Monday, April 21, 2014

ਗਲਤ ਭਗਤੀ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਗਲਤ ਭਗਤੀ                                                                    ਪੰਜਾਬੀ ਮਸੀਹ ਸੰਦੇਸ਼
ਲੇਵੀਆਂ ਦੀ ਪੋਥੀ 10:1-2
10 ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ। ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ
ਗਿਣਤੀ 3:2-4
ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ। ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ। ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜ੍ਹਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ
1 ਸਮੂਏਲ 15:1-23
15 ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸ ਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ। ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੇਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਊਂਠ ਅਤੇ ਖੋਤੇ ਸਭ ਵੱਢ ਸੁੱਟ।
ਸ਼ਾਊਲ ਨੇ ਤਲਾਇਮ ਵਿੱਚ ਆਪਣੀ ਸੈਨਾ ਇਕੱਠੀ ਕੀਤੀ। ਉੱਥੇ 2,00,000 ਪੈਦਲ ਸਿਪਾਹੀ ਅਤੇ 10,000 ਹੋਰ ਆਦਮੀ ਸਨ। ਉਨ੍ਹਾਂ ਦਰਮਿਆਨ ਯਹੂਦਾਹ ਤੋਂ ਵੀ ਆਦਮੀ ਸਨ। ਤਦ ਸ਼ਾਊਲ ਅਮਾਲੇਕ ਦੇ ਇੱਕ ਸ਼ਹਿਰ ਪਹੁੰਚਕੇ ਵਾਦੀ ਵਿੱਚ ਉਡੀਕ ਕਰਨ ਲੱਗਾ। ਸ਼ਾਊਲ ਨੇ ਕੇਨੀਆਂ ਦੇ ਲੋਕਾਂ ਨੂੰ ਕਿਹਾ, “ਅਮਾਲੇਕ ਨੂੰ ਛੱਡ ਕੇ ਇੱਥੋਂ ਭੱਜ ਜਾਵੋ। ਤਦ ਮੈਂ ਤੁਹਾਨੂੰ ਅਮਾਲੇਕੀਆਂ ਦੇ ਨਾਲ ਨਸ਼ਟ ਨਹੀਂ ਕਰਾਂਗਾ। ਜਦੋਂ ਇਸਰਾਲੀ ਮਿਸਰ ਵਿੱਚੋਂ ਨਿਕਲਕੇ ਆਏ ਸਨ ਤਾਂ ਤੁਸੀਂ ਉਨ੍ਹਾਂ ਉੱਪਰ ਕਿਰਪਾ ਵਿਖਾਈ ਸੀ।ਇਸ ਲਈ ਕੇਨੀਆਂ ਦੇ ਲੋਕ ਅਮਾਲੇਕ ਨੂੰ ਛੱਡ ਕੇ ਚੱਲੇ ਗਏ

ਸ਼ਾਊਲ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਹਵੀਲਾਹ ਤੋਂ ਲੈ ਕੇ ਸ਼ੂਰ ਦੇ ਲਾਂਘੇ ਤੀਕ ਜੋ ਮਿਸਰ ਦੇ ਅੱਗੇ ਹੈ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਮਾਰਿਆ। ਅਮਾਲੇਕੀਆਂ ਦਾ ਰਾਜਾ ਅਗਾਗ ਸੀ। ਸ਼ਾਊਲ ਨੇ ਉਸ ਨੂੰ ਜਿਉਂਦਾ ਫ਼ੜ ਲਿਆ। ਸ਼ਾਊਲ ਨੇ ਅਗਾਗ ਨੂੰ ਤਾਂ ਜਿਉਂਦੇ ਰਹਿਣ ਦਿੱਤਾ ਪਰ ਉਸ ਨੇ ਉਸਦੀ ਸੈਨਾ ਦੇ ਸਾਰੇ ਸਿਪਾਹੀ ਮਾਰ ਸੁੱਟੇ। ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਹੋਰ ਚੰਗੀਆਂ ਵਸਤਾਂ ਨੂੰ ਖਤਮ ਕਰਨਾ ਚੰਗਾ ਨਾ ਸਮਝਿਆ, ਸੋ ਉਨ੍ਹਾਂ ਨੇ ਅਗਾਗ ਨੂੰ ਅਤੇ ਮੋਟੀਆਂ-ਮੋਟੀਆਂ ਗਊਆਂ ਵੱਧੀਆਂ ਭੇਡਾਂ ਅਤੇ ਮੇਮਨਿਆਂ ਨੂੰ ਨਾ ਮਾਰਿਆ। ਉਨ੍ਹਾਂ ਨੇ ਹਰ ਰੱਖਣ ਯੋਗ ਚੀਜ਼ ਨੂੰ ਰੱਖ ਲਿਆ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦੇ। ਉਨ੍ਹਾਂ ਨੇ ਸਿਰਫ਼ ਖਤਮ ਕਰਨ ਯੋਗ ਚੀਜ਼ਾਂ ਨੂੰ ਹੀ ਖਤਮ ਕੀਤਾ

