ। 18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ
19 ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। 20 ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ
21 ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ। 22 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।

ਦਾਨੀਏਲ 4:28-32
28 ਇਹ ਸਾਰੀਆਂ ਗੱਲਾਂ ਰਾਜੇ ਨਬੂਕਦਨੱਸਰ ਨਾਲ ਵਾਪਰੀਆਂ। 29-30 ਸੁਪਨੇ ਤੋਂ ਬਾਰ੍ਹਾਂ ਮਹੀਨੇ ਬਾਦ, ਰਾਜਾ ਨਬੂਕਦਨੱਸਰ ਬਾਬਲ ਅੰਦਰ ਆਪਣੇ ਮਹਿਲ ਦੀ ਛੱਤ ਉੱਤੇ ਟਹਿਲ ਰਿਹਾ ਸੀ। ਜਦੋਂ ਰਾਜਾ ਛੱਤ ਉੱਤੇ ਹੀ ਸੀ ਤਾਂ ਉਸ ਨੇ ਆਖਿਆ, “ਬਾਬਲ ਵੱਲ ਦੇਖੋ! ਮੈਂ ਇਸ ਮਹਾਨ ਸ਼ਹਿਰ ਨੂੰ ਬਣਾਇਆ ਸੀ। ਇਹ ਮੇਰਾ ਮਹਿਲ ਹੈ! ਮੈਂ ਇਸ ਮਹਾਨ ਮਹਿਲ ਨੂੰ ਆਪਣੀ ਸ਼ਕਤੀ ਨਾਲ ਬਣਾਇਆ ਸੀ। ਮੈਂ ਇਸ ਥਾਂ ਨੂੰ ਇਹ ਦਿਖਾਉਣ ਲਈ ਬਣਾਇਆ ਸੀ ਕਿ ਮੈਂ ਕਿੰਨਾ ਮਹਾਨ ਹਾਂ!”
31 ਹਾਲੇ ਇਹ ਸ਼ਬਦ ਉਸ ਦੇ ਬੁੱਲ੍ਹਾਂ ਉੱਤੇ ਹੀ ਸਨ ਜਦੋਂ ਅਕਾਸ਼ ਵਿੱਚੋਂ ਆਵਾਜ਼ ਆਈ। ਆਵਾਜ਼ ਨੇ ਆਖਿਆ, “ਰਾਜਾ ਨਬੂਕਦਨੱਸਰ, ਤੇਰੇ ਨਾਲ ਇਹ ਗੱਲਾਂ ਵਾਪਰਨਗੀਆਂ: ਤੇਰੀ ਰਾਜ-ਸ਼ਕਤੀ ਤੇਰੇ ਕੋਲੋਂ ਖੋਹ ਲਈ ਗਈ ਹੈ। 32 ਤੈਨੂੰ ਆਪਣੇ ਲੋਕਾਂ ਤੋਂ ਦੂਰ ਜਾਣਾ ਪਵੇਗਾ। ਤੈਨੂੰ ਜੰਗਲੀ ਜਾਨਵਰਾਂ ਦਰਮਿਆਨ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਤੂੰ ਇੱਕ ਗਊ ਦੀ ਤਰ੍ਹਾਂ ਘਾਹ ਖਾਵੇਂਗਾ। ਸੱਤ ਰੁੱਤਾਂ (ਸਾਲ) ਲੰਘ ਜਾਣਗੀਆਂ ਜਦੋਂ ਤੂੰ ਆਪਣਾ ਸਬਕ ਸਿੱਖੇਁਗਾ। ਫ਼ੇਰ ਤੈਨੂੰ ਗਿਆਨ ਹੋਵੇਗਾ ਕਿ ਅੱਤ ਮਹਾਨ ਪਰਮੇਸ਼ੁਰ ਆਦਮੀਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਉਹ ਅੱਤ ਮਹਾਨ ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਬਾਦਸ਼ਾਹੀਆਂ ਦੇ ਦਿੰਦਾ ਹੈ।

ਯਸਾਯਾਹ 34:1-17
