Friday, April 18, 2014

ਯਿਸੂ ਮਸੀਹ ਦਾ ਜੀ ਉੱਠਣਾ

 

                         ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸੂ ਮਸੀਹ ਦਾ ਜੀ ਉੱਠਣਾ
                                            ਪੰਜਾਬੀ ਮਸੀਹ ਸੰਦੇਸ਼

ਪਰਕਾਸ਼ ਦੀ ਪੋਥੀ 1:18
18 ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ

ਮੱਤੀ 16:4

ਇਸ ਪੀੜ੍ਹੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।ਤਦ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ


ਜ਼ਬੂਰ 16:10

10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ
    
ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ


ਯੂਹੰਨਾ 2:19-22

19 ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।


20 ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”

21 ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ 22 ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ

 
ਯੂਹੰਨਾ 2:19-22
19 ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।

20 ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”

21 ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ 22 ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ
 
1 ਕੁਰਿੰਥੀਆਂ ਨੂੰ 15:17
17 ਅਤੇ ਜੇਕਰ ਮਸੀਹ ਮੁਰਦੇ ਤੋਂ ਨਹੀਂ ਜਿਵਾਲਿਆ ਗਿਆ, ਤਾਂ ਤੁਹਾਡੇ ਵਿਸ਼ਵਾਸ ਦਾ ਕੋਈ ਮਤਲਬ ਨਹੀਂ। ਤੁਸੀਂ ਹਾਲੇ ਵੀ ਆਪਣੇ ਗੁਨਾਹਾਂ ਦੇ ਦੋਸ਼ੀ ਹੋ

ਲੂਕਾ 24:39

39 ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸਰੀਰ ਇਵੇਂ ਦਾ ਤਾਂ ਨਹੀਂ ਹੁੰਦਾ।


ਕੁਲੁੱਸੀਆਂ ਨੂੰ 1:18

18 ਮਸੀਹ ਸਰੀਰ ਦਾ ਮੁਖੀ ਹੈ
    
ਜੋ ਕਿ ਕਲੀਸਿਯਾ ਹੈ।
ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ।
    
ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ,
ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ


ਪਰਕਾਸ਼ ਦੀ ਪੋਥੀ 1:5

ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ


1 ਕੁਰਿੰਥੀਆਂ ਨੂੰ 15:1-4

15 ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ। ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ

ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ ਕਿ ਮਸੀਹ ਨੂੰ ਦਫ਼ਨਾ ਦਿੱਤਾ ਗਿਆ ਅਤੇ ਤੀਸਰੇ ਦਿਨ ਜਿਵਾ ਦਿੱਤਾ ਗਿਆ, ਜਿਵੇਂ ਕਿ ਪੋਥੀਆਂ ਦੱਸਦੀਆਂ ਹਨ


ਰਸੂਲਾਂ ਦੇ ਕਰਤੱਬ 1:3

ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ


ਮੱਤੀ 28:6

ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ


ਰੋਮੀਆਂ ਨੂੰ 6:9

ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ



ਪਰਕਾਸ਼ ਦੀ ਪੋਥੀ 1:18; ਮੱਤੀ 16:4; ਜ਼ਬੂਰ 16:10; ਯੂਹੰਨਾ 2:19-22; 1 ਕੁਰਿੰਥੀਆਂ ਨੂੰ 15:17; ਲੂਕਾ 24:39; ਕੁਲੁੱਸੀਆਂ ਨੂੰ 1:18; ਪਰਕਾਸ਼ ਦੀ ਪੋਥੀ 1:5; 1 ਕੁਰਿੰਥੀਆਂ ਨੂੰ 15:1-4; ਰਸੂਲਾਂ ਦੇ ਕਰਤੱਬ 1:3; ਮੱਤੀ 28:6; ਰੋਮੀਆਂ ਨੂੰ 6:9