Thursday, May 1, 2014

ਪਰਿਵਾਰ ਵਿੱਚ ਅਨੁਸ਼ਾਸਨ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਿਵਾਰ ਵਿੱਚ ਅਨੁਸ਼ਾਸਨ                           
                                                    ਪੰਜਾਬੀ