Thursday, May 1, 2014

ਪਰਮੇਸ਼ੁਰ ਦਾ ਪ੍ਰਗਟ ਹੋਣਾ



                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਪ੍ਰਗਟ ਹੋਣਾ
                                               ਪੰਜਾਬੀ ਮਸੀਹੀ ਸੰਦੇਸ਼                                                         

 ਉਤਪਤ 12:7

ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।

ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ

 

ਉਤਪਤ 17:1

ਇਕਰਾਰਨਾਮੇ ਦਾ ਸਬੂਤ ਸੁੰਨਤ

17 ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ

ਉਤਪਤ 18:1

ਤਿੰਨ ਮਹਿਮਾਨ

18 ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ

ਰਸੂਲਾਂ ਦੇ ਕਰਤੱਬ 7:2

ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ

ਉਤਪਤ 26:2

ਯਹੋਵਾਹ ਨੇ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮਿਸਰ ਵਿੱਚ ਨਾ ਜਾ। ਉਸੇ ਧਰਤੀ ਉੱਤੇ ਰਹਿ ਜਿਸ ਉੱਤੇ ਰਹਿਣ ਦਾ ਮੈਂ ਤੈਨੂੰ ਆਦੇਸ਼ ਦਿੱਤਾ ਸੀ

ਉਤਪਤ 26:24

24 ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਨੌਕਰ ਅਬਰਾਹਾਮ ਸਦਕਾ ਕਰਾਂਗਾ।

ਉਤਪਤ 35:1

ਯਾਕੂਬ ਬੈਤਏਲ ਵਿੱਚ

35 ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਬੈਤਏਲ ਸ਼ਹਿਰ ਚੱਲਾ ਜਾਹ। ਉੱਥੇ ਰਹਿ ਅਤੇ ਉਪਾਸਨਾ ਲਈ ਇੱਕ ਜਗਵੇਦੀ ਉਸਾਰ। ਏਲ ਨੂੰ ਯਾਦ ਕਰ, ਉਹ ਪਰਮੇਸ਼ੁਰ ਜਿਹੜਾ ਤੈਨੂੰ ਉਦੋਂ ਦਿਖਾਈ ਦਿੱਤਾ ਸੀ ਜਦੋਂ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜ ਰਿਹਾ ਸੀ। ਉਸ ਪਰਮੇਸ਼ੁਰ ਦੀ ਉਪਾਸਨਾ ਲਈ ਉੱਥੇ ਜਗਵੇਦੀ ਉਸਾਰ।

ਉਤਪਤ 35:7

ਯਾਕੂਬ ਨੇ ਉੱਥੇ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮਏਲ ਬੈਤਏਲਰੱਖਿਆ। ਯਾਕੂਬ ਨੇ ਇਹ ਨਾਮ ਇਸ ਲਈ ਚੁਣਿਆ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਸ ਨੂੰ ਪਰਮੇਸ਼ੁਰ ਉਸ ਵੇਲੇ ਦਿਖਾਈ ਦਿੱਤਾ ਸੀ ਜਦੋਂ ਉਹ ਆਪਣੇ ਭਰਾ ਕੋਲੋਂ ਭੱਜ ਰਿਹਾ ਸੀ

ਉਤਪਤ 35:9

ਯਾਕੂਬ ਦਾ ਨਵਾਂ ਨਾਮ

ਜਦੋਂ ਯਾਕੂਬ ਪਦਨ ਆਰਾਮ ਤੋਂ ਵਾਪਸ ਆਇਆ ਤਾਂ ਇੱਕ ਵਾਰ ਫ਼ੇਰ ਉਸ ਨੂੰ ਪਰਮੇਸ਼ੁਰ ਦਿਖਾਈ ਦਿੱਤਾ। ਅਤੇ ਪਰਮੇਸ਼ੁਰ ਨੇ ਯਾਕੂਬ ਨੂੰ ਅਸੀਸ ਦਿੱਤੀ

ਉਤਪਤ 48:3

ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਕਨਾਨ ਦੀ ਧਰਤੀ ਉੱਤੇ ਲੂਜ਼ ਵਿਖੇ, ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਪ੍ਰਗਟਿਆ। ਪਰਮੇਸ਼ੁਰ ਨੇ ਮੈਨੂੰ ਉੱਥੇ ਅਸੀਸ ਦਿੱਤੀ ਸੀ

 

1 ਰਾਜਿਆਂ 3:5

ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।

 

1 ਰਾਜਿਆਂ 9:2

ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ

 

1 ਰਾਜਿਆਂ 11:9

ਤਦ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ, ਕਿਉਂ ਜੋ ਉਸਦਾ ਮਨ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੋਂ ਫ਼ਿਰ ਗਿਆ, ਜਿਸ ਉਸ ਨੂੰ ਦੋ ਵਾਰ ਦਰਸ਼ਨ ਦਿੱਤੇ ਸਨ ਅਤੇ ਉਸ ਨੇ ਇਸ ਨੂੰ ਗੱਲ ਦਾ ਹੁਕਮ ਦਿੱਤਾ ਸੀ

 

ਮੱਤੀ 1:20

20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ

 

ਮੱਤੀ 2:13

ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ

13 ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।

 

ਮੱਤੀ 2:19

ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ

19 ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ

 

ਲੇਵੀਆਂ ਦੀ ਪੋਥੀ 16:2

ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ

 

ਜ਼ਕਰਯਾਹ 9:14

14 ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ
    
ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ।
ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ
    
ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ

 

ਕੂਚ 3:16

16 ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ

 

ਕੂਚ 4:5

ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।

 

ਕੂਚ 6:3

ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ

 

ਕੂਚ 19:11

11 ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ

 

ਲੇਵੀਆਂ ਦੀ ਪੋਥੀ 9:4

ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”

 

ਲੇਵੀਆਂ ਦੀ ਪੋਥੀ 9:6

ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।

 

ਲੇਵੀਆਂ ਦੀ ਪੋਥੀ 9:23

23 ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ

 

1 ਸਮੂਏਲ 3:21

21 ਅਤੇ ਯਹੋਵਾਹ ਸ਼ੀਲੋਹ ਵਿੱਚ ਸਮੂਏਲ ਨੂੰ ਅਕਸਰ ਪਰਗਟ ਹੁੰਦਾ ਰਿਹਾ। ਕਿਉਂਕਿ ਯਹੋਵਾਹ ਨੇ ਆਪਣੇ-ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ

 

ਕੂਚ 3:2

ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ

ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ

ਨਿਆਂਈਆਂ ਦੀ ਪੋਥੀ 6:12

12 ਯਹੋਵਾਹ ਦਾ ਦੂਤ ਗਿਦਾਊਨ ਦੇ ਸਾਹਮਣੇ ਪ੍ਰਗਟ ਹੋ ਗਿਆ ਅਤੇ ਉਸ ਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!”

 

ਲੂਕਾ 1:11

11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ

 

ਲੂਕਾ 2:9

ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ

 

ਕੂਚ 4:1

ਮੂਸਾ ਲਈ ਸਬੂਤ

ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”

 

ਨਿਆਂਈਆਂ ਦੀ ਪੋਥੀ 13:21

21 ਆਖਰਕਾਰ ਮਾਨੋਆਹ ਨੂੰ ਸਮਝ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਹਮਣੇ ਪ੍ਰਗਟ ਨਹੀਂ ਹੋਇਆ





ਉਤਪਤ 12:7; ਉਤਪਤ 17:1; ਉਤਪਤ 18:1; ਰਸੂਲਾਂ ਦੇ ਕਰਤੱਬ 7:2; ਉਤਪਤ 26:2; ਉਤਪਤ 26:24; ਉਤਪਤ 35:1; ਉਤਪਤ 35:7; ਉਤਪਤ 35:9; ਉਤਪਤ 48:3; 1 ਰਾਜਿਆਂ 3:5; 1 ਰਾਜਿਆਂ 9:2; 1 ਰਾਜਿਆਂ 11:9; ਮੱਤੀ 1:20; ਮੱਤੀ 2:13; ਮੱਤੀ 2:19; ਲੇਵੀਆਂ ਦੀ ਪੋਥੀ 16:2; ਜ਼ਕਰਯਾਹ 9:14; ਕੂਚ 3:16; ਕੂਚ 4:5; ਕੂਚ 6:3; ਕੂਚ 19:11; ਲੇਵੀਆਂ ਦੀ ਪੋਥੀ 9:4; ਲੇਵੀਆਂ ਦੀ ਪੋਥੀ 9:6; ਲੇਵੀਆਂ ਦੀ ਪੋਥੀ 9:23; 1 ਸਮੂਏਲ 3:21; ਕੂਚ 3:2; ਨਿਆਂਈਆਂ ਦੀ ਪੋਥੀ 6:12; ਲੂਕਾ 1:11; ਲੂਕਾ 2:9; ਕੂਚ 4:1; ਨਿਆਂਈਆਂ ਦੀ ਪੋਥੀ 13:21