Thursday, May 1, 2014

ਪਰਮੇਸ਼ੁਰ ਦਾ ਪਾਪਾਂ ਨੂੰ ਚੇਤੇ/ਯਾਦ ਰੱਖਣਾ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਪਾਪਾਂ ਨੂੰ ਚੇਤੇ/ਯਾਦ ਰੱਖਣਾ
                                           ਪੰਜਾਬੀ ਮਸੀਹੀ ਸੰਦੇਸ਼                                                         

ਹੋਸ਼ੇਆ 7:2

ਉਨ੍ਹਾਂ ਨੂੰ ਇਹ ਯਕੀਨ ਨਹੀਂ ਕਿ ਮੈਂ ਉਨ੍ਹਾਂ ਦੇ ਪਾਪ ਯਾਦ ਰੱਖਦਾ
    
ਜੋ ਪਾਪ ਉਨ੍ਹਾਂ ਨੇ ਕੀਤੇ ਸਾਰੀਁ ਪਾਸੀਂ ਫ਼ੈਲ ਗਏ ਹਨ।
    
ਮੈਂ ਉਨ੍ਹਾਂ ਦੇ ਪਾਪ ਸਾਫ਼-ਸਾਫ਼ ਵੇਖ ਸੱਕਦਾ ਹਾਂ

 

ਯਿਰਮਿਯਾਹ 14:10

10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।

 

ਹੋਸ਼ੇਆ 8:13

13 ਇਸਰਾਏਲੀ ਬਲੀਆਂ ਪਸੰਦ ਕਰਦੇ ਹਨ
    
ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ
ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ
    
ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ
ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ।
    
ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ

 

ਹੋਸ਼ੇਆ 9:9

ਇਸਰਾਏਲ ਦੇ ਲੋਕ ਗਿਬੀਹ ਦੇ ਦਿਨਾਂ ਵਾਂਗ ਭ੍ਰਸ਼ਟਤਾ ਵਿੱਚ ਡੂੰਘੇ ਚੱਲੇ ਗਏ ਹਨ। ਯਹੋਵਾਹ ਉਨ੍ਹਾਂ ਦੇ ਪਾਪਾਂ ਨੂੰ ਯਾਦ ਰੱਖੇਗਾ ਅਤੇ ਉਨ੍ਹਾਂ ਨੂੰ ਸਜ਼ਾ ਦੇਵੇਗਾ

 

1 ਰਾਜਿਆਂ 17:18

18 ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸੱਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?”

 

ਪਰਕਾਸ਼ ਦੀ ਪੋਥੀ 16:19

19 ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ

 

ਪਰਕਾਸ਼ ਦੀ ਪੋਥੀ 18:5

ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ
    
ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁੱਲਿਆ ਜਿਹੜੀਆਂ ਉਸ ਨੇ ਕੀਤੀਆਂ ਸਨ




ਹੋਸ਼ੇਆ 7:2; ਯਿਰਮਿਯਾਹ 14:10; ਹੋਸ਼ੇਆ 8:13; ਹੋਸ਼ੇਆ 9:9; 1 ਰਾਜਿਆਂ 17:18; ਪਰਕਾਸ਼ ਦੀ ਪੋਥੀ 16:19; ਪਰਕਾਸ਼ ਦੀ ਪੋਥੀ 18:5