Monday, April 21, 2014

ਅਜਨਬੀ ਚੀਜ਼ਾ



                                 ਬਾਈਬਲ ਦੇ ਕੁਝ ਵਚਨ ਵਿਸ਼ਾ : ਅਜਨਬੀ ਚੀਜ਼ਾ                                                                                             ਪੰਜਾਬੀ ਮਸੀਹੀ ਸੰਦੇਸ਼

ਉਤਪਤ 35:2
ਇਸ ਲਈ ਯਾਕੂਬ ਨੇ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਨੌਕਰਾਂ ਨੂੰ ਆਖਿਆ, “ਉਨ੍ਹਾਂ ਲੱਕੜ ਅਤੇ ਧਾਤ ਦੇ ਬਣੇ ਹੋਏ ਸਾਰੇ ਵਿਦੇਸ਼ੀ ਦੇਵਤਿਆਂ ਨੂੰ ਤਬਾਹ ਕਰ ਦਿਉ ਜਿਹੜੇ ਤੁਹਾਡੇ ਕੋਲ ਹਨ। ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਸਾਫ਼ ਵਸਤਰ ਪਹਿਨੋ

ਉਤਪਤ 35:4
ਇਸ ਲਈ ਲੋਕਾਂ ਨੇ ਆਪਣੇ ਕੋਲ ਰੱਖੇ ਹੋਏ ਸਾਰੇ ਵਿਦੇਸ਼ੀ ਦੇਵਤੇ ਯਾਕੂਬ ਦੇ ਹਵਾਲੇ ਕਰ ਦਿੱਤੇ। ਅਤੇ ਉਨ੍ਹਾਂ ਨੇ ਆਪਣੇ ਕੰਨਾਂ ਵਿੱਚ ਪਾਈਆਂ ਹੋਈਆਂ ਸਾਰੀਆਂ ਮੁੰਦਰਾਂ ਵੀ ਦੇ ਦਿੱਤੀਆਂ। ਯਾਕੂਬ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸ਼ਕਮ ਨਾਮ ਦੇ ਕਸਬੇ ਦੇ ਨੇੜੇ ਇੱਕ ਓਕ ਦੇ ਰੁੱਖ ਹੇਠਾਂ ਦੱਬ ਦਿੱਤਾ

ਬਿਵਸਥਾ ਸਾਰ 32:12
12 ਇੱਕਲੇ ਯਹੋਵਾਹ ਨੇ ਯਾਕੂਬ ਦੀ ਅਗਵਾਈ ਕੀਤੀ।
    
ਕਿਸੇ ਵੀ ਵਿਦੇਸ਼ੀ ਦੇਵਤੇ ਨੇ ਯਾਕੂਬ ਨੂੰ ਨਹੀਂ ਬਚਾਇਆ

ਯਸਾਯਾਹ 43:12
12 ਮੈਂ ਹੀ ਹਾਂ ਉਹ ਜਿਸਨੇ ਤੁਹਾਡੇ ਨਾਲ ਗੱਲ ਕੀਤੀ ਸੀ। ਮੈਂ ਤੁਹਾਨੂੰ ਬਚਾਇਆ ਸੀ। ਮੈਂ ਤੁਹਾਨੂੰ ਉਹ ਗੱਲਾਂ ਦੱਸੀਆਂ ਸਨ। ਇਹ ਕੋਈ ਅਜਨਬੀ ਨਹੀਂ ਸੀ ਜਿਹੜਾ ਤੁਹਾਡੇ ਨਾਲ ਸੀ। ਤੁਸੀਂ ਮੇਰੇ ਗਵਾਹ ਹੋ, ਅਤੇ ਮੈਂ ਪਰਮੇਸ਼ੁਰ ਹਾਂ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)

ਲੇਵੀਆਂ ਦੀ ਪੋਥੀ 10:1
10 ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ

ਹੋਸ਼ੇਆ 8:12
12 ਜੇਕਰ ਮੈਂ ਅਫ਼ਰਾਈਮ ਲਈ 10,000 ਅਸੂਲ ਵੀ ਲਿਖ ਦੇਵਾਂ,
    
ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ

ਸਫ਼ਨਯਾਹ 1:8
ਯਹੋਵਾਹ ਨੇ ਕਿਹਾ, “ਯਹੋਵਾਹ ਦੀ ਬਲੀ ਵਾਲੇ ਦਿਨ, ਮੈਂ ਪਾਤਸ਼ਾਹਾਂ ਦੇ ਪੁੱਤਰਾ ਤੇ ਬਾਕੀ ਆਗੂਆਂ ਨੂੰ ਸਜ਼ਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਮਨੁੱਖਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਦੂਜੇ ਦੇਸਾਂ ਦੇ ਬੇਗਾਨੇ ਵਸਤਰ ਪਾਏ ਹਨ

ਰਸੂਲਾਂ ਦੇ ਕਰਤੱਬ 26:11
11 ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ

ਜ਼ਬੂਰ 137:4
ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ
    
ਦੇ ਗੀਤ ਨਹੀਂ ਗਾ ਸੱਕਦੇ

ਉਤਪਤ 35:2; ਉਤਪਤ 35:4; ਬਿਵਸਥਾ ਸਾਰ 32:12; ਯਸਾਯਾਹ 43:12; ਲੇਵੀਆਂ ਦੀ ਪੋਥੀ 10:1; ਹੋਸ਼ੇਆ 8:12; ਸਫ਼ਨਯਾਹ 1:8; ਰਸੂਲਾਂ ਦੇ ਕਰਤੱਬ 26:11; ਜ਼ਬੂਰ 137:4