Monday, March 31, 2014

ਪਰਮੇਸ਼ੁਰ ਦੇ ਕਰੋਧਿਤ ਹੋਣ ਦਾ ਕਾਰਨ


                 ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਕਰੋਧਿਤ ਹੋਣ ਦਾ ਕਾਰਨ
                                                     ਪੰਜਾਬੀ ਮਸੀਹੀ ਸੰਦੇਸ਼


ਗਿਣਤੀ 32:10-15

10 ਯਹੋਵਾਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੋ ਗਿਆ ਯਹੋਵਾਹ ਨੇ ਇਹ ਇਕਰਾਰ ਕੀਤੇ: 11 ਲੋਕਾਂ ਦਰਮਿਆਨ ਆਦਮੀਆਂ ਵਿੱਚੋਂ, ਕਿਸੇ ਨੂੰ ਵੀ, ਜੋ 20 ਸਾਲ ਜਾਂ ਇਸ ਨਾਲੋਂ ਵਡੇਰੇ ਹਨ ਇਸ ਧਰਤੀ ਨੂੰ ਦੇਖਣ ਦੀ ਆਗਿਆ ਨਹੀਂ ਮਿਲੇਗੀ। ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ ਕਿ ਮੈਂ ਇਹ ਜ਼ਮੀਨ ਇਨ੍ਹਾਂ ਲੋਕਾਂ ਨੂੰ ਦੇਵਾਂਗਾ ਪਰ ਉਹ ਮੇਰੇ ਸੱਚੇ ਅਨੁਯਾਈ ਨਹੀਂ ਬਣੇ 12 ਸਿਰਫ਼ ਕਨਿਜ਼ੀਆ ਦੇ ਯਫ਼ੁੰਨਹ ਦਾ ਪੁੱਤਰ ਕਾਲੇਬ, ਅਤੇ ਨੂਨ ਦਾ ਪੁੱਤਰ ਯਹੋਸ਼ੁਆ ਹੀ ਯਹੋਵਾਹ ਦੇ ਸੱਚੇ ਅਨੁਯਾਈ ਬਣੇ।

13 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਬਹੁਤ ਨਾਰਾਜ਼ ਸੀ। ਇਸ ਲਈ ਯਹੋਵਾਹ ਨੇ ਲੋਕਾਂ ਨੂੰ 40 ਵਰ੍ਹੇ ਤੀਕ ਮਾਰੂਥਲ ਵਿੱਚ ਰਹਿਣ ਲਈ ਮਜ਼ਬੂਰ ਕੀਤਾ, ਜਦੋਂ ਤੱਕ ਕਿ ਉਹ ਸਾਰੇ ਲੋਕ ਮਰ ਨਹੀਂ ਗਏ ਜਿਨ੍ਹਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਸੀ 14 ਹੁਣ ਤੁਸੀਂ ਵੀ ਉਹੀ ਕੁਝ ਕਰ ਰਹੇ ਹੋ ਜੋ ਤੁਹਾਡੇ ਪੁਰਖਿਆਂ ਨੇ ਕੀਤਾ ਸੀ। ਤੁਸੀਂ ਪਾਪੀ ਲੋਕ, ਇਸਰਾਏਲ ਦੇ ਖਿਲਾਫ਼ ਯਹੋਵਾਹ ਦੇ ਗੁੱਸੇ ਨੂੰ ਭੜਕਾ ਰਹੇ ਹੋ 15 ਜੇ ਤੁਸੀਂ ਯਹੋਵਾਹ ਦੇ ਅਨੁਯਾਈ ਬਨਣਾ ਛੱਡ ਦਿਉਂਗੇ, ਤਾਂ ਯਹੋਵਾਹ ਇਸਰਾਏਲ ਨੂੰ ਹੋਰ ਵੀ ਵੱਧੇਰੇ ਸਮਾਂ ਮਾਰੂਥਲ ਵਿੱਚ ਰੱਖੇਗਾ। ਫ਼ੇਰ ਤੁਸੀਂ ਇਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ।

ਜ਼ਬੂਰ 78:21-22

21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ
    ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ।
ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।
22     ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ
ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ

2 ਸਮੂਏਲ 6:7

ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। [a] ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ

 

ਯਹੋਸ਼ੁਆ 7:1

ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉੱਥੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਸੀ ਜਿਸਦਾ ਨਾਮ ਸੀ ਆਕਾਨ ਵਲਦ ਕਰਮੀ ਜਿਹੜਾ ਜ਼ਬਦੀ ਦਾ ਪੋਤਾ ਸੀ। ਆਕਾਨ ਨੇ ਕੁਝ ਉਹ ਚੀਜ਼ਾਂ ਰੱਖ ਲਈਆਂ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ। ਇਸ ਲਈ ਯਹੋਵਾਹ ਇਸਰਾਏਲ ਦੇ ਲੋਕਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ

 

ਨਿਆਂਈਆਂ ਦੀ ਪੋਥੀ 2:11-14

11 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ 12 ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਖਿਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿੱਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ 13 ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਮੰਨਣਾ ਛੱਡ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਉਪਾਸਨਾ ਕਰਨ ਲੱਗੇ ਪਏ

14 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵੱਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸੱਕੇ

ਗਿਣਤੀ 32:10-15; ਜ਼ਬੂਰ 78:21-22; 2 ਸਮੂਏਲ 6:7; ਯਹੋਸ਼ੁਆ 7:1; ਨਿਆਂਈਆਂ ਦੀ ਪੋਥੀ 2:11-14