ਸਮੂਏਲ ਨੇ ਸ਼ਾਊਲ ਨੂੰ ਉਸ ਦੇ ਪਾਪ ਬਾਰੇ ਦੱਸਿਆ

10 ਤਦ ਸਮੂਏਲ ਨੂੰ ਯਹੋਵਾਹ ਵੱਲੋਂ ਬਚਨ ਸੁਨਣ ਦਾ ਹੁਕਮ ਹੋਇਆ। 11 ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ

12 ਸਮੂਏਲ ਅਗਲੀ ਸਵੇਰ ਜਲਦੀ-ਜਲਦੀ ਉੱਠਿਆ ਅਤੇ ਸ਼ਾਊਲ ਨੂੰ ਮਿਲਣ ਲਈ ਗਿਆ। ਪਰ ਲੋਕਾਂ ਨੇ ਸਮੂਏਲ ਨੂੰ ਕਹਿ ਦਿੱਤਾ ਕਿ, “ਸ਼ਾਊਲ ਕਰਮਲ ਨੂੰ ਗਿਆ ਹੈ ਜੋ ਯਹੂਦਾਹ ਵਿੱਚ ਹੈ। ਸ਼ਾਊਲ ਆਪਣੇ ਸਨਮਾਨ ਲਈ ਉੱਥੇ ਯਾਦਗਾਰੀ ਪੱਥਰ ਰੱਖਵਾਉਣ ਲਈ ਗਿਆ। ਉਹ ਕਈ ਜਗ਼੍ਹਾ ਉੱਤੇ ਘੁੰਮਦਾ ਗਿਆ ਅਤੇ ਅਖੀਰ ਵਿੱਚ ਗਿਲਗਾਲ ਵੱਲ ਚੱਲਾ ਗਿਆ।

ਤਾਂ ਸਮੂਏਲ ਅਖੀਰ ਉੱਥੇ ਗਿਆ ਜਿੱਥੇ ਸ਼ਾਊਲ ਉਸ ਵਕਤ ਸੀ। ਸ਼ਾਊਲ ਨੇ ਅਮਾਲੇਕ ਵਿੱਚੋਂ ਜੋ ਕੁਝ ਲਿਆਂਦਾ ਸੀ ਉਸਦਾ ਅਜੇ ਇੱਕ ਹਿੱਸਾ ਹੀ ਚੁੱਕ ਕੇ ਭੇਂਟ ਕੀਤਾ ਸੀ, ਉਹ ਯਹੋਵਾਹ ਅੱਗੇ ਹੋਮ ਦੀ ਭੇਟ ਚੜ੍ਹਾ ਰਿਹਾ ਸੀ ਕਿ, 13 ਸਮੂਏਲ ਸ਼ਾਊਲ ਕੋਲ ਪਹੁੰਚ ਗਿਆ ਅਤੇ ਸ਼ਾਊਲ ਨੇ ਉਸ ਨੂੰ ਸੁੱਖ-ਸਾਂਦ ਪੁੱਛੀ। ਸ਼ਾਊਲ ਨੇ ਕਿਹਾ, “ਯਹੋਵਾਹ ਤੇਰੇ ਉੱਤੇ ਕਿਰਪਾ ਕਰੇ। ਮੈਂ ਯਹੋਵਾਹ ਦੇ ਹੁਕਮ ਦੀ ਪਾਲਣਾ ਕੀਤੀ ਹੈ।

14 ਪਰ ਸਮੂਏਲ ਨੇ ਕਿਹਾ, “ਅਤੇ ਫ਼ਿਰ ਉਹ ਕੀ ਹੈ ਜੋ ਮੈਂ ਸੁਣਿਆ ਹੈ? ਤਾਂ ਫ਼ਿਰ ਭੇਡਾਂ ਦੀ ਮੈਂ-ਮੈਂ ਅਤੇ ਪਸ਼ੂਆਂ ਦਾ ਅੜਾਉਣਾ ਕੀ ਹੈ ਜੋ ਮੈਂ ਸੁਣ ਰਿਹਾ ਹਾਂ?”