 ਸਾਰੀਆਂ ਕੌਮਾਂ ਦੇ ਲੋਕੋ, ਨੇੜੇ ਆਓ ਤੇ ਸੁਣੋ! ਤੁਹਾਨੂੰ ਸਮੂਹ ਲੋਕਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਧਰਤੀ ਅਤੇ ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕਾਂ ਨੂੰ ਇਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ। ਯਹੋਵਾਹ ਸਮੂਹ ਕੌਮਾਂ ਅਤੇ ਉਨ੍ਹਾਂ ਦੀਆਂ ਫ਼ੌਜਾਂ ਨਾਲ ਨਾਰਾਜ਼ ਹੈ। ਯੋਹਵਾਹ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਸਾਰਿਆਂ ਨੂੰ ਮਾਰ ਮੁਕਾਵੇਗਾ। ਉਨ੍ਹਾਂ ਦੀਆਂ ਲਾਸ਼ਾਂ ਬਾਹਰ ਸੁੱਟ ਦਿੱਤੀਆਂ ਜਾਣਗੀਆਂ। ਲਾਸ਼ਾਂ ਵਿੱਚੋਂ ਦੁਰਗੰਧ ਉੱਠੇਗੀ ਅਤੇ ਪਹਾੜਾਂ ਤੋਂ ਖੂਨ ਵਗੇਗਾ। ਅਕਾਸ਼ ਕਿਸੇ ਪੱਤ੍ਰੀ ਵਾਂਗ ਲਪੇਟ ਦਿੱਤੇ ਜਾਣਗੇ। ਅਤੇ ਸਿਤਾਰੇ ਮਰ ਜਾਣਗੇ ਅਤੇ ਕਿਸੇ ਵੇਲ ਜਾਂ ਅੰਜੀਰ ਦੇ ਰੁੱਖ ਦੇ ਸੁੱਕੇ ਪਤਿਆਂ ਵਾਂਗ ਡਿੱਗ ਪੈਣਗੇ। ਅਕਾਸ਼ ਦੇ ਸਭ ਤਾਰੇ ਪਿਘਲ ਜਾਣਗੇ। ਯਹੋਵਾਹ ਆਖਦਾ ਹੈ, “ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।
ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ। ਕਿਉਂ ਕਿ ਯਹੋਵਾਹ ਕੋਲ ਭੇਡਾਂ ਅਤੇ ਬੱਕਰੀਆਂ ਦੀਆਂ ਕਾਫ਼ੀ ਬਲੀਆਂ ਸਨ ਅਤੇ ਉਸ ਨੇ ਨਿਆਂ ਕੀਤਾ ਸੀ ਕਿ ਬਾਸਰਾਹ ਅਤੇ ਅਦੋਮ ਵਿੱਚ ਬਲੀਆਂ ਦਾ ਇੱਕ ਸਮਾਂ ਹੋਵੇਗਾ। ਇਸ ਲਈ ਭੇਡੂ, ਪਸ਼ੂ ਅਤੇ ਤਾਕਤਵਰ ਬਲਦ ਮਾਰੇ ਜਾਣਗੇ। ਧਰਤੀ ਉੱਤੇ ਉਨ੍ਹਾਂ ਦਾ ਖੂਨ ਫ਼ੈਲ ਜਾਵੇਗਾ। ਮਿੱਟੀ ਉਨ੍ਹਾਂ ਦੀ ਚਰਬੀ ਨਾਲ ਭਰ ਜਾਵੇਗੀ
ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵੱਧੀਕੀਆਂ ਦਾ ਮੁੱਲ ਤਾਰਨਾ ਪਵੇਗਾ। ਅਦੋਮ ਦੀਆਂ ਨਦੀਆਂ ਲੁੱਕ ਵਰਗੀਆਂ ਗਰਮ ਹੋਣਗੀਆਂ। ਅਦੋਮ ਦੀ ਧਰਤੀ ਬਲਦੀ ਗੰਧਕ ਵਾਂਗ ਹੋਵੇਗੀ। 10 ਅੱਗਾਂ ਦਿਨ ਰਾਤ ਬਲਣਗੀਆਂ-ਕੋਈ ਵੀ ਬੰਦਾ ਅੱਗ ਨੂੰ ਰੋਕ ਨਹੀਂ ਸੱਕੇਗਾ। ਅਦੋਮ ਤੋਂ ਹਮੇਸ਼ਾ ਲਈ ਪੂੰਆਂ ਉੱਠੇਗਾ। ਧਰਤੀ ਨੂੰ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤਾ ਜਾਵੇਗਾ। ਕੋਈ ਵੀ ਬੰਦਾ ਕਦੇ ਉਸ ਧਰਤੀ ਵਿੱਚੋਂ ਹੋ ਕੇ ਨਹੀਂ ਲੰਘੇਗਾ। 11 ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓੱਥੇ ਰਹਿਣਗੇ। ਉਸ ਧਰਤੀ ਨੂੰਸੱਖਣਾ ਮਾਰੂਬਲਆਖਿਆ ਜਾਵੇਗਾ। 12 ਕੁੱਲੀਨ ਲੋਕ ਅਤੇ ਆਗੂ ਸਾਰੇ ਹੀ ਚੱਲੇ ਜਾਣਗੇ। ਅਤੇ ਉਨ੍ਹਾਂ ਕੋਲ ਰਾਜ ਕਰਨ ਵਾਸਤੇ ਕੁਝ ਵੀ ਨਹੀਂ ਬਚੇਗਾ
