Saturday, March 29, 2014

ਗਲਤ ਭਾਸ਼ਾ ਦਾ ਇਸਤੇਮਾਲ ਕਰਨਾ


                ਬਾਈਬਲ ਦੇ ਕੁਝ ਵਚਨ ਵਿਸ਼ਾ : ਗਲਤ ਭਾਸ਼ਾ ਦਾ ਇਸਤੇਮਾਲ ਕਰਨਾ
                                        ਪੰਜਾਬੀ ਮਸੀਹੀ ਸੰਦੇਸ਼
ਅਫ਼ਸੀਆਂ ਨੂੰ 4:29
29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ

ਅਫ਼ਸੀਆਂ ਨੂੰ 5:4
ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ

ਮੱਤੀ 15:11
11 ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।

ਕੁਲੁੱਸੀਆਂ ਨੂੰ 3:8-10
ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ। ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ
10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ

ਕੂਚ 20:7
ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ

ਜ਼ਬੂਰ 34:12-14
12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ
    ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
13 ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ
    ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ।
    ਸ਼ਾਂਤੀ ਦੇ ਪਿੱਛੇ ਭੱਜੋ ਜਦੋਂ ਤੱਕ ਇਸ ਨੂੰ ਫ਼ੜ ਨਾ ਲਵੋਂ

ਕਹਾਉਤਾਂ 4:24
24 ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ

ਯਾਕੂਬ 3:1-18
 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ
ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ
ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ। ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ
ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ। ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ। ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ। 10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ। 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। 12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ
13 ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ। 14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ। 15 ਇਹੋ ਜਿਹੀਸਿਆਣਪਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹਸਿਆਣਪਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ। 16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ। 17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ। 18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ
ਜ਼ਬੂਰ 19:14
14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ।
    ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ
ਕਹਾਉਤਾਂ 26:20
20 ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ

ਕਹਾਉਤਾਂ 10:18
18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ

ਕਹਾਉਤਾਂ 19:1
 ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ

ਕਹਾਉਤਾਂ 10:11
11 ਇੱਕ ਧਰਮੀ ਵਿਅਕਤੀ ਦੀ ਆਖਣੀ ਜੀਵਨ ਦਾ ਸਰੋਤ ਹੈ। ਪਰ ਦੁਸ਼ਟ ਲੋਕਾਂ ਦਾ ਮੂੰਹ ਹਿੰਸਾ ਲਈ ਢੱਕਣ ਹੁੰਦਾ ਹੈ

ਕੁਲੁੱਸੀਆਂ ਨੂੰ 4:6
ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ

ਮੱਤੀ 12:36
36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ

ਕਹਾਉਤਾਂ 19:20
20 ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ

ਕਹਾਉਤਾਂ 10:19
19 ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ

ਕਹਾਉਤਾਂ 21:23
23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ

ਲੂਕਾ 6:45
45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ

ਕਹਾਉਤਾਂ 19:11
11 ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ

ਕਹਾਉਤਾਂ 10:14
14 ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ

ਉਪਦੇਸ਼ਕ 7:9
ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ,
    ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ
ਕਹਾਉਤਾਂ 25:11
11 ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ

ਕਹਾਉਤਾਂ 10:20
20 ਨੇਕ ਬੰਦੇ ਦੇ ਸ਼ਬਦ ਸ਼ੁੱਧ ਚਾਂਦੀ ਵਰਗੇ ਹਨ। ਪਰ ਬੁਰੇ ਬੰਦੇ ਦੇ ਵਿੱਚਾਰਾਂ ਦੀ ਕੋਈ ਕੀਮਤ ਨਹੀਂ

