Tuesday, April 22, 2014

ਰਿਸ਼ਵਤ ਲੈਣਾ ਪਾਪ ਹੈ

                                 ਬਾਈਬਲ ਦੇ ਕੁਝ ਵਚਨ ਵਿਸ਼ਾ : ਰਿਸ਼ਵਤ ਲੈਣਾ ਪਾਪ ਹੈ                                                                                 ਪੰਜਾਬੀ ਮਸੀਹੀ ਸੰਦੇਸ਼

ਕੂਚ 23:8
ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ
2 ਇਤਹਾਸ 19:7
ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।
ਬਿਵਸਥਾ ਸਾਰ 10:17
17 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ

ਕਹਾਉਤਾਂ 21:14
14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ਸਹਾਈ ਹੋ ਸੱਕਦੀ ਹੈ

ਅੱਯੂਬ 15:34
34 ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ
    
ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ

ਬਿਵਸਥਾ ਸਾਰ 27:25
25 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਪੈਸੇ ਲੈਂਦਾ ਹੈ!’
ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

ਕੂਚ 23:8; 2 ਇਤਹਾਸ 19:7; ਬਿਵਸਥਾ ਸਾਰ 10:17; ਕਹਾਉਤਾਂ 21:14; ਅੱਯੂਬ 15:34; ਬਿਵਸਥਾ ਸਾਰ 27:25