Wednesday, April 2, 2014

ਕ੍ਰੋਧ

                                ਬਾਈਬਲ ਦੇ ਕੁਝ ਵਚਨ ਵਿਸ਼ਾ :  ਕ੍ਰੋਧ
                                            ਪੰਜਾਬੀ ਮਸੀਹੀ ਸੰਦੇਸ਼


ਅਫ਼ਸੀਆਂ ਨੂੰ 4:26-27

26 ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ  ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ 27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸੱਕੇ


ਯਾਕੂਬ 1:19-20

19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ। 20 ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ

 

ਅਫ਼ਸੀਆਂ ਨੂੰ 4:31-32

31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ 32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ

 

ਉਪਦੇਸ਼ਕ 7:9

ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ,
    ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ

 

ਕਹਾਉਤਾਂ 14:29

29 ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ

 

ਕੁਲੁੱਸੀਆਂ ਨੂੰ 3:8

ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ

 

ਕਹਾਉਤਾਂ 15:1

 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ

 

ਮੱਤੀ 5:22

22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ

 

ਕਹਾਉਤਾਂ 15:18

18 ਜਿਹੜੇ ਲੋਕ ਛੇਤੀ ਗੁੱਸੇ ਵਿੱਚ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ

 

ਕਹਾਉਤਾਂ 29:11

11 ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ

 

ਕਹਾਉਤਾਂ 19:11

11 ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ

 

ਕਹਾਉਤਾਂ 16:32

32 ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ

 

ਕਹਾਉਤਾਂ 29:22

22 ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ

 

ਕਹਾਉਤਾਂ 14:17

17 ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ

 

ਨਹਮਯਾਹ 9:17

17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ
    ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ।
ਉਹ ਜ਼ਿੱਦੀ ਬਣ ਗਏ
    ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ

ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ,
    ਜੋ ਮਿਹਰਬਾਨ ਅਤੇ ਦਯਾਲੂ ਹੈ,
ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ,
ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ

 

ਕਹਾਉਤਾਂ 22:24-25

24 ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ। 25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ

 

ਮੱਤੀ 5:21-22

21 ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿਕਿਸੇ ਮਨੁੱਖ ਦਾ ਖੂਨ ਨਾ ਕਰ। [a] ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ। 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ

ਗਲਾਤੀਆਂ ਨੂੰ 5:19-20

19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,

 

ਜ਼ਬੂਰ 145:8

ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ
    ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ

ਰੋਮੀਆਂ ਨੂੰ 12:19

19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ। 

 

ਯੂਹੰਨਾ 2:13-18

13 ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ। 14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ 15 ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ 16 ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।

17 ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ:
ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।
18 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।

ਲੇਵੀਆਂ ਦੀ ਪੋਥੀ 19:17

17 ਤੁਹਾਨੂੰ ਆਪਣੇ ਦਿਲ ਵਿੱਚ ਆਪਣੇ ਭਰਾ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ। ਜੇ ਤੁਹਾਡਾ ਗੁਆਂਢੀ ਕੋਈ ਗਲਤ ਗੱਲ ਕਰਦਾ ਹੈ, ਇਸ ਬਾਰੇ ਉਸ ਨਾਲ ਗੱਲ ਕਰੋ ਤਾਂ ਜੋ ਤੁਸੀਂ ਉਸ ਕਾਰਣ ਪਾਪ ਨਾ ਕਰੋ

 

ਜ਼ਬੂਰ 7:11

11 ਪਰਮੇਸ਼ੁਰ ਸਹੀ ਨਿਆਂਕਾਰ ਹੈ
    ਉਹ ਹਮੇਸ਼ਾ ਦੁਸ਼ਟ ਲੋਕਾਂ ਦੇ ਵਿਰੁੱਧ ਬੋਲਦਾ ਹੈ

ਜ਼ਬੂਰ 30:4-5

ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ
    ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾਮੌਤਸੀ
    ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰਜੀਵਨ ਦੀ ਅਸੀਸਦਿੱਤੀ।
ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ।
    ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ

 

1 ਕੁਰਿੰਥੀਆਂ ਨੂੰ 13:4

ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ

 

ਮਰਕੁਸ 3:5

ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ

 

ਅਫ਼ਸੀਆਂ ਨੂੰ 4:15

15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ

 

1 ਪਤਰਸ 3:9

ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ

 

ਅਫ਼ਸੀਆਂ ਨੂੰ 4:29

29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ

 

ਮੱਤੀ 21:12

12 ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ

 

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

 

ਅੱਯੂਬ 5:2

ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ
    ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ

 

ਕਹਾਉਤਾਂ 14:16

16 ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ

 

ਕਹਾਉਤਾਂ 12:16

16 ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ

 

ਕਹਾਉਤਾਂ 17:27

27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ

 

ਰੋਮੀਆਂ ਨੂੰ 12:21

21 ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ

 

ਕਹਾਉਤਾਂ 28:13

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ

 

1 ਯੂਹੰਨਾ 1:9

ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ

 

1 ਤਿਮੋਥਿਉਸ ਨੂੰ 2:8

ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ

  

ਅਫ਼ਸੀਆਂ ਨੂੰ 4:26-27; ਯਾਕੂਬ 1:19-20; ਅਫ਼ਸੀਆਂ ਨੂੰ 4:31-32; ਉਪਦੇਸ਼ਕ 7:9; ਜ਼ਬੂਰ 37:8; ਕਹਾਉਤਾਂ 14:29; ਕੁਲੁੱਸੀਆਂ ਨੂੰ 3:8; ਕਹਾਉਤਾਂ 15:1; ਮੱਤੀ 5:22; ਕਹਾਉਤਾਂ 15:18; ਕਹਾਉਤਾਂ 29:11; ਕਹਾਉਤਾਂ 19:11; ਕਹਾਉਤਾਂ 16:32; ਕਹਾਉਤਾਂ 29:22; ਕਹਾਉਤਾਂ 14:17; ਨਹਮਯਾਹ 9:17; ਕਹਾਉਤਾਂ 22:24-25; ਮੱਤੀ 5:21-22; ਗਲਾਤੀਆਂ ਨੂੰ 5:19-20; ਜ਼ਬੂਰ 145:8; ਰੋਮੀਆਂ ਨੂੰ 12:19; ਯੂਹੰਨਾ 2:13-18; ਲੇਵੀਆਂ ਦੀ ਪੋਥੀ 19:17; ਜ਼ਬੂਰ 7:11; ਜ਼ਬੂਰ 30:4-5, 1 ਕੁਰਿੰਥੀਆਂ ਨੂੰ 13:4; ਮਰਕੁਸ 3:5; ਅਫ਼ਸੀਆਂ ਨੂੰ 4:15; 1 ਪਤਰਸ 3:9; ਅਫ਼ਸੀਆਂ ਨੂੰ 4:29; ਮੱਤੀ 21:12; ਅਫ਼ਸੀਆਂ ਨੂੰ 6:4; ਅੱਯੂਬ 5:2; ਕਹਾਉਤਾਂ 14:16; ਕਹਾਉਤਾਂ 12:16; ਕਹਾਉਤਾਂ 17:27; ਰੋਮੀਆਂ ਨੂੰ 12:21; ਕਹਾਉਤਾਂ 28:13; 1 ਯੂਹੰਨਾ 1:9; 1 ਤਿਮੋਥਿਉਸ ਨੂੰ 2:8