ਕਹਾਉਤਾਂ 17:4
ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ

ਕਹਾਉਤਾਂ 10:32
32 ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ

ਉਪਦੇਸ਼ਕ 5:2
ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ

ਕਹਾਉਤਾਂ 17:27
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ

ਕਹਾਉਤਾਂ 10:21
21 ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ

ਤੀਤੁਸ ਨੂੰ 3:2
ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ

ਯਾਕੂਬ 3:6
ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ
ਰੋਮੀਆਂ ਨੂੰ 3:10-18
10 ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ:
ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।
11     ਇੱਥੇ ਕੋਈ ਨਹੀਂ ਜੋ ਸਮਝਦਾ ਹੈ।
ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
12 ਸਭ ਲੋਕ ਭਟਕ ਗਏ ਹਨ,
    ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ।
ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।
13 ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ।
    ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।
ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ
14 ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁੜੱਤਣ ਨਾਲ ਭਰੇ ਹਨ।
15 ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;
16     ਜਿੱਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
17 ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।
18 ਉਨ੍ਹਾਂ ਦੀਆਂ ਅੱਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।
ਕਹਾਉਤਾਂ 29:22
22 ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ

ਕਹਾਉਤਾਂ 6:23
23 ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ

ਜ਼ਬੂਰ 145:16-21
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
    ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ।
    ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ।
    ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ।
    ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ।
    ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ।
    ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ!
    ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ
ਯਾਕੂਬ 4:11
11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ

ਉਪਦੇਸ਼ਕ 5:6
ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ

ਜ਼ਬੂਰ 10:4-11
ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ।
    ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ।
ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ।
    ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ।
    ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।
ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ।
    ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।
ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ।
    ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।
ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ
    ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ।
    ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।
ਉਹ ਬੁਰੇ ਬੰਦੇ ਉਨ੍ਹਾਂ ਤਕੜੇ ਸ਼ੇਰਾਂ ਵਰਗੇ ਹਨ
    ਜਿਹੜੇ ਜਾਨਵਰਾਂ ਦੇ ਸ਼ਿਕਾਰ ਲਈ ਇੰਤਜ਼ਾਰ ਕਰਦੇ ਰਹਿੰਦੇ ਹਨ।
ਉਹ ਮਸੱਕੀਨ ਲੋਕਾਂ ਦੇ ਇੰਤਜ਼ਾਰ ਵਿੱਚ ਲਿਟ ਜਾਂਦੇ ਹਨ
    ਅਤੇ ਉਹ ਉਨ੍ਹਾਂ ਦੇ ਜਾਲ ਵਿੱਚ ਫ਼ਸ ਜਾਂਦੇ ਹਨ।
10 ਉਹ ਮਸੱਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ।
    ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ।
11 ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ,
    ਉਹ ਸਾਥੋਂ ਬੇਮੁੱਖ ਹੋ ਗਿਆ ਹੈ,
    ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।
ਜ਼ਬੂਰ 10:10-15
10 ਉਹ ਮਸੱਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ।
    ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ।
11 ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ,
    ਉਹ ਸਾਥੋਂ ਬੇਮੁੱਖ ਹੋ ਗਿਆ ਹੈ,
    ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।
12 ਯਹੋਵਾਹ ਉੱਠੋ, ਕੁਝ ਤਾਂ ਕਰੋ।
    ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ
    ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ
13 ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ?
    ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ।
14 ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ
    ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ।
    ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ।
ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ।
    ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ।
    ਇਸ ਲਈ ਉਨ੍ਹਾਂ ਦਾ ਧਿਆਨ ਰੱਖੋ
15 ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ
1 ਯੂਹੰਨਾ 5:5-9
ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ
ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ। ਇਹ ਤਿੰਨ ਪ੍ਰਮਾਣ ਹਨ ਜਿਹੜੇ ਸਾਨੂੰ ਯਿਸੂ ਬਾਰੇ ਦੱਸਦੇ ਹਨ। ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ
ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ
1 ਪਤਰਸ 3:10
10 ਪੋਥੀਆਂ ਦਾ ਕਥਨ ਹੈ,
ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ
    ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ,
ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ
    ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ
ਯਾਕੂਬ 1:26
26 ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ
ਜ਼ਬੂਰ 109:17-19
17 ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ।
    ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ।
ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ।
    ਇਸ ਲਈ ਉਸਦਾ ਭਲਾ ਨਾ ਹੋਣ ਦਿਉ।
18 ਸਰਾਪ ਹੀ ਉਸ ਦੇ ਕੱਪੜੇ ਹੋਣ।
    ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ।
ਉਸ ਦੇ ਪਿੰਡੇ ਉਤਲਾ ਤੇਲ
    ਉਸ ਉੱਪਰ ਇੱਕ ਸਰਾਪ ਹੋਵੇ।
19 ਸਰਾਪ ਨੂੰ ਉਸ ਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ।
    ਸਰਾਪਾਂ ਨੂੰ ਉਸ ਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ
ਮੱਤੀ 12:34
34 ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ

1 ਕੁਰਿੰਥੀਆਂ ਨੂੰ 13:1-13
 ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ। ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ। ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ
ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ। ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ। ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ। ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ
ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ। ਇਹ ਸਾਰੀਆਂ ਚੀਜ਼ਾਂ ਮੁੱਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿੱਖ ਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ। 10 ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਸੰਪੂਰਣ ਨਹੀਂ ਹਨ, ਮੁੱਕ ਜਾਣਗੀਆਂ
11 ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।12 ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ। 13 ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ


ਅਫ਼ਸੀਆਂ ਨੂੰ 4:29; ਅਫ਼ਸੀਆਂ ਨੂੰ 5:4; ਮੱਤੀ 15:11; ਕੁਲੁੱਸੀਆਂ ਨੂੰ 3:8-10; ਕੂਚ 20:7; ਜ਼ਬੂਰ 34:12-14; ਕਹਾਉਤਾਂ 4:24; ਯਾਕੂਬ 3:1-18; ਜ਼ਬੂਰ 19:14; ਕਹਾਉਤਾਂ 26:20; ਕਹਾਉਤਾਂ 10:18; ਕਹਾਉਤਾਂ 19:1; ਕਹਾਉਤਾਂ 10:11; ਕੁਲੁੱਸੀਆਂ ਨੂੰ 4:6; ਮੱਤੀ 12:36; ਕਹਾਉਤਾਂ 19:20; ਕਹਾਉਤਾਂ 10:19; ਕਹਾਉਤਾਂ 21:23; ਲੂਕਾ 6:45; ਕਹਾਉਤਾਂ 19:11; ਕਹਾਉਤਾਂ 10:14; ਉਪਦੇਸ਼ਕ 7:9; ਕਹਾਉਤਾਂ 25:11; ਕਹਾਉਤਾਂ 10:20; ਕਹਾਉਤਾਂ 17:4; ਕਹਾਉਤਾਂ 10:32; ਉਪਦੇਸ਼ਕ 5:2; ਕਹਾਉਤਾਂ 17:27; ਕਹਾਉਤਾਂ 10:21; ਤੀਤੁਸ ਨੂੰ 3:2; ਯਾਕੂਬ 3:6; ਰੋਮੀਆਂ ਨੂੰ 3:10-18; ਕਹਾਉਤਾਂ 29:22; ਕਹਾਉਤਾਂ 6:23; ਜ਼ਬੂਰ 145:16-21; ਯਾਕੂਬ 4:11; ਉਪਦੇਸ਼ਕ 5:6; ਜ਼ਬੂਰ 10:4-11; ਜ਼ਬੂਰ 10:10-15; 1 ਯੂਹੰਨਾ 5:5-9; 1 ਪਤਰਸ 3:10; ਯਾਕੂਬ 1:26; ਜ਼ਬੂਰ 109:17-19; ਮੱਤੀ 12:34; 1 ਕੁਰਿੰਥੀਆਂ ਨੂੰ 13:1-13