Tuesday, April 22, 2014

ਪੈਰ ਧੋਣਾ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪੈਰ ਧੋਣਾ                                                                                       ਪੰਜਾਬੀ ਮਸੀਹੀ ਸੰਦੇਸ਼
ਉਤਪਤ 18:4
ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ
1 ਸਮੂਏਲ 25:40-41
40 ਦਾਊਦ ਦੇ ਸੇਵਕ ਕਰਮਲ ਵਿੱਚ ਗਏ ਅਤੇ ਜਾਕੇ ਅਬੀਗੈਲ ਨੂੰ ਕਿਹਾ, “ਦਾਊਦ ਤੈਨੂੰ ਆਪਣੀ ਪਤਨੀ ਬਨਾਉਣਾ ਚਾਹੁੰਦਾ ਹੈ, ਇਸ ਲਈ ਉਸ ਨੇ ਸਾਡੇ ਹੱਥ ਸੁਨੇਹਾ ਘੱਲਿਆ ਹੈ ਕਿ ਤੈਨੂੰ ਲੈ ਆਈਏ।
41 ਅਬੀਗੈਲ ਨੇ ਧਰਤੀ ਉੱਤੇ ਮੱਥਾ ਟੇਕਿਆ ਅਤੇ ਕਿਹਾ, “ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।
ਲੂਕਾ 7:44
44 ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ
ਯੂਹੰਨਾ 13:5
ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ
1 ਤਿਮੋਥਿਉਸ ਨੂੰ 5:10
10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ
ਉਤਪਤ 19:2
ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।
ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।
ਉਤਪਤ 24:32
32 ਇਸ ਲਈ, ਅਬਰਾਹਾਮ ਦਾ ਨੌਕਰ ਘਰ ਅੰਦਰ ਚੱਲਾ ਗਿਆ। ਲਾਬਾਨ ਨੇ ਊਠਾਂ ਤੋਂ ਭਾਰ ਲਾਇਆ ਅਤੇ ਉਨ੍ਹਾਂ ਨੂੰ ਤੂੜੀ ਪਾਈ। ਫ਼ੇਰ ਉਸ ਨੇ ਉਸ ਨੂੰ ਅਤੇ ਹੋਰ ਆਦਮੀਆਂ ਨੂੰ ਜੋ ਉਸ ਦੇ ਨਾਲ ਸਨ, ਪੈਰ ਧੋਣ ਲਈ ਪਾਣੀ ਦਿੱਤਾ

ਉਤਪਤ 43:24
24 ਨੌਕਰ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਅੰਦਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਪਾਣੀ ਦਿੱਤਾ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ। ਫ਼ੇਰ ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਚਾਰਾ ਦਿੱਤਾ
1 ਸਮੂਏਲ 25:41
41 ਅਬੀਗੈਲ ਨੇ ਧਰਤੀ ਉੱਤੇ ਮੱਥਾ ਟੇਕਿਆ ਅਤੇ ਕਿਹਾ, “ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।
2 ਸਮੂਏਲ 11:8
ਫ਼ਿਰ ਦਾਊਦ ਨੇ ਊਰਿੱਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ
ਊਰਿੱਯਾਹ ਨੇ, ਰਾਜੇ ਵੱਲੋਂ ਊਰਿੱਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ


ਉਤਪਤ 18:4; 1 ਸਮੂਏਲ 25:40-41; ਲੂਕਾ 7:44; ਯੂਹੰਨਾ 13:5; 1 ਤਿਮੋਥਿਉਸ ਨੂੰ 5:10; ਉਤਪਤ 19:2; ਉਤਪਤ 24:32; ਉਤਪਤ 43:24; 1 ਸਮੂਏਲ 25:41; 2 ਸਮੂਏਲ 11:8