13 ਉੱਬੋਁ ਦੇ ਸਾਰੇ ਖੂਬਸੂਰਤ ਘਰਾਂ ਵਿੱਚ ਕੰਡੇ ਅਤੇ ਜੰਗਲੀ ਬੂਟੀਆਂ ਉੱਗਣਗੀਆਂ। ਉਨ੍ਹਾਂ ਘਰਾਂ ਵਿੱਚ ਅਵਾਰਾ ਕੁੱਤੇ ਅਤੇ ਉੱਲੂ ਰਹਿਣਗੇ। ਜੰਗਲੀ ਜਾਨਵਰ ਓੱਥੇ ਆਪਣੇ ਘਰ ਬਣਾ ਲੈਣਗੇ। ਵੱਡੇ ਪੰਛੀ ਉੱਥੇ ਉਗ੍ਗਦੀ ਘਾਹ ਵਿੱਚ ਰਹਿਣਗੇ। 14 ਅਵਾਰਾ ਬਿੱਲੀਆਂ ਓੱਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ। 15 ਸੱਪ ਓੱਥੇ ਆਪਣੀਆਂ ਖੁੱਡਾਂ ਬਣਾ ਲੈਣਗੇ। ਓੱਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓੱਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ
16 ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪੜ੍ਹੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕੱਠਿਆਂ ਕਰੇਗਾ। 17 ਪਰਮੇਸ਼ੁਰ ਨੇ ਨਿਆਂ ਕੀਤਾ ਕਿ ਉਸ ਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਥਾਂ ਚੁਣੀ। ਪਰਮੇਸ਼ੁਰ ਨੇ ਇੱਕ ਲਕੀਰ ਖਿੱਚੀ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਦਿਖਾਈ। ਇਸ ਲਈ ਜਾਨਵਰ ਹਮੇਸ਼ਾ ਲਈ ਉਸ ਧਰਤੀ ਦੇ ਮਾਲਕ ਹੋਣਗੇ। ਉਹ ਉੱਥੇ ਵਰ੍ਹਿਆਂ ਬੱਧੀ ਰਹਿਣਗੇ
ਉਪਦੇਸ਼ਕ 7:1-29
 ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ।
    ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।
ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ।
    ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ,
    ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ
ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ।
    ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ।
ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ,
    ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।
ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ
    ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ।
ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ!
    ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ।
ਉਹ ਇੰਨੀ ਛੇਤੀ ਬਲਦੇ ਹਨ,
    ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।
ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ,
    ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ।
ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ,
    ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ।
ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ,
    ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।
10 ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ।
    ਹੁਣ ਕੀ ਹੋ ਗਿਆ?”
    ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ
11 ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ। 12 ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ
13 ਉਨ੍ਹਾਂ ਚੀਜ਼ਾਂ ਵੱਲ ਦੇਖੋ, ਜਿਹੜੀਆਂ ਪਰਮੇਸ਼ੁਰ ਨੇ ਬਣਾਈਆਂ ਹਨ। ਕੌਣ ਸਿਧਿਆ ਕਰ ਸੱਕਦਾ ਹੈ ਜਿਸ ਨੂੰ ਪਰਮੇਸ਼ੁਰ ਨੇ ਵਿਂਗਾ ਕੀਤਾ। 14 ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ
ਲੋਕ ਪੂਰੀ ਤਰ੍ਹਾਂ ਨੇਕ ਨਹੀਂ ਹੋ ਸੱਕਦੇ
15 ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ। 16-17 ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?
18 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ। 19-20 ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ
21 ਲੋਕਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਤੁਸੀਂ ਆਪਣੇ ਨੌਕਰ ਨੂੰ ਤੁਹਾਨੂੰ ਹੀ ਗਾਲਾਂ ਕੱਢਦਿਆਂ ਸੁਣ ਸੱਕਦੇ ਹੋ। 22 ਅਤੇ ਤੁਸੀਂ ਜਾਣਦੇ ਹੋ ਕਿ ਕਈ ਵਾਰੀ ਤੁਸੀਂ ਖੁਦ ਹੋਰਨਾਂ ਨੂੰ ਗਾਲਾਂ ਕੱਢੀਆਂ ਹੋਣਗੀਆਂ
23 ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ। 24 ਮੈਂ ਸਮਝ ਨਹੀਂ ਸੱਕਦਾ ਇਹ ਗੱਲਾਂ ਇੰਝ ਕਿਉਂ ਹਨ? ਇਹ ਬਹੁਤ ਡੂੰਘੇਰੀ ਹੈ। ਕੌਣ ਇਸ ਨੂੰ ਸਮਝ ਸੱਕਦਾ ਹੈ? 25 ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ,
ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ। 26 ਉਹ ਔਰਤ (ਬੇਵਕੂਫੀ ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ
27-28 ਅਤੇ ਇਹੀ ਹੈ ਜੋ ਮੈਂ ਪਾਇਆਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ
29 ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।

 


2 ਤਿਮੋਥਿਉਸ ਨੂੰ 3:3-4; ਯਾਕੂਬ 3:10-12; ਕਹਾਉਤਾਂ 22:1; ਉਪਦੇਸ਼ਕ 7:1; 1 ਪਤਰਸ 1:14; 1 ਪਤਰਸ 2:12; ਅਫ਼ਸੀਆਂ ਨੂੰ 4:22; ਮੱਤੀ 7:17; ਜ਼ਬੂਰ 27:1-14; ਯਾਕੂਬ 4:8; 1 ਤਿਮੋਥਿਉਸ ਨੂੰ 3:2-7; 2 ਕੁਰਿੰਥੀਆਂ ਨੂੰ 5:17; ਰੋਮੀਆਂ ਨੂੰ 5:4; ਫ਼ਿਲਿੱਪੀਆਂ ਨੂੰ 4:5; ਰਸੂਲਾਂ ਦੇ ਕਰਤੱਬ 16:2; ਯੂਹੰਨਾ 8:44; ਉਪਦੇਸ਼ਕ 10:1; ਪਰਕਾਸ਼ ਦੀ ਪੋਥੀ 3:1-22; ਦਾਨੀਏਲ 4:28-32; ਯਸਾਯਾਹ 34:1-17; ਉਪਦੇਸ਼ਕ 7:1-29