Tuesday, April 22, 2014

ਵਿਸ਼ਵਾਸ ਦੀ ਲੜਾਈ

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਸ਼ਵਾਸ ਦੀ ਲੜਾਈ                                                                                    ਪੰਜਾਬੀ ਮਸੀਹੀ ਸੰਦੇਸ਼
1 ਤਿਮੋਥਿਉਸ ਨੂੰ 6:12
12 ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ
2 ਤਿਮੋਥਿਉਸ ਨੂੰ 4:7
ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ
ਯਹੂਦਾਹ 1:3
ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ
ਕੂਚ 14:14
14 ਅਤੇ ਤੁਹਾਨੂੰ ਹੋਰ ਕੁਝ ਨਹੀਂ ਕਰਨਾ ਪਵੇਗਾ ਸਗੋਂ ਸ਼ਾਂਤ ਰਹੋ। ਯਹੋਵਾਹ ਤੁਹਾਡੇ ਲਈ ਯੁੱਧ ਕਰੇਗਾ।
ਇਬਰਾਨੀਆਂ ਨੂੰ 10:32
ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ
32 ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ
ਇਬਰਾਨੀਆਂ ਨੂੰ 11:34
34 ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ



1 ਤਿਮੋਥਿਉਸ ਨੂੰ 6:12; 2 ਤਿਮੋਥਿਉਸ ਨੂੰ 4:7; ਯਹੂਦਾਹ 1:3; ਕੂਚ 14:14; ਇਬਰਾਨੀਆਂ ਨੂੰ 10:32; ਇਬਰਾਨੀਆਂ ਨੂੰ 11:34