15 ਸ਼ਾਊਲ ਨੇ ਕਿਹਾ, “ਸਿਪਾਹੀ ਉਨ੍ਹਾਂ ਨੂੰ ਅਮਾਲੇਕ ਤੋਂ ਫ਼ੜਕੇ ਲਿਆਏ ਸਨ। ਸਿਪਾਹੀਆਂ ਨੇ ਚੰਗੀਆਂ ਭੇਡਾਂ ਅਤੇ ਪਸ਼ੂ ਹੋਮ ਦੀਆਂ ਬਲੀਆਂ ਲਏ ਰੱਖ ਲਈ ਤਾਂ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਭੇਟ ਕਰ ਸੱਕਣ। ਪਰ ਅਸੀਂ ਬਾਕੀ ਸਭ ਕੁਝ ਨਸ਼ਟ ਕਰ ਦਿੱਤਾ।

16 ਸਮੂਏਲ ਨੇ ਸ਼ਾਊਲ ਨੂੰ ਆਖਿਆ, “ਰੁਕ ਜਾ! ਹੁਣ ਮੈਨੂੰ ਆਖ ਲੈਣ ਦੇ ਕਿ ਮੈਨੂੰ ਕੱਲ੍ਹ ਰਾਤ ਯਹੋਵਾਹ ਨੇ ਕੀ ਆਖਿਆ ਹੈ।ਸ਼ਾਊਲ ਨੇ ਕਿਹਾ, “ਠੀਕ ਹੈ! ਪਹਿਲਾਂ ਦੱਸ ਕਿ ਉਸ ਨੇ ਤੈਨੂੰ ਕੀ ਕਿਹਾ।

17 ਸਮੂਏਲ ਨੇ ਕਿਹਾ, “ਜਿਸ ਵੇਲੇ ਪਹਿਲਾਂ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ, ਉਸ ਵਕਤ ਤੂੰ ਇਸਰਾਏਲ ਦੇ ਗੋਤ ਦੇ ਲੋਕਾਂ ਉੱਪਰ ਆਗੂ ਠਹਿਰਾਇਆ ਗਿਆ। ਯਹੋਵਾਹ ਨੇ ਇਸਰਾਏਲ ਉੱਪਰ ਤੈਨੂੰ ਪਾਤਸ਼ਾਹ ਠਹਿਰਾਇਆ। 18 ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, ‘ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।19 ਤੂੰ ਯਹੋਵਾਹ ਦੀ ਗੱਲ ਕਿਉਂ ਨਹੀਂ ਮੰਨੀ? ਤੂੰ ਲੁੱਟ ਲੈਣ ਦੀ ਜਲਦੀ ਕਿਉਂ ਕੀਤੀ, ਜਿਸ ਨੂੰ ਕਰਨਾ ਪਰਮੇਸ਼ੁਰ ਬਦੀ ਸਮਝਦਾ ਹੈ।

20 ਸ਼ਾਊਲ ਨੇ ਕਿਹਾ, “ਪਰ ਮੈਂ ਤਾਂ ਯਹੋਵਾਹ ਦਾ ਹੁਕਮ ਮੰਨਿਆ ਹੈ। ਮੈਂ ਤਾਂ ਉੱਥੇ-ਉੱਥੇ ਗਿਆ ਹਾਂ ਜਿੱਥੇ ਯਹੋਵਾਹ ਨੇ ਮੈਨੂੰ ਭੇਜਿਆ। ਮੈਂ ਸਾਰੇ ਅਮਾਲੇਕੀਆਂ ਨੂੰ ਖਤਮ ਕੀਤਾ। ਮੈਂ ਸਿਰਫ਼ ਇੱਕ ਆਦਮੀ ਅਗਾਗ ਜੋ ਕਿ ਉਨ੍ਹਾਂ ਦਾ ਪਾਤਸ਼ਾਹ ਸੀ, ਉਸ ਨੂੰ ਵਾਪਸ ਜਿਉਂਦਾ ਲਿਆਇਆ ਹਾਂ। 21 ਸਿਪਾਹੀ ਲੁੱਟ ਦੇ ਵਿੱਚੋਂ ਭੇਡਾਂ ਅਤੇ ਚੰਗੇ ਪਸ਼ੂ ਜੋ ਚੰਗੀਆਂ ਚੀਜ਼ਾਂ ਸਨ ਉਨ੍ਹਾਂ ਨੂੰ ਲਿਆਏ ਹਨ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਗਿਲਗਾਲ ਵਿੱਚ ਚੜ੍ਹਾਉਣ ਲਈ ਲਿਆਏ ਹਨ।

22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ। 23 ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।
2 ਰਾਜਿਆਂ 17:33
33 ਉਹ ਯਹੋਵਾਹ ਦਾ ਸਨਮਾਨ ਵੀ ਕਰਦੇ ਅਤੇ ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ। ਜਿਨ੍ਹਾਂ ਦੇਸਾਂ ਵਿੱਚੋਂ ਇਹ ਲੋਕ ਕੱਢ ਕੇ ਲਿਆਏ ਗਏ ਸਨ, ਉਨ੍ਹਾਂ ਦੇਸਾਂ ਦੀ ਰੀਤ ਅਨੁਸਾਰ ਆਪਣੇ ਦੇਵਤਿਆਂ ਦੀ ਉਪਾਸਨਾ ਵੀ ਕਰਦੇ ਹੁੰਦੇ ਸਨ
1 ਸਮੂਏਲ 13:11-14
11 ਸਮੂਏਲ ਨੇ ਆਖਿਆ, “ਇਹ ਤੂੰ ਕੀ ਕੀਤਾ?”
ਸ਼ਾਊਲ ਨੇ ਕਿਹਾ, “ਮੈਂ ਵੇਖਿਆ ਕਿ ਸਿਪਾਹੀ ਮੈਨੂੰ ਛੱਡ ਕੇ ਭੱਜ ਗਏ ਹਨ, ਤੂੰ ਸਮੇਂ ਸਿਰ ਪਹੁੰਚਿਆ ਨਹੀਂ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋ ਗਏ ਹਨ ਤਾਂ 12 ਮੈਂ ਆਪਣੇ-ਆਪ ਸੋਚਿਆ ਕਿ, ‘ਫ਼ਲਿਸਤੀ ਇੱਥੇ ਗਿਲਗਾਲ ਵਿੱਚ ਆਉਣਗੇ ਅਤੇ ਮੇਰੇ ਉੱਪਰ ਹਮਲਾ ਕਰ ਦੇਣਗੇ ਅਤੇ ਮੈਂ ਅਜੇ ਤੀਕ ਯਹੋਵਾਹ ਅੱਗੇ ਕਿਰਪਾ ਲਈ ਬੇਨਤੀ ਵੀ ਨਹੀਂ ਕੀਤੀ, ਇਸ ਲਈ ਮੈਂ ਮਜ਼ਬੂਰ ਹੋਕੇ ਹੋਮ ਦੀ ਭੇਟ ਚੜ੍ਹਾਈ।’”
13 ਸਮੂਏਲ ਨੇ ਕਿਹਾ, “ਤੂੰ ਬੜੀ ਮੂਰੱਖਤਾਈ ਕੀਤੀ ਹੈ। ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ। ਜੇਕਰ ਤੂੰ ਪਰਮੇਸ਼ੁਰ ਦੇ ਹੁਕਮ ਨੂੰ ਮੰਨਿਆ ਹੁੰਦਾ ਤਾਂ ਉਸ ਨੇ ਤੇਰੇ ਪਰਿਵਾਰ ਨੂੰ ਹਮੇਸ਼ਾ ਲਈ ਇਸਰਾਏਲ ਦੇ ਲੋਕਾਂ ਉੱਪਰ ਰਾਜ ਬਖਸ਼ ਦੇਣਾ ਸੀ। 14 ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।

2 ਇਤਹਾਸ 26:19-20
19 ਪਰ ਉਜ਼ੀਯਾਹ ਨੂੰ ਕਰੋਧ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ। 20 ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ

ਯਸਾਯਾਹ 29:13
13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ

ਮੱਤੀ 15:8-9
ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
    
ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ
    
ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”

ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ,
ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
    
ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ।
    
ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।


23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ

ਮੱਤੀ 6:5
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ

ਲੂਕਾ 18:10-14
10 ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ। 11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ। 12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।

13 ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’ 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।

ਯੂਹੰਨਾ 4:22
22 ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ

ਰਸੂਲਾਂ ਦੇ ਕਰਤੱਬ 17:22-23
22 ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਹਮਣੇ ਖੜ੍ਹਾ ਹੋਇਆ ਅਤੇ ਉਸ ਨੇ ਆਖਿਆ, “ਹੇ ਅਥੈਨੇ ਦੇ ਪੁਰੱਖੋ। ਮੈਂ ਵੇਖ ਸੱਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ। 23 ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ

ਬਿਵਸਥਾ ਸਾਰ 6:5
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ

ਮੱਤੀ 22:37
37 ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।

ਮਰਕੁਸ 12:30
30 ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।

ਲੂਕਾ 10:27
27 ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।  ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”

2 ਸਮੂਏਲ 24:24
24 ਪਰ ਪਾਤਸ਼ਾਹ ਨੇ ਅਰਵਨਾਹ ਨੂੰ ਕਿਹਾ, “ਨਹੀਂ! ਮੈਂ ਤੈਨੂੰ ਸੱਚ ਆਖਦਾ ਹਾਂ ਕਿ ਮੈਂ ਤੈਨੂੰ ਇਸ ਜ਼ਮੀਨ ਦਾ ਮੁੱਲ ਚੁਕਾਵਾਂਗਾ ਕਿਉਂ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ ਜਿਸਦੇ ਉੱਪਰ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ।
ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲਦ ਚਾਂਦੀ ਦੇ 50 ਸ਼ੈਕਲ ਦੇਕੇ ਮੁੱਲ ਲੈ ਲਿਆ

ਮਰਕੁਸ 12:41-44
41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ। 42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ

43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ। 44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।
Cross references:ਮਰਕੁਸ 12:41 : ਲੂਕਾ 21:1-4ਰੋਮੀਆਂ ਨੂੰ 12:1
12 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ

ਯੂਹੰਨਾ 4:23-24
23 ਉਹ ਸਮਾਂ ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ। 24 ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।

ਯਸਾਯਾਹ 29:23
23 ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ

ਫ਼ਿਲਿੱਪੀਆਂ ਨੂੰ 3:3
ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ

1 ਤਿਮੋਥਿਉਸ ਨੂੰ 2:9
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ

ਇਬਰਾਨੀਆਂ ਨੂੰ 12:28

28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ

 ਲੇਵੀਆਂ ਦੀ ਪੋਥੀ 10:1-2; ਗਿਣਤੀ 3:2-4; 1 ਸਮੂਏਲ 15:1-23; 2 ਰਾਜਿਆਂ 17:33; 1 ਸਮੂਏਲ 13:11-14; 2 ਇਤਹਾਸ 26:19-20; ਯਸਾਯਾਹ 29:13; ਮੱਤੀ 15:8-9; ਮਰਕੁਸ 7:6-7; ਕੁਲੁੱਸੀਆਂ ਨੂੰ 2:23; ਮੱਤੀ 6:5; ਲੂਕਾ 18:10-14; ਯੂਹੰਨਾ 4:22; ਰਸੂਲਾਂ ਦੇ ਕਰਤੱਬ 17:22-23; ਬਿਵਸਥਾ ਸਾਰ 6:5; ਮੱਤੀ 22:37; ਮਰਕੁਸ 12:30; ਲੂਕਾ 10:27; 2 ਸਮੂਏਲ 24:24; ਮਰਕੁਸ 12:41-44; ਰੋਮੀਆਂ ਨੂੰ 12:1; ਯੂਹੰਨਾ 4:23-24; ਯਸਾਯਾਹ 29:23; ਫ਼ਿਲਿੱਪੀਆਂ ਨੂੰ 3:3; 1 ਤਿਮੋਥਿਉਸ ਨੂੰ 2:9, ਇਬਰਾਨੀਆਂ ਨੂੰ 12:28