Tuesday, April 22, 2014

ਝੂਠੇ ਉਪਦੇਸ਼

                                ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੇ ਉਪਦੇਸ਼                                                                                     ਪੰਜਾਬੀ ਮਸੀਹੀ ਸੰਦੇਸ਼
 ਪਰਕਾਸ਼ ਦੀ ਪੋਥੀ 2:14-15
14 ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ। 15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ

ਮੱਤੀ 5:19
19 ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ

ਥੱਸਲੁਨੀਕੀਆਂ ਨੂੰ 2:1-2
ਭਰਾਵੋ ਅਤੇ ਭੈਣੋਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ। ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ  ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ
ਤਿਮੋਥਿਉਸ ਨੂੰ 4:1-3
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ
ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ। ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ। ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ
ਪਰਕਾਸ਼ ਦੀ ਪੋਥੀ 2:20
20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ
ਮੱਤੀ 15:9
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ
    
ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”
ਮਰਕੁਸ 7:7
ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ।
    
ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।
ਯਸਾਯਾਹ 29:13
13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ
ਅਫ਼ਸੀਆਂ ਨੂੰ 5:6
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ
ਕੁਲੁੱਸੀਆਂ ਨੂੰ 2:20-23
20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ। 21 ਇਸ ਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸ ਨੂੰ ਨਾ ਛੂਹੋ?” 22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ। 23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ
ਤਿਮੋਥਿਉਸ ਨੂੰ 1:3-7
ਝੂਠੇ ਉਪਦੇਸ਼ ਬਾਰੇ ਚੇਤਾਵਨੀ
ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ। ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ। ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚੱਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ। ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ

ਪਤਰਸ 2:1
ਨਕਲੀ ਉਪਦੇਸ਼
ਅਤੀਤ ਵਿੱਚਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ
ਮੱਤੀ 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ
15 ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ
ਰਸੂਲਾਂ ਦੇ ਕਰਤੱਬ 20:29-30
29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ। 30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ

ਤੀਤੁਸ ਨੂੰ 1:10-11
10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ। 11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ
ਰਸੂਲਾਂ ਦੇ ਕਰਤੱਬ 20:30
30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ
ਅਫ਼ਸੀਆਂ ਨੂੰ 4:14
14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ
ਤਿਮੋਥਿਉਸ ਨੂੰ 6:20-21
20 ਤਿਮੋਥਿਉਸਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ। 21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ
ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ
ਇਬਰਾਨੀਆਂ ਨੂੰ 13:9
ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ
ਪਤਰਸ 2:14-15
14 ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ
15 ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ
ਯੂਹੰਨਾ 2:26
26 ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ
ਪਤਰਸ 2:2
ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ
ਮੱਤੀ 24:4-5
ਯਿਸੂ ਨੇ ਆਖਿਆ, “ਸਾਵੱਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ। ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹਾ ਹਾਂ।’ ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ
ਮਰਕੁਸ 13:5-6
ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ। ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ
ਤਿਮੋਥਿਉਸ ਨੂੰ 4:3
ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ
ਪਤਰਸ 2:18-19
18 ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ। 19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ
ਯੂਹੰਨਾ 4:1-5
ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ
ਮੇਰੇ ਪਿਆਰੇ ਮਿੱਤਰੋਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ। ਇਸ ਤਰੀਕੇ ਨਾਲਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ। ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ  ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ  ਚੁੱਕਿਆ ਹੈ
ਮੇਰੇ ਪਿਆਰੇ ਬੱਚਿਓਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ। ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ

ਮੱਤੀ 24:24
24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂਜੇਕਰ ਸੰਭਵ ਹੋਇਆ ਤਾਂਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ
ਮਰਕੁਸ 13:22
22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ

ਥੱਸਲੁਨੀਕੀਆਂ ਨੂੰ 2:9-10
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇਨਿਸ਼ਾਨ ਅਤੇ ਅਚੰਭੇ ਕਰੇਗਾ। 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇਉਹ ਬਚ ਜਾਂਦੇ

ਪਰਕਾਸ਼ ਦੀ ਪੋਥੀ 13:11-15
ਧਰਤੀ ਤੋਂ ਨਿਕਲਦਾ ਜਾਨਵਰ
11 ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸ ਦੇ ਲੇਲੇ ਵਾਂਗ ਦੋ ਸਿੰਗ ਸਨਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ। 12 ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਹਮਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹੜੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸ ਨੂੰ ਮੌਤ ਦਾ ਜ਼ਖਮ ਸੀ ਜਿਹੜਾ ਭਰ ਚੁੱਕਿਆ ਸੀ। 13 ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵੱਡਿਆਂ ਆਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ
14 ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸ ਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ। 15 ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸੱਕੇ। ਫ਼ਿਰ ਉਹ ਮੂਰਤ ਬੋਲ ਸੱਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸੱਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ

ਤਿਮੋਥਿਉਸ ਨੂੰ 4:1-2
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ
ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ। ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ

ਕੁਰਿੰਥੀਆਂ ਨੂੰ 11:3-4
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ। ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ

ਯੂਹੰਨਾ 4:1-3
ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ
ਮੇਰੇ ਪਿਆਰੇ ਮਿੱਤਰੋਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ। ਇਸ ਤਰੀਕੇ ਨਾਲਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ। ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ  ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ  ਚੁੱਕਿਆ ਹੈ

ਪਰਕਾਸ਼ ਦੀ ਪੋਥੀ 16:13-14
13 ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡੱਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ। 14 ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ
ਪਤਰਸ 2:3
ਉਨ੍ਹਾਂ ਦੇ ਲਾਲਚ ਦੇ ਕਾਰਣਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ
ਯੂਹੰਨਾ 4:2-3
ਇਸ ਤਰੀਕੇ ਨਾਲਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ। ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ  ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ  ਚੁੱਕਿਆ ਹੈ
ਕੁਰਿੰਥੀਆਂ ਨੂੰ 12:3
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹੜਾ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸੱਕਦਾ, “ਯਿਸੂ ਪ੍ਰਭੂ ਹੈ।
ਯੂਹੰਨਾ 2:20-23
20 ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ। 21 ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇਨਹੀਂਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ
22 ਇਸ ਲਈ ਝੂਠਾ ਕੌਣ ਹੈਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ। 23 ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ
ਮੱਤੀ 7:15-20
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ
15 ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ। 16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ। 17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ। 18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ। 19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ
ਤਿਮੋਥਿਉਸ ਨੂੰ 6:3-5
ਝੂਠੇ ਉਪਦੇਸ਼ ਅਤੇ ਸੱਚੀ ਦੌਲਤ
ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ। ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾਮਤਭੇਦਬੇਇੱਜ਼ਤੀ ਦੇ ਸ਼ਬਦਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ। ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ
ਤਿਮੋਥਿਉਸ ਨੂੰ 1:3-4
ਝੂਠੇ ਉਪਦੇਸ਼ ਬਾਰੇ ਚੇਤਾਵਨੀ
ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ
ਤਿਮੋਥਿਉਸ ਨੂੰ 2:16-18
16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ। 17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ। 18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ
ਯੂਹੰਨਾ 2:24
24 ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹੜਾ ਤੁਸੀਂ ਮੁੱਢ ਤੋਂ ਹੀ ਸੁਣਦੇ  ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ
ਗਲਾਤੀਆਂ ਨੂੰ 1:6-9
ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ
ਥੋੜਾ ਸਮਾਂ ਪਹਿਲਾਂਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ। ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ। ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ
ਤਿਮੋਥਿਉਸ ਨੂੰ 1:18-20
18 ਤਿਮੋਥਿਉਸਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ। 19 ਵਿਸ਼ਵਾਸ ਵਿੱਚ ਸਥਿਰ ਰਹੋਅਤੇ ਉਸ ਦੇ ਆਧਾਰ ਤੇ ਜੀਣ ਜਿਸ ਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ। 20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ



ਪਰਕਾਸ਼ ਦੀ ਪੋਥੀ 2:14-15; ਮੱਤੀ 5:19; 2 ਥੱਸਲੁਨੀਕੀਆਂ ਨੂੰ 2:1-2; 1 ਤਿਮੋਥਿਉਸ ਨੂੰ 4:1-3; ਪਰਕਾਸ਼ ਦੀ ਪੋਥੀ 2:20; ਮੱਤੀ 15:9; ਮਰਕੁਸ 7:7; ਯਸਾਯਾਹ 29:13; ਅਫ਼ਸੀਆਂ ਨੂੰ 5:6; ਕੁਲੁੱਸੀਆਂ ਨੂੰ 2:20-23; 1 ਤਿਮੋਥਿਉਸ ਨੂੰ 1:3-7; 2 ਪਤਰਸ 2:1; ਮੱਤੀ 7:15; ਰਸੂਲਾਂ ਦੇ ਕਰਤੱਬ 20:29-30; ਤੀਤੁਸ ਨੂੰ 1:10-11; ਰਸੂਲਾਂ ਦੇ ਕਰਤੱਬ 20:30; ਅਫ਼ਸੀਆਂ ਨੂੰ 4:14; 1 ਤਿਮੋਥਿਉਸ ਨੂੰ 6:20-21; ਇਬਰਾਨੀਆਂ ਨੂੰ 13:9; 2 ਪਤਰਸ 2:14-15; 1 ਯੂਹੰਨਾ 2:26; 2 ਪਤਰਸ 2:2; ਮੱਤੀ 24:4-5; ਮਰਕੁਸ 13:5-6; 2 ਤਿਮੋਥਿਉਸ ਨੂੰ 4:3; 2 ਪਤਰਸ 2:18-19; 1 ਯੂਹੰਨਾ 4:1-5; ਮੱਤੀ 24:24; ਮਰਕੁਸ 13:22; 2 ਥੱਸਲੁਨੀਕੀਆਂ ਨੂੰ 2:9-10; ਪਰਕਾਸ਼ ਦੀ ਪੋਥੀ 13:11-15; 1 ਤਿਮੋਥਿਉਸ ਨੂੰ 4:1-2; 2 ਕੁਰਿੰਥੀਆਂ ਨੂੰ 11:3-4; 1 ਯੂਹੰਨਾ 4:1-3; ਪਰਕਾਸ਼ ਦੀ ਪੋਥੀ 16:13-14; 2 ਪਤਰਸ 2:3; ਕੁਲੁੱਸੀਆਂ ਨੂੰ 2:8; 1 ਯੂਹੰਨਾ 4:2-3; 1 ਕੁਰਿੰਥੀਆਂ ਨੂੰ 12:3; 1 ਯੂਹੰਨਾ 2:20-23; ਮੱਤੀ 7:15-20; 1 ਤਿਮੋਥਿਉਸ ਨੂੰ 6:3-5; 1 ਤਿਮੋਥਿਉਸ ਨੂੰ 1:3-4; 2 ਤਿਮੋਥਿਉਸ ਨੂੰ 2:16-18; 1 ਯੂਹੰਨਾ 2:24; ਗਲਾਤੀਆਂ ਨੂੰ 1:6-9; 1 ਤਿਮੋਥਿਉਸ ਨੂੰ 1:18-20