Monday, March 31, 2014

ਮਾਪੇਆਂ ਦਾ ਤਿਰਸੱਕਾਰ ਕਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਪੇਆਂ ਦਾ ਤਿਰਸੱਕਾਰ ਕਰਨਾ
                                                  ਪੰਜਾਬੀ ਮਸੀਹੀ ਸੰਦੇਸ਼

 ਬਿਵਸਥਾ ਸਾਰ 21:20

20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।

 

ਬਿਵਸਥਾ ਸਾਰ 27:16

16 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।

ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

 

ਕਹਾਉਤਾਂ 15:20

20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ

 

ਕਹਾਉਤਾਂ 30:11

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ

 

ਮੀਕਾਹ 7:6

ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
    ਘਰ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
    ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ

 

ਮਰਕੁਸ 7:11

11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।

 

2 ਤਿਮੋਥਿਉਸ ਨੂੰ 3:2

ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ

 

ਕਹਾਉਤਾਂ 6:32-33

32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ 33 ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ



ਬਿਵਸਥਾ ਸਾਰ 21:20; ਬਿਵਸਥਾ ਸਾਰ 27:16; ਕਹਾਉਤਾਂ 15:20; ਕਹਾਉਤਾਂ 30:11; ਮੀਕਾਹ 7:6; ਮਰਕੁਸ 7:11; 2 ਤਿਮੋਥਿਉਸ ਨੂੰ 3:2; ਕਹਾਉਤਾਂ 6:32-33