Tuesday, April 22, 2014

ਮਸੀਹ ਦੀ ਮੌਤ ਦਾ ਪ੍ਰਭਾਵ

                                 ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਦੀ ਮੌਤ ਦਾ ਪ੍ਰਭਾਵ                                                                                 ਪੰਜਾਬੀ ਮਸੀਹੀ ਸੰਦੇਸ਼

1 ਕੁਰਿੰਥੀਆਂ ਨੂੰ 15:3
ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹੜਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦੱਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ
1 ਪਤਰਸ 3:18
18 ਮਸੀਹ ਨੇ ਵੀ ਦੁੱਖ ਝੱਲਿਆ
    
ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ।
ਉਸ ਨੇ ਪਾਪ ਨਹੀਂ ਕੀਤਾ
    
ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ।
    
ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ।
ਉਸਦਾ ਸਰੀਰ ਮਰ ਗਿਆ
    
ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ
1 ਥੱਸਲੁਨੀਕੀਆਂ ਨੂੰ 5:10
10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ
ਯੂਹੰਨਾ 15:13
13 ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸੱਕਦਾ ਹੈ
ਰੋਮੀਆਂ ਨੂੰ 5:8
ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ
ਰੋਮੀਆਂ ਨੂੰ 5:10
10 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ
ਰੋਮੀਆਂ ਨੂੰ 5:6
ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ
2 ਕੁਰਿੰਥੀਆਂ ਨੂੰ 5:14-15
14 ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ। 15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ
ਯੂਹੰਨਾ 10:11
11 ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ
ਯੂਹੰਨਾ 10:15
14-15 ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
ਯੂਹੰਨਾ 11:50
50 ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।
ਯੂਹੰਨਾ 18:14
14 ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ
ਯੂਹੰਨਾ 11:51
51 ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ
ਰੋਮੀਆਂ ਨੂੰ 4:25
25 ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ
ਰੋਮੀਆਂ ਨੂੰ 6:10
10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ
ਇਬਰਾਨੀਆਂ ਨੂੰ 9:15
15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ
ਮੱਤੀ 20:28
28 ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।
ਮਰਕੁਸ 10:45
45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।
1 ਪਤਰਸ 1:18-19
18 ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ। 19 ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ
1 ਯੂਹੰਨਾ 3:16
16 ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ
ਰੋਮੀਆਂ ਨੂੰ 14:9
ਮਸੀਹ ਮਰਿਆ ਅਤੇ ਮੁਰਦੇ ਤੋਂ ਉੱਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸੱਕੇ
1 ਕੁਰਿੰਥੀਆਂ ਨੂੰ 11:26
26 ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ
ਕੁਲੁੱਸੀਆਂ ਨੂੰ 1:22
22 ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ
ਯੂਹੰਨਾ 12:24
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ
ਯੂਹੰਨਾ 12:32
32 ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿੱਚਾਂਗਾ।
ਰੋਮੀਆਂ ਨੂੰ 14:15

15 ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ
1 ਕੁਰਿੰਥੀਆਂ ਨੂੰ 8:11
11 ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸੱਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ
ਇਬਰਾਨੀਆਂ ਨੂੰ 2:14
14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ
1 ਕੁਰਿੰਥੀਆਂ ਨੂੰ 1:17
17 ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ


1 ਕੁਰਿੰਥੀਆਂ ਨੂੰ 15:3; 1 ਪਤਰਸ 3:18; 1 ਥੱਸਲੁਨੀਕੀਆਂ ਨੂੰ 5:10; ਯੂਹੰਨਾ 15:13; ਰੋਮੀਆਂ ਨੂੰ 5:8; ਰੋਮੀਆਂ ਨੂੰ 5:10; ਰੋਮੀਆਂ ਨੂੰ 5:6; 2 ਕੁਰਿੰਥੀਆਂ ਨੂੰ 5:14-15; ਯੂਹੰਨਾ 10:11; ਯੂਹੰਨਾ 10:15; ਯੂਹੰਨਾ 11:50; ਯੂਹੰਨਾ 18:14; ਯੂਹੰਨਾ 11:51; ਰੋਮੀਆਂ ਨੂੰ 4:25; ਰੋਮੀਆਂ ਨੂੰ 6:10; ਇਬਰਾਨੀਆਂ ਨੂੰ 9:15; ਮੱਤੀ 20:28; ਮਰਕੁਸ 10:45; 1 ਪਤਰਸ 1:18-19; 1 ਯੂਹੰਨਾ 3:16; ਰੋਮੀਆਂ ਨੂੰ 14:9; 1 ਕੁਰਿੰਥੀਆਂ ਨੂੰ 11:26; ਕੁਲੁੱਸੀਆਂ ਨੂੰ 1:22; ਯੂਹੰਨਾ 12:24; ਯੂਹੰਨਾ 12:32; ਰੋਮੀਆਂ ਨੂੰ 14:15; 1 ਕੁਰਿੰਥੀਆਂ ਨੂੰ 8:11; ਇਬਰਾਨੀਆਂ ਨੂੰ 2:14; 1 ਕੁਰਿੰਥੀਆਂ ਨੂੰ 1:17