Monday, March 31, 2014

ਦੇਣ ਦੀ ਸਮਰਥਾ


                      ਬਾਈਬਲ ਦੇ ਕੁਝ ਵਚਨ ਵਿਸ਼ਾ : ਦੇਣ ਦੀ ਸਮਰਥਾ
                                        
ਪੰਜਾਬੀ ਮਸੀਹੀ ਸੰਦੇਸ਼

2 ਕੁਰਿੰਥੀਆਂ ਨੂੰ 9:7

ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ

 

ਮਰਕੁਸ 12:41-44

41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ

43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ 44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।

ਬਿਵਸਥਾ ਸਾਰ 16:10

10 ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਾਤ ਲੈ ਕੇ ਆਉ। ਇਹ ਨਿਆਂ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ

 

ਬਿਵਸਥਾ ਸਾਰ 16:17

17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਨਿਆਂ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ

 

ਰੋਮੀਆਂ ਨੂੰ 12:8

ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ

 

1 ਕੁਰਿੰਥੀਆਂ ਨੂੰ 16:2

ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ



2 ਕੁਰਿੰਥੀਆਂ ਨੂੰ 9:7; ਮਰਕੁਸ 12:41-44; ਬਿਵਸਥਾ ਸਾਰ 16:10; ਬਿਵਸਥਾ ਸਾਰ 16:17; ਰੋਮੀਆਂ ਨੂੰ 12:8; 1 ਕੁਰਿੰਥੀਆਂ ਨੂੰ 16:2