Thursday, May 1, 2014

ਅੰਤਿਮ ਦਿਨਾਂ ਵਿੱਚ ਵਾਧਾ

                                 ਬਾਈਬਲ ਦੇ ਕੁਝ ਵਚਨ ਵਿਸ਼ਾ : ਅੰਤਿਮ ਦਿਨਾਂ ਵਿੱਚ ਵਾਧਾ                             
                                                  
ਪੰਜਾਬੀ ਮਸੀਹੀ ਸੰਦੇਸ਼                                                                                                
 ਮੱਤੀ 24:12

12 ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ

 

2 ਥੱਸਲੁਨੀਕੀਆਂ ਨੂੰ 2:3

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ  ਹੈ, ਪ੍ਰਗਟ ਨਹੀਂ ਹੁੰਦਾ

 

1 ਤਿਮੋਥਿਉਸ ਨੂੰ 4:1-3

ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ

ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ। ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ

 

ਲੂਕਾ 18:8

ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”



 ਮੱਤੀ  24:12; 2 ਥੱਸਲੁਨੀਕੀਆਂ ਨੂੰ 2:3; 1 ਤਿਮੋਥਿਉਸ ਨੂੰ 4:1-3; ਲੂਕਾ 18:8