Tuesday, April 22, 2014

ਰਿਸ਼ਵਤ ਲੈਣ ਦੇ ਨਤੀਜੇ

                       ਬਾਈਬਲ ਦੇ ਕੁਝ ਵਚਨ ਵਿਸ਼ਾ : ਰਿਸ਼ਵਤ ਲੈਣ ਦੇ ਨਤੀਜੇ                                                                                     ਪੰਜਾਬੀ ਮਸੀਹੀ ਸੰਦੇਸ਼
ਜ਼ਬੂਰ 26:10
10 ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ।
    
ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ
ਕੂਚ 23:8
ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ
ਯਸਾਯਾਹ 1:23
23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।

ਆਮੋਸ 5:12
12 ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ।
    
ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ
ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ
    
ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ

ਆਮੋਸ 2:6
ਇਸਰਾਏਲ ਲਈ ਸਜ਼ਾ
ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ
ਕਹਾਉਤਾਂ 17:23
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ
ਕਹਾਉਤਾਂ 29:4
ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ


ਜ਼ਬੂਰ 26:10; ਕੂਚ 23:8; ਯਸਾਯਾਹ 1:23; ਆਮੋਸ 5:12; ਆਮੋਸ 2:6; ਕਹਾਉਤਾਂ 17:23; ਕਹਾਉਤਾਂ 29:4