Monday, April 21, 2014

ਇੱਕ ਕਲੀਸਿਯਾ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਇੱਕ ਕਲੀਸਿਯਾ                                                                                     ਪੰਜਾਬੀ ਮਸੀਹੀ ਸੰਦੇਸ਼
ਰੋਮੀਆਂ ਨੂੰ 12:5
ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ
1 ਕੁਰਿੰਥੀਆਂ ਨੂੰ 10:17
17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ
1 ਕੁਰਿੰਥੀਆਂ ਨੂੰ 12:20
20 ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸਰੀਰ ਸਿਰਫ਼ ਇੱਕ ਹੀ ਹੈ
ਅਫ਼ਸੀਆਂ ਨੂੰ 2:16
16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ
ਅਫ਼ਸੀਆਂ ਨੂੰ 4:4
ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ
ਕੁਲੁੱਸੀਆਂ ਨੂੰ 3:15
15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ
1 ਕੁਰਿੰਥੀਆਂ ਨੂੰ 12:12
12 ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ
1 ਕੁਰਿੰਥੀਆਂ ਨੂੰ 12:13
ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ

ਅਫ਼ਸੀਆਂ ਨੂੰ 2:14-15
14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ। 15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ
ਗਲਾਤੀਆਂ ਨੂੰ 3:28
28 ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ
ਯੂਹੰਨਾ 11:52
52 ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ
ਯੂਹੰਨਾ 17:11
11 ਹੁਣ ਮੈਂ ਤੇਰੇ ਕੋਲ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ

ਯੂਹੰਨਾ 17:22
22 ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ
ਯੂਹੰਨਾ 17:23
23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ
ਯੂਹੰਨਾ 17:21
21 ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ
ਯੂਹੰਨਾ 10:16
16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ
ਅਫ਼ਸੀਆਂ ਨੂੰ 4:3
ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ
ਅਫ਼ਸੀਆਂ ਨੂੰ 4:13
13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ
ਕੁਲੁੱਸੀਆਂ ਨੂੰ 3:14
14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ
ਰਸੂਲਾਂ ਦੇ ਕਰਤੱਬ 4:32
32 ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ
 ਇਬਰਾਨੀਆਂ ਨੂੰ 2:11
11 ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ

 ਰੋਮੀਆਂ ਨੂੰ 12:5; 1 ਕੁਰਿੰਥੀਆਂ ਨੂੰ 10:17; 1 ਕੁਰਿੰਥੀਆਂ ਨੂੰ 12:20; ਅਫ਼ਸੀਆਂ ਨੂੰ 2:16; ਅਫ਼ਸੀਆਂ ਨੂੰ 4:4; ਕੁਲੁੱਸੀਆਂ ਨੂੰ 3:15; 1 ਕੁਰਿੰਥੀਆਂ ਨੂੰ 12:12; 1 ਕੁਰਿੰਥੀਆਂ ਨੂੰ 12:13; ਅਫ਼ਸੀਆਂ ਨੂੰ 2:14-15; ਗਲਾਤੀਆਂ ਨੂੰ 3:28; ਯੂਹੰਨਾ 11:52; ਯੂਹੰਨਾ 17:11; ਯੂਹੰਨਾ 17:22; ਯੂਹੰਨਾ 17:23; ਯੂਹੰਨਾ 17:21; ਯੂਹੰਨਾ 10:16; ਅਫ਼ਸੀਆਂ ਨੂੰ 4:3; ਅਫ਼ਸੀਆਂ ਨੂੰ 4:13; ਕੁਲੁੱਸੀਆਂ ਨੂੰ 3:14; ਰਸੂਲਾਂ ਦੇ ਕਰਤੱਬ 4:32; ਇਬਰਾਨੀਆਂ ਨੂੰ 2:11