Monday, April 21, 2014

ਸਵਰਗ ਦਾ ਖੁਲ੍ਹਣਾ


                                 ਬਾਈਬਲ ਦੇ ਕੁਝ ਵਚਨ ਵਿਸ਼ਾ : ਸਵਰਗ ਦਾ ਖੁਲ੍ਹਣਾ                                                                                ਪੰਜਾਬੀ ਮਸੀਹੀ ਸੰਦੇਸ਼

ਪਰਕਾਸ਼ ਦੀ ਪੋਥੀ 19:11
11 ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ

ਯਸਾਯਾਹ 45:8
ਕਾਸ਼, ਉੱਪਰ ਅਕਾਸ਼ਾਂ ਦੇ ਬੱਦਲ ਧਰਤੀ ਉੱਤੇ ਨੇਕੀ,
    
ਵਰੱਖਾ ਵਾਂਗ ਵਰ੍ਹਾਉਣ!
ਕਾਸ਼, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਵੱਧੇ ਫ਼ੁੱਲੇ!
    
ਮੈਂ, ਪਰਮੇਸ਼ਰ ਨੇ, ਇਹ ਸਭ ਕੁਝ ਸਾਜਿਆ।
ਉਤਪਤ 7:11
11 ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ
ਹਿਜ਼ਕੀਏਲ 1:1
ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ
ਪਰਕਾਸ਼ ਦੀ ਪੋਥੀ 4:1
ਯੂਹੰਨਾ ਸਵਰਗ ਦੇਖਦਾ ਹੈ

ਤਾਂ ਮੈਂ ਤੱਕਿਆ, ਅਤੇ ਮੈਂ ਆਪਣੇ ਸਾਹਮਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।

ਮੱਤੀ 3:16
16 ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ
ਮਰਕੁਸ 1:10
10 ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ
ਲੂਕਾ 3:21
ਯੂਹੰਨਾ ਨੇ ਯਿਸੂ ਨੂੰ ਬਪਤਿਸਮਾ ਦਿੱਤਾ
21 ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,

Cross references:ਲੂਕਾ 3:21 : ਮੱਤੀ 3:13-17; ਮਰਕੁਸ 1:9-11ਯੂਹੰਨਾ 1:51
51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।

ਰਸੂਲਾਂ ਦੇ ਕਰਤੱਬ 7:56
56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।

ਰਸੂਲਾਂ ਦੇ ਕਰਤੱਬ 10:11
11 ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ

ਮਲਾਕੀ 3:10
10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ

ਪਰਕਾਸ਼ ਦੀ ਪੋਥੀ 19:11; ਯਸਾਯਾਹ 45:8; ਉਤਪਤ 7:11; ਹਿਜ਼ਕੀਏਲ 1:1; ਪਰਕਾਸ਼ ਦੀ ਪੋਥੀ 4:1; ਮੱਤੀ 3:16; ਮਰਕੁਸ 1:10; ਲੂਕਾ 3:21; ਯੂਹੰਨਾ 1:51; ਰਸੂਲਾਂ ਦੇ ਕਰਤੱਬ 7:56; ਰਸੂਲਾਂ ਦੇ ਕਰਤੱਬ 10:11; ਮਲਾਕੀ 3:10