Tuesday, April 22, 2014

ਪਰਮੇਸ਼ੁਰ ਨੂੰ ਲੱਭਣਾ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨੂੰ ਲੱਭਣਾ                                                                                   ਪੰਜਾਬੀ ਮਸੀਹੀ ਸੰਦੇਸ਼
ਬਿਵਸਥਾ ਸਾਰ 4:29
29 ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ
ਯਿਰਮਿਯਾਹ 29:13
13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ
ਯਿਰਮਿਯਾਹ 29:14
14 ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।
ਜ਼ਬੂਰ 32:6
ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ।
    
ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ
ਰੋਮੀਆਂ ਨੂੰ 10:20
20 ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ:
ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ,
    
ਉਨ੍ਹਾਂ ਨੇ ਮੈਨੂੰ ਲੱਭ ਲਿਆ।
ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।
Cross references:
  1. ਰੋਮੀਆਂ ਨੂੰ 10:20 : ਯਸਾਯਾਹ 65:1
ਅੱਯੂਬ 11:7
ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ?
    
ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?
ਹੋਸ਼ੇਆ 12:4
ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸ ਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸ ਨੇ ਸਾਡੇ ਨਾਲ ਗੱਲ ਕੀਤੀ
ਰਸੂਲਾਂ ਦੇ ਕਰਤੱਬ 17:27
27 ਪਰਮੇਸ਼ੁਰ ਚਾਹੁੰਦਾ ਸੀ ਕਿ ਲੋਕ ਉਸ ਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲੱਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ
ਕਹਾਉਤਾਂ 2:5
ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ
ਕਹਾਉਤਾਂ 8:17
17 ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ।
    
ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ
ਕਹਾਉਤਾਂ 8:35
35 ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ,
    
ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!



ਬਿਵਸਥਾ ਸਾਰ 4:29; ਯਿਰਮਿਯਾਹ 29:13; ਯਿਰਮਿਯਾਹ 29:14; ਜ਼ਬੂਰ 32:6; ਰੋਮੀਆਂ ਨੂੰ 10:20; ਅੱਯੂਬ 11:7; ਹੋਸ਼ੇਆ 12:4; ਰਸੂਲਾਂ ਦੇ ਕਰਤੱਬ 17:27; ਕਹਾਉਤਾਂ 2:5; ਕਹਾਉਤਾਂ 8:17; ਕਹਾਉਤਾਂ 8:35