Tuesday, April 22, 2014

ਨਿਹਚਾ ਰੱਖਣ ਵਾਲਿਆਂ ਦੇ ਦੁਸ਼ਮਣ

                           ਬਾਈਬਲ ਦੇ ਕੁਝ ਵਚਨ ਵਿਸ਼ਾ : ਨਿਹਚਾ ਰੱਖਣ ਵਾਲਿਆਂ ਦੇ ਦੁਸ਼ਮਣ                                                                            ਪੰਜਾਬੀ ਮਸੀਹੀ ਸੰਦੇਸ਼
                      
ਯੂਹੰਨਾ 15:18-19
ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ
18 ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ। 19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ
ਜ਼ਬੂਰ 86:14
14 ਹੇ ਪਰਮੇਸ਼ੁਰਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ।
    
ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।
    
ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ
ਯੂਹੰਨਾ 17:14
14 ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ
ਤਿਮੋਥਿਉਸ ਨੂੰ 3:12
12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾਉਹ ਸਤਾਇਆ ਜਾਵੇਗਾ
ਪਤਰਸ 4:15-16
15 ਜੇਕਰ ਤੁਸੀਂ ਤਸੀਹੇ ਸਹਿੰਦੇ ਹੋਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ। 16 ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ
ਯੂਹੰਨਾ 3:13
13 ਮੇਰੇ ਭਰਾਵੋ ਅਤੇ ਭੈਣੋਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ
ਮੱਤੀ 25:34-40
34 ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ। 35 ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ। 36 ਜਦੋਂ ਮੈਂ ਵਸਤਰ-ਹੀਣ ਸਾਂਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।
37 ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ38 ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ39 ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’
40 ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨਤੁਸੀਂ ਇਹ ਮੇਰੇ ਲਈ ਕੀਤਾ।
ਮਰਕੁਸ 9:42
ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ
42 ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ
ਲੂਕਾ 17:1
ਪਾਪਾਂ ਦਾ ਕਾਰਣ ਨਾ ਬਣੋ ਅਤੇ ਮਾਫ਼ੀ ਲਈ ਤਿਆਰ ਰਹੋ
17 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ
ਰਸੂਲਾਂ ਦੇ ਕਰਤੱਬ 9:4-5
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸਸੌਲੁਸਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”
ਸੌਲੁਸ ਨੇ ਕਿਹਾ, “ਪ੍ਰਭੂਤੂੰ ਕੌਣ ਹੈਂ?”
ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ
ਮਰਕੁਸ 13:13
13 ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ
ਮੱਤੀ 10:22
22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ
ਯੂਹੰਨਾ 15:21
21 ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂ ਕਿ ਉਹ ਉਸ ਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ
ਮੱਤੀ 10:34-36
ਮੈਂ ਤੁਹਾਨੂੰ ਤਲਵਾਰ ਦੇਣ ਆਇਆ ਹਾਂ
34 ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂਸਗੋਂ ਤਲਵਾਰ ਦੇਣ ਲਈ ਆਇਆ ਹਾਂ। 35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:
ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
    
ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
    
ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।
ਲੂਕਾ 12:51-53
51 ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂਨਹੀਂਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ। 52 ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ
53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ
    
ਪੁੱਤਰ ਪਿਉ ਦੇ ਵਿਰੁੱਧ ਹੋ
    
ਜਾਵੇਗਾ ਅਤੇ ਪਿਉ ਪੁੱਤਰ ਦੇ।
ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ
    
ਮਾਂ ਧੀ ਦੇ ਅਤੇ ਧੀ
    
ਮਾਂ ਦੇ ਵਿਰੁੱਧ ਹੋ ਜਾਵੇਗੀ।
ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ।
    
ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ
    
ਸੱਸ ਦੇ ਵਿਰੁੱਧ ਹੋ ਜਾਵੇਗੀ।
ਉਤਪਤ 37:1-11
ਸੁਪਨੇਬਾਜ਼ ਯੂਸੁਫ਼
37 ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸਦਾ ਪਿਤਾ ਰਹਿੰਦਾ ਸੀ। ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ
ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਬਾਰੇ ਮਾੜੀਆਂ ਗੱਲਾਂ ਕਹੀਆਂ। ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ। ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ
ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ
ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ। ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੇ ਵਾਲੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।
ਉਸ ਦੇ ਭਰਾਵਾਂ ਨੇ ਆਖਿਆ, “ਕੀ ਤੂੰ ਸੋਚਦਾ ਹੈਂ ਕਿ ਇਸ ਦਾ ਅਰਥ ਇਹ ਹੈ ਕਿ ਤੂੰ ਰਾਜਾ ਬਣੇਂਗਾ ਅਤੇ ਸਾਡੇ ਉੱਤੇ ਰਾਜ ਕਰੇਂਗਾ?” ਉਸ ਦੇ ਭਰਾ ਯੂਸੁਫ਼ ਨੂੰ ਹੁਣ ਹੋਰ ਵੀ ਨਫ਼ਰਤ ਕਰਦੇ ਸਨ ਕਿਉਂਕਿ ਉਹ ਉਨ੍ਹਾਂ ਬਾਰੇ ਇਹੋ ਜਿਹੇ ਸੁਪਨੇ ਲੈਂਦਾ ਸੀ
ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।
10 ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈਕੀ ਤੇਰੀ ਮਾਂਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?” 11 ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ
ਮੀਕਾਹ 7:6
ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ
    
ਘਰ ’ ਲੁਕਿਆ ਬੈਠਾ ਹੈ।
ਪੁੱਤਰ ਪਿਤਾ ਦਾ ਦੁਸ਼ਮਨ,
    
ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ 
ਮੱਤੀ 10:21
21 ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ
ਮਰਕੁਸ 13:12
12 ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ
ਰਸੂਲਾਂ ਦੇ ਕਰਤੱਬ 4:18
18 ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ
ਰਸੂਲਾਂ ਦੇ ਕਰਤੱਬ 5:28
28 ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।
ਰਸੂਲਾਂ ਦੇ ਕਰਤੱਬ 8:3
ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ
ਨਿਹਚਾਵਾਨਾਂ ਲਈ ਕਸ਼ਟ
ਉਸ ਦਿਨਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ
ਰਸੂਲਾਂ ਦੇ ਕਰਤੱਬ 9:1-2
ਸੌਲੁਸ ਨਿਹਚਾਵਾਨ ਬਣਿਆ
ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ। ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦਉਨ੍ਹਾਂ ਨੂੰ ਯਰੂਸ਼ਲਮ ਲਿਆਉਣ
ਪਤਰਸ 2:1
ਨਕਲੀ ਉਪਦੇਸ਼
ਅਤੀਤ ਵਿੱਚਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ
ਯੂਹੰਨਾ 16:2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂਵਕਤ  ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ
ਰਸੂਲਾਂ ਦੇ ਕਰਤੱਬ 7:56-60
56 ਉਸ ਨੇ ਆਖਿਆ, “ਵੇਖਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।
57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। 58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ
ਰਸੂਲਾਂ ਦੇ ਕਰਤੱਬ 12:1-2
ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ
12 ਉਸ ਸਮੇਂਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ। ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ
ਪਰਕਾਸ਼ ਦੀ ਪੋਥੀ 6:9
ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ
ਮੱਤੀ 5:44-45
44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45 ਜੇਕਰ ਤੁਸੀਂ ਅਜਿਹਾ ਕਰੋਂਗੇਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈਸੱਚੇ ਪੁੱਤਰ ਹੋਵੋਗੇਕਿਉਂਕਿ ਪਿਤਾ ਆਪਣਾ ਸੂਰਜਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ
ਅੱਯੂਬ 31:29-30
29 ਮੈਂ ਕਦੇ ਵੀ ਖੁਸ਼ ਨਹੀਂ ਰਿਹਾ ਹਾਂ
    
ਜਦੋਂ ਮੇਰੇ ਦੁਸ਼ਮਣ ਤਬਾਹ ਹੋਏ।
ਮੈਂ ਕਦੇ ਵੀ ਆਪਣੇ ਦੁਸ਼ਮਣਾਂ ਉੱਤੇ ਨਹੀਂ ਹੱਸਿਆ
    
ਜਦੋਂ ਉਨ੍ਹਾਂ ਉੱਤੇ ਬੁਰਾ ਵਕਤ ਆਇਆ।
30 
ਮੈਂ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਦਾ,
    
ਅਤੇ ਉਨ੍ਹਾਂ ਦੇ ਮਰਨ ਦੀ ਲੋਚਾ ਕਰਨ ਦਾਪਾਪ ਆਪਣੇ ਮੁਖ ਨੂੰ ਨਹੀਂ ਕਰਨ ਦਿੱਤਾ
ਲੂਕਾ 6:27-29
ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ
27 ਪਰ ਤੁਸੀਂਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨਉਨ੍ਹਾਂ ਦਾ ਵੀ ਭਲਾ ਕਰੋ। 28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ। 29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ
ਲੂਕਾ 23:34
34 ਯਿਸੂ ਨੇ ਆਖਿਆ, “ਹੇ ਪਿਤਾਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।
ਪਰਚੀਆਂ ਪਾਕੇਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ
ਰਸੂਲਾਂ ਦੇ ਕਰਤੱਬ 7:59-60
59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ
ਰੋਮੀਆਂ ਨੂੰ 12:14
14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ
ਪਤਰਸ 3:9
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ
ਮੱਤੀ 6:12-15
12 ਅਤੇ ਤੁਸੀਂ ਸਾਡੇ ਪਾਪ ਮਾਫ਼
    
ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
13 
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    
ਸਗੋਂ ਦੁਸ਼ਟ ਤੋਂ ਬਚਾਵੋ।
14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ। 15 ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ
ਲੂਕਾ 11:4
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    
ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”
ਲੂਕਾ 23:33-34
33 ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉੱਥੇ ਪਹੁੰਚਣ ਤੋਂ ਬਾਦਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ
34 ਯਿਸੂ ਨੇ ਆਖਿਆ, “ਹੇ ਪਿਤਾਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।
ਪਰਚੀਆਂ ਪਾਕੇਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ

ਰੋਮੀਆਂ ਨੂੰ 12:20
20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,
ਜੇਕਰ ਤੇਰਾ ਦੁਸ਼ਮਣ ਭੁੱਖਾ ਹੈ,
    
ਉਸ ਨੂੰ ਭੋਜਨ ਦੇ।
ਜੇਕਰ ਤੇਰਾ ਵੈਰੀ ਪਿਆਸਾ ਹੈ,
    
ਉਸ ਨੂੰ ਕੁਝ ਪੀਣ ਲਈ ਦੇ।
ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।
ਕਹਾਉਤਾਂ 25:21-22
21 ਜੇ ਤੁਹਾਡਾ ਦੁਸ਼ਮਣ ਭੁੱਖਾ ਹੈਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈਉਸ ਨੂੰ ਪੀਣ ਲਈ ਪਾਣੀ ਦਿਓ। 22 ਕਿਉਂ ਜੋ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ

ਲੂਕਾ 10:25-37
ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ
25 ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।
26 ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈਤੂੰ ਉਸ ਵਿੱਚ ਕੀ ਪੜ੍ਹਿਆ ਹੈ?”
27 ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲਪੂਰੇ ਆਤਮਾ ਨਾਲਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
28 ਯਿਸੂ ਨੇ ਉਸ ਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।
29 ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
30 ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ
31 ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂਲੰਘ ਗਿਆ। 32 ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ
33 ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆਅਤੇ ਉਸ ਉੱਤੇ ਤਰਸ ਖਾਧਾ। 34 ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ। 35 ਅਗਲੇ ਦਿਨ ਉਸ ਨੇ ਦੋ ਚਾਂਦੀ ਦੇ ਸਿੱਕੇ ਕੱਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸ ਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵੱਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇੱਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”
36 ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
37 ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇਜਿਸਨੇ ਉਸ ਉੱਪਰ ਰਹਿਮ ਦਰਸਾਇਆ।
ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾਤੂੰ ਵੀ ਜਾਕੇ ਇਵੇਂ ਹੀ ਕਰ।
ਕੂਚ 23:4-5
ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ
ਜੇ ਤਸੀਂ ਦੇਖਦੇ ਹੋ ਕਿ ਕੋਈ ਜਾਨਵਰ ਇਸ ਲਈ ਨਹੀਂ ਚੱਲ ਸੱਕਦਾ ਕਿਉਂਕਿ ਉਸ ਉੱਪਰ ਬਹੁਤ ਭਾਰ ਲਦਿਆ ਹੋਇਆ ਹੈਤਾਂ ਤੁਹਾਨੂੰ ਰੁਕ ਕੇ ਉਸ ਜਾਨਵਰ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਭਾਵੇਂ ਇਹ ਤੁਹਾਡੇ ਕਿਸੇ ਦੁਸ਼ਮਣ ਦਾ ਹੀ ਹੋਵੇ
ਕਹਾਉਤਾਂ 24:17-18
17 ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ। 18 ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ
ਰੋਮੀਆਂ ਨੂੰ 12:21
21 ਬਦੀ ਤੋਂ ਨਾ ਹਾਰੋਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ

ਸਮੂਏਲ 26:21
21 ਤਦ ਸ਼ਾਊਲ ਨੇ ਕਿਹਾ, “ਮੈਥੋਂ ਪਾਪ ਹੋ ਗਿਆਦਾਊਦ ਮੇਰੇ ਪੁੱਤਰ ਤੂੰ ਮੇਰੇ ਕੋਲ ਵਾਪਸ  ਜਾ। ਅੱਜ ਤੂੰ ਮੈਨੂੰ ਇਹ ਦਰਸਾਇਆ ਹੈ ਕਿ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੈ। ਮੈਂ ਹੁਣ ਹੋਰ ਤੈਨੂੰ ਦੁੱਖ ਨਾ ਦੇਵਾਂਗਾ। ਮੈਂ ਬਹੁਤ ਵੱਡੀ ਮੂਰੱਖਤਾਈ ਅਤੇ ਭੁੱਲ ਕੀਤੀ ਹੈ।
ਪਤਰਸ 5:8
ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ


ਯੂਹੰਨਾ 15:18-19; ਜ਼ਬੂਰ 86:14; ਯੂਹੰਨਾ 17:14; 2 ਤਿਮੋਥਿਉਸ ਨੂੰ 3:12; 1 ਪਤਰਸ 4:15-16; 1 ਯੂਹੰਨਾ 3:13; ਮੱਤੀ 25:34-40; ਮਰਕੁਸ 9:42; ਲੂਕਾ 17:1; ਰਸੂਲਾਂ ਦੇ ਕਰਤੱਬ 9:4-5; ਮਰਕੁਸ 13:13; ਮੱਤੀ 10:22; ਯੂਹੰਨਾ 15:21; ਮੱਤੀ 10:34-36; ਲੂਕਾ 12:51-53; ਉਤਪਤ 37:1-11; ਮੀਕਾਹ 7:6; ਮੱਤੀ 10:21; ਮਰਕੁਸ 13:12; ਰਸੂਲਾਂ ਦੇ ਕਰਤੱਬ 4:18; ਰਸੂਲਾਂ ਦੇ ਕਰਤੱਬ 5:28; ਰਸੂਲਾਂ ਦੇ ਕਰਤੱਬ 8:3; ਰਸੂਲਾਂ ਦੇ ਕਰਤੱਬ 9:1-2; 2 ਪਤਰਸ 2:1; ਯੂਹੰਨਾ 16:2 ; ਰਸੂਲਾਂ ਦੇ ਕਰਤੱਬ 7:56-60; ਰਸੂਲਾਂ ਦੇ ਕਰਤੱਬ 12:1-2; ਪਰਕਾਸ਼ ਦੀ ਪੋਥੀ 6:9; ਮੱਤੀ 5:44-45; ਅੱਯੂਬ 31:29-30; ਲੂਕਾ 6:27-29; ਲੂਕਾ 23:34; ਰਸੂਲਾਂ ਦੇ ਕਰਤੱਬ 7:59-60; ਰੋਮੀਆਂ ਨੂੰ 12:14; 1 ਪਤਰਸ 3:9; ਮੱਤੀ 6:12-15; ਲੂਕਾ 11:4; ਲੂਕਾ 23:33-34; ਰੋਮੀਆਂ ਨੂੰ 12:20; ਕਹਾਉਤਾਂ 25:21-22; ਲੂਕਾ 10:25-37; ਕੂਚ 23:4-5; ਕਹਾਉਤਾਂ 24:17-18; ਰੋਮੀਆਂ ਨੂੰ 12:21; 1 ਸਮੂਏਲ 26:21; 1 ਪਤਰਸ 5:8