Tuesday, April 22, 2014

ਰਿਸ਼ਵਤ ਲੈਣਾ ਤੋਂ ਪਰਹੇਜ਼

                            ਬਾਈਬਲ ਦੇ ਕੁਝ ਵਚਨ ਵਿਸ਼ਾ : ਰਿਸ਼ਵਤ ਲੈਣਾ ਤੋਂ ਪਰਹੇਜ਼                                                                                 ਪੰਜਾਬੀ ਮਸੀਹੀ ਸੰਦੇਸ਼

ਕੂਚ 23:8
ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ
ਬਿਵਸਥਾ ਸਾਰ 16:19
19 ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ

ਕਹਾਉਤਾਂ 15:27
27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ

ਜ਼ਬੂਰ 15:5
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
    
ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
    
ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,
ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।
1 ਸਮੂਏਲ 12:3
ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।

ਬਿਵਸਥਾ ਸਾਰ 10:17
17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ

ਕੂਚ 23:8; ਬਿਵਸਥਾ ਸਾਰ 16:19; ਕਹਾਉਤਾਂ 15:27; ਜ਼ਬੂਰ 15:5; 1 ਸਮੂਏਲ 12:3; ਬਿਵਸਥਾ ਸਾਰ 10:17