Tuesday, April 22, 2014

ਵਿਸ਼ਵਾਸ ਦੀ ਲੜਾਈ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਦੀ ਲੜਾਈ                                                                                    ਪੰਜਾਬੀ ਮਸੀਹੀ ਸੰਦੇਸ਼
1 ਤਿਮੋਥਿਉਸ ਨੂੰ 6:12
12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ
2 ਤਿਮੋਥਿਉਸ ਨੂੰ 4:7
ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ
ਯਹੂਦਾਹ 1:3
ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ
ਕੂਚ 14:14
14 ਅਤੇ ਤੁਹਾਨੂੰ ਹੋਰ ਕੁਝ ਨਹੀਂ ਕਰਨਾ ਪਵੇਗਾ ਸਗੋਂ ਸ਼ਾਂਤ ਰਹੋ। ਯਹੋਵਾਹ ਤੁਹਾਡੇ ਲਈ ਯੁੱਧ ਕਰੇਗਾ।
ਇਬਰਾਨੀਆਂ ਨੂੰ 10:32
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ
32 ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ
ਇਬਰਾਨੀਆਂ ਨੂੰ 11:34
34 ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ



1 ਤਿਮੋਥਿਉਸ ਨੂੰ 6:12; 2 ਤਿਮੋਥਿਉਸ ਨੂੰ 4:7; ਯਹੂਦਾਹ 1:3; ਕੂਚ 14:14; ਇਬਰਾਨੀਆਂ ਨੂੰ 10:32; ਇਬਰਾਨੀਆਂ ਨੂੰ 11:34 

ਵਿਸ਼ਵਾਸ ਕਰਣ ਦੇ ਪ੍ਰਭਾਵ

                                 ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਕਰਣ ਦੇ ਪ੍ਰਭਾਵ                                                                                 ਪੰਜਾਬੀ ਮਸੀਹੀ ਸੰਦੇਸ਼
ਯਿਰਮਿਯਾਹ 39:18
18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ

ਯੂਹੰਨਾ 7:39
39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ

ਗਲਾਤੀਆਂ ਨੂੰ 3:14
14 ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ

ਇਬਰਾਨੀਆਂ ਨੂੰ 6:12
12 ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ

2 ਕੁਰਿੰਥੀਆਂ ਨੂੰ 4:13
13 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।”  ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ
ਯੂਹੰਨਾ 6:35
35 ਯਿਸੂ ਨੇ ਉਨ੍ਹਾਂ ਨੂੰ ਕਿਹਾਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ
1 ਪਤਰਸ 2:6
ਪੋਥੀ ਆਖਦੀ ਹੈ,
ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ।
    
ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ
ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
Cross references:
  1. 1 ਪਤਰਸ 2:6 : ਯਸਾਯਾਹ 28:16
ਜ਼ਬੂਰ 40:4
ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ।
    
ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ
ਜ਼ਬੂਰ 84:12
12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ
ਕਹਾਉਤਾਂ 16:20
20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ
ਯਿਰਮਿਯਾਹ 17:7
ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ।
    
ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ
ਜ਼ਬੂਰ 34:5
ਮਦਦ ਲਈ, ਪਰਮੇਸ਼ੁਰ ਵੱਲ ਤੱਕੋ।
    
ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ
ਜ਼ਬੂਰ 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ
125 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ।
    
ਉਹ ਕਦੇ ਵੀ ਨਹੀਂ ਹਿਲਾਏ ਜਾਣਗੇ,
    
ਉਹ ਸਦਾ ਹੀ ਰਹਿਣਗੇ
ਯਸਾਯਾਹ 28:16
16 ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ
ਰੋਮੀਆਂ ਨੂੰ 9:33
33 ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ;
ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ।
    
ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ
ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।
Cross references:
  1. ਰੋਮੀਆਂ ਨੂੰ 9:33 : ਯਸਾਯਾਹ 8:14; 28:16
ਰੋਮੀਆਂ ਨੂੰ 10:11
11 ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।
1 ਇਤਹਾਸ 5:20
20 ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ
ਕਹਾਉਤਾਂ 28:25
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ

ਕਹਾਉਤਾਂ 29:25
25 ਡਰ ਇਨਸਾਨ ਲਈ ਇੱਕ ਫ਼ੰਧੇ ਵਾਂਗ ਬਣ ਸੱਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰੱਖਿਅਤ ਰਹੇਗਾ

ਜ਼ਬੂਰ 32:10
10 ਬੁਰੇ ਲੋਕ ਬਹੁਤ ਸਾਰੇ ਦਰਦਾਂ ਦਾ ਸਾਹਮਣਾ ਕਰਨਗੇ।
    
ਪਰ ਪਰਮੇਸ਼ੁਰ ਦਾ ਸੱਚਾ ਪਿਆਰ ਉਨ੍ਹਾਂ ਲੋਕਾਂ ਨੂੰ ਘੇਰ ਲਵੇਗਾ ਜਿਹੜੇ ਯਹੋਵਾਹ ਵਿੱਚ ਯਕੀਨ ਰੱਖਦੇ ਹਨ

ਯਸਾਯਾਹ 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ,
    
ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ
    
ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ

ਯੂਹੰਨਾ 12:46
46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ

ਯੂਹੰਨਾ 7:38
38 ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।



ਯਿਰਮਿਯਾਹ 39:18; ਯੂਹੰਨਾ 7:39; ਗਲਾਤੀਆਂ ਨੂੰ 3:14; ਇਬਰਾਨੀਆਂ ਨੂੰ 6:12; 2 ਕੁਰਿੰਥੀਆਂ ਨੂੰ 4:13; ਯੂਹੰਨਾ 6:35; 1 ਪਤਰਸ 2:6; ਜ਼ਬੂਰ 40:4; ਜ਼ਬੂਰ 84:12; ਕਹਾਉਤਾਂ 16:20; ਯਿਰਮਿਯਾਹ 17:7; ਜ਼ਬੂਰ 34:5; ਜ਼ਬੂਰ 125:1; ਯਸਾਯਾਹ 28:16; ਰੋਮੀਆਂ ਨੂੰ 9:33; ਰੋਮੀਆਂ ਨੂੰ 10:11; 1 ਇਤਹਾਸ 5:20; ਕਹਾਉਤਾਂ 28:25; ਕਹਾਉਤਾਂ 29:25; ਜ਼ਬੂਰ 32:10; ਯਸਾਯਾਹ 26:3; ਯੂਹੰਨਾ 12:46; ਯੂਹੰਨਾ 7:38