Tuesday, April 22, 2014

ਝੂਠੇ ਨਬੀ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੇ ਨਬੀ                                                                                      ਪੰਜਾਬੀ ਮਸੀਹੀ ਸੰਦੇਸ਼
ਯਸਾਯਾਹ 8:20
20 ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)

ਮੱਤੀ 7:15-16
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ
15 ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ। 16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ
Cross references:
  1. ਮੱਤੀ 7:15 : ਲੂਕਾ 6:43-44; 13:25-27
ਯਿਰਮਿਯਾਹ 23:17
17 ਕੁਝ ਲੋਕ ਯਹੋਵਾਹ ਦੇ ਸੱਚੇ ਸੰਦੇਸ਼ ਨੂੰ ਨਫ਼ਰਤ ਕਰਦੇ ਨੇ।
    
ਇਸ ਲਈ ਉਹ ਨਬੀ, ਉਨ੍ਹਾਂ ਲੋਕਾਂ ਨੂੰ ਹੋਰ ਸੰਦੇਸ਼ ਦਿੰਦੇ ਨੇ।
    
ਉਹ ਆਖਦੇ ਨੇ, ‘ਤੁਹਾਨੂੰ ਸ਼ਾਂਤੀ ਮਿਲੇਗੀ।
ਕੁਝ ਲੋਕ ਬਹੁਤ ਜ਼ਿੱਦੀ ਹਨ।
    
ਉਹ ਮਨ ਭਾਉਂਦੀਆਂ ਗੱਲਾਂ ਕਰਦੇ ਨੇ।
ਇਸ ਲਈ ਉਹ ਨਬੀ ਆਖਦੇ ਨੇ,
    ‘
ਤੁਹਾਡੇ ਨਾਲ ਕੋਈ ਵੀ ਮੰਦੀ ਘਟਨਾ ਨਹੀਂ ਵਾਪਰੇਗੀ!’

ਯਿਰਮਿਯਾਹ 28:15
15 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ
ਬਿਵਸਥਾ ਸਾਰ 18:21-22
21 ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸੱਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’ 22 ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ

ਯਿਰਮਿਯਾਹ 23:16
16 ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ:
ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ।
    
ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ।
ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ।
    
ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ।
    
ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ


ਯਸਾਯਾਹ 8:20; ਮੱਤੀ 7:15-16; ਯਿਰਮਿਯਾਹ 23:17; ਯਿਰਮਿਯਾਹ 28:15; ਬਿਵਸਥਾ ਸਾਰ 18:21-22; ਯਿਰਮਿਯਾਹ 23:16