Saturday, March 29, 2014

ਬਿਆਜ ਤੇ ਪੈਸੇ ਦੇਣਾ

                                  
                                   ਬਾਈਬਲ ਦੇ ਕੁਝ ਵਚਨ ਵਿਸ਼ਾ : ਬਿਆਜ ਤੇ ਪੈਸੇ ਦੇਣਾ
                                                      ਪੰਜਾਬੀ ਮਸੀਹੀ ਸੰਦੇਸ਼

ਕੂਚ 22:25

25 ਜੇ ਮੇਰੇ ਬੰਦਿਆਂ ਵਿੱਚੋਂ ਕੋਈ ਗਰੀਬ ਹੈ, ਅਤੇ ਤੁਸੀਂ ਉਸ ਨੂੰ ਪੈਸਾ ਉਧਾਰ ਦਿੰਦੇ ਹੋ ਤਾਂ ਤੁਹਾਨੂੰ ਉਸ ਪੈਸੇ ਦਾ ਬਿਆਜ ਨਹੀਂ ਲੈਣਾ ਚਾਹੀਦਾ। ਅਤੇ ਤੁਹਾਨੂੰ ਚਾਹੀਦਾ ਹੈ ਕਿ ਉਸ ਨੂੰ ਛੇਤੀ ਪੈਸਾ ਵਾਪਸ ਕਰਨ ਲਈ ਮਜਬੂਰ ਨਾ ਕਰੋ


 ਲੇਵੀਆਂ ਦੀ ਪੋਥੀ 25:35-37

35 ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸੱਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸੱਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸੱਕੇ। 36 ਉਸ ਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸੱਕੇ 37 ਉਸ ਨੂੰ ਵੇਚੇ ਭੋਜਨ ਤੋਂ ਕੋਈ ਨਫ਼ਾ ਕਮਾਉਣ ਦੀ ਕੋਸ਼ਿਸ਼ ਨਾ ਕਰੋ


ਲੇਵੀਆਂ ਦੀ ਪੋਥੀ 25:35-37

35 ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸੱਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸੱਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸੱਕੇ। 36 ਉਸ ਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸੱਕੇ 37 ਉਸ ਨੂੰ ਵੇਚੇ ਭੋਜਨ ਤੋਂ ਕੋਈ ਨਫ਼ਾ ਕਮਾਉਣ ਦੀ ਕੋਸ਼ਿਸ਼ ਨਾ ਕਰੋ

 

ਹਿਜ਼ਕੀਏਲ 18:8

ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ

 

ਲੂਕਾ 6:30

30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ

 

ਲੂਕਾ 6:30

30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ

 

ਕਹਾਉਤਾਂ 28:8

ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ

 

ਹਿਜ਼ਕੀਏਲ 22:12

12 ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ

 

ਹਿਜ਼ਕੀਏਲ 18:13

13 ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ

 

ਯਿਰਮਿਯਾਹ 15:10

10 ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ।
    ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ।
ਮੈਂ ਕੁਝ ਵੀ ਦਿੱਤਾ-ਲਿਆ ਨਹੀਂ।
    ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ

 

ਬਿਵਸਥਾ ਸਾਰ 15:8

ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ

 

ਲੂਕਾ 19:23

23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।

 

ਮੱਤੀ 25:27

27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ

 

ਬਿਵਸਥਾ ਸਾਰ 15:1-11

 ਹਰ ਸੱਤ ਸਾਲਾਂ ਬਾਦ, ਤੁਹਾਨੂੰ ਕਰਜ਼ੇ ਖਤਮ ਕਰ ਦੇਣੇ ਚਾਹੀਦੇ ਹਨ। ਇਸਦਾ ਢੰਗ ਇਹ ਹੈ: ਹਰ ਇਸਰਾਏਲੀ ਜਿਸਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸ ਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸ ਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਖਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀਤੁਹਾਨੂੰ ਕਰਜ਼ਾ ਵਾਪਸ ਲੈਣ ਲਈ ਕਿਸੇ ਵਿਦੇਸ਼ੀ ਦੀ ਲੋੜ ਪੈ ਸੱਕਦੀ ਹੈ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਤੁਹਾਨੂੰ ਆਪਣੇ ਦੇਸ਼ ਵਿੱਚ ਗਰੀਬ ਲੋਕ ਨਹੀਂ ਹੋਣ ਦੇਣੇ ਚਾਹੀਦੇ। ਕਿਉਂਕਿ ਯਹੋਵਾਹ ਤੁਹਾਨੂੰ ਇਹ ਦੇਸ਼ ਦੇ ਰਿਹਾ ਹੈ ਅਤੇ ਉਹ ਤੁਹਾਨੂੰ ਮਹਾਨ ਅਸੀਸਾਂ ਦੇਵੇਗਾ ਪਰ ਅਜਿਹਾ ਹੁਣ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨੋਗੇ। ਤੁਹਾਨੂੰ ਹਰ ਉਸ ਹੁਕਮ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਿਆ ਹੈ ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸ ਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਂਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ

ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ
ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿੱਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਟਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ
10 ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸ ਨੂੰ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ 11 ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ

 

ਬਿਵਸਥਾ ਸਾਰ 23:20

20 ਤੁਸੀਂ ਕਿਸੇ ਵਿਦੇਸ਼ੀ ਪਾਸੋਂ ਸੂਦ ਲੈ ਸੱਕਦੇ ਹੋ। ਪਰ ਕਿਸੇ ਦੂਸਰੇ ਇਸਰਾਏਲੀ ਕੋਲੋਂ ਸੂਦ ਵਸੂਲ ਨਹੀਂ ਕਰਨਾ। ਜੇ ਤੁਸੀਂ ਇਨ੍ਹਾਂ ਬਿਧੀਆਂ ਦਾ ਪਾਲਨ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਰਹਿਣ ਲਈ ਜਾ ਰਹੇ ਹੋ, ਹਰ ਤਰ੍ਹਾਂ ਨਾਲ ਬਰਕਤ ਦੇਵੇਗਾ

 

ਨਹਮਯਾਹ 5:6-11

ਜਦੋਂ ਮੈਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤਾਂ ਮੈਨੂੰ ਬੜਾ ਕਰੋਧ ਚੜ੍ਹਿਆ ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸੱਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ।ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕੱਠਿਆਂ ਕੀਤਾ ਮੈਂ ਇਨ੍ਹਾਂ ਲੋਕਾਂ ਨੂੰ ਆਖਿਆ, “ਸਾਡੇ ਯਹੂਦੀ ਭਰਾ ਗੁਲਾਮਾਂ ਵਜੋਂ ਹੋਰਨਾਂ ਕੌਮਾਂ ਨੂੰ ਵੇਚੇ ਗਏ ਸਨ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਂਦਾ ਅਤੇ ਉਨ੍ਹਾਂ ਨੂੰ ਆਜ਼ਾਦ ਕੀਤਾ, ਜਿੰਨਾ ਕੁ ਅਸੀਂ ਕਰ ਸੱਕੇ ਅਤੇ ਹੁਣ ਇੱਕ ਵਾਰੀ ਫ਼ੇਰ ਤੁਸੀਂ ਉਨ੍ਹਾਂ ਨੂੰ ਗੁਲਾਮਾਂ ਵਜੋਂ ਵੇਚ ਰਹੇ ਹੋਂ ਤਾਂ ਜੋ ਸਾਨੂੰ ਉਨ੍ਹਾਂ ਨੂੰ ਫ਼ਿਰ ਤੋਂ ਵਾਪਸ ਖਰੀਦਣਾ ਪਵੇ।

ਉਹ ਅਮੀਰ ਲੋਕ ਅਤੇ ਸਰਦਾਰ ਚੁੱਪ ਰਹੇ। ਉਨ੍ਹਾਂ ਨੂੰ ਕਹਿਣ ਲਈ ਕੁਝ ਨਾ ਸੁਝਿਆ। ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, “ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ 10 ਮੇਰੇ ਭਰਾ, ਮੇਰੇ ਸੇਵਾਦਾਰ ਅਤੇ ਮੈਂ ਵੀ ਉਨ੍ਹਾਂ ਨੂੰ ਪੈਸੇ ਅਤੇ ਅਨਾਜ ਉਧਾਰ ਦੇ ਰਹੇ ਹਾਂ। ਉਸ ਪੈਸੇ ਤੇ ਵਿਆਜ਼ ਲੈਣ ਬਾਰੇ ਭੁੱਲ ਜਾਓ 11 ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।

ਲੂਕਾ 6:35

35 ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ

 

ਜ਼ਬੂਰ 112:5

ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ
    ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ

 

1 ਤਿਮੋਥਿਉਸ ਨੂੰ 6:9

ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ




ਕੂਚ 22:25; ਲੇਵੀਆਂ ਦੀ ਪੋਥੀ 25:35-37; ਹਿਜ਼ਕੀਏਲ 18:8; ਲੂਕਾ 6:30; ਕਹਾਉਤਾਂ 28:8; ਹਿਜ਼ਕੀਏਲ 22:12; ਹਿਜ਼ਕੀਏਲ 18:13; ਯਿਰਮਿਯਾਹ 15:10; ਬਿਵਸਥਾ ਸਾਰ 15:8; ਲੂਕਾ 19:23; ਮੱਤੀ 25:27; ਬਿਵਸਥਾ ਸਾਰ 15:1-11; ਬਿਵਸਥਾ ਸਾਰ 23:20; ਨਹਮਯਾਹ 5:6-11; ਲੂਕਾ 6:35; ਜ਼ਬੂਰ 112:5; 1 ਤਿਮੋਥਿਉਸ ਨੂੰ 6:9