Tuesday, April 22, 2014

ਝੂਠੇ ਉਪਦੇਸ਼ਕਾਂ ਦੇ ਉਦਾਹਰਨ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੇ ਉਪਦੇਸ਼ਕਾਂ ਦੇ ਉਦਾਹਰਨ                                                                             ਪੰਜਾਬੀ ਮਸੀਹੀ ਸੰਦੇਸ਼
ਪਰਕਾਸ਼ ਦੀ ਪੋਥੀ 2:14
14 ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ
ਰਸੂਲਾਂ ਦੇ ਕਰਤੱਬ 13:6
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ
ਰਸੂਲਾਂ ਦੇ ਕਰਤੱਬ 20:30
30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ
ਪਰਕਾਸ਼ ਦੀ ਪੋਥੀ 2:2
ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ
ਰਸੂਲਾਂ ਦੇ ਕਰਤੱਬ 17:18
18 ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ
ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।
2 ਕੁਰਿੰਥੀਆਂ ਨੂੰ 11:5
ਮੈਂ ਨਹੀਂ ਸੋਚਦਾ ਕਿ ਉਹਮਹਾਨ ਰਸੂਲਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ

2 ਕੁਰਿੰਥੀਆਂ ਨੂੰ 12:11
ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ
11 ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲਮਹਾਨ ਰਸੂਲਾਂਨਾਲੋਂ ਘੱਟ ਨਹੀਂ ਹਾਂ

ਰਸੂਲਾਂ ਦੇ ਕਰਤੱਬ 6:9
ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ

ਮਰਕੁਸ 3:6
ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ
ਮਰਕੁਸ 12:13
ਯਹੂਦੀ ਆਗੂਆਂ ਨੇ ਉਸ ਨਾਲ ਚਾਲ ਖੇਡਣ ਦੀ ਕੋਸ਼ਿਸ਼ ਕੀਤੀ
13 ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸ ਦੇ ਬਚਨਾਂ ਵਿੱਚ ਕੁਝ ਦੋਸ਼ ਲੱਭ ਸੱਕਣ
Cross references:
  1. ਮਰਕੁਸ 12:13 : ਮੱਤੀ 22:15-22; ਲੂਕਾ 20:20-26

2 ਤਿਮੋਥਿਉਸ ਨੂੰ 2:17
17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ
ਪਰਕਾਸ਼ ਦੀ ਪੋਥੀ 2:15
15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ
ਉਤਪਤ 3:4
ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ


ਪਰਕਾਸ਼ ਦੀ ਪੋਥੀ 2:14; ਰਸੂਲਾਂ ਦੇ ਕਰਤੱਬ 13:6; ਰਸੂਲਾਂ ਦੇ ਕਰਤੱਬ 20:30; ਪਰਕਾਸ਼ ਦੀ ਪੋਥੀ 2:2; ਰਸੂਲਾਂ ਦੇ ਕਰਤੱਬ 17:18; 2 ਕੁਰਿੰਥੀਆਂ ਨੂੰ 11:5; 2 ਕੁਰਿੰਥੀਆਂ ਨੂੰ 12:11; ਰਸੂਲਾਂ ਦੇ ਕਰਤੱਬ 6:9; ਮਰਕੁਸ 3:6; ਮਰਕੁਸ 12:13; 2 ਤਿਮੋਥਿਉਸ ਨੂੰ 2:17; ਪਰਕਾਸ਼ ਦੀ ਪੋਥੀ 2:15; ਉਤਪਤ 3:4