Monday, March 31, 2014

ਮਾਪੇਆਂ ਦੀ ਦੇਖਭਾਲ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪੇਆਂ ਦੀ ਦੇਖਭਾਲ
                                                      ਪੰਜਾਬੀ ਮਸੀਹੀ ਸੰਦੇਸ਼


1 ਤਿਮੋਥਿਉਸ ਨੂੰ 5:4

ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ

 

2 ਕੁਰਿੰਥੀਆਂ ਨੂੰ 12:14

14 ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ

 

ਕੂਚ 20:12

12 ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ

 

ਰੋਮੀਆਂ ਨੂੰ 12:17-21

17 ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ 18 ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ 19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ। [a] 20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,

ਜੇਕਰ ਤੇਰਾ ਦੁਸ਼ਮਣ ਭੁੱਖਾ ਹੈ,
    ਉਸ ਨੂੰ ਭੋਜਨ ਦੇ।
ਜੇਕਰ ਤੇਰਾ ਵੈਰੀ ਪਿਆਸਾ ਹੈ,
    ਉਸ ਨੂੰ ਕੁਝ ਪੀਣ ਲਈ ਦੇ।
ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।
21 ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ

 

ਲੂਕਾ 6:27-35

27 ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ। 28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ 29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ 30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ 31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ

32 ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ 33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ 34 ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ
35 ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ

 

1 ਤਿਮੋਥਿਉਸ ਨੂੰ 5:8

ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ

 

ਕਹਾਉਤਾਂ 22:6

ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ



1 ਤਿਮੋਥਿਉਸ ਨੂੰ 5:4; 2 ਕੁਰਿੰਥੀਆਂ ਨੂੰ 12:14; ਕੂਚ 20:12; ਰੋਮੀਆਂ ਨੂੰ 12:17-21; ਲੂਕਾ 6:27-35; 1 ਤਿਮੋਥਿਉਸ ਨੂੰ 5:8; ਕਹਾਉਤਾਂ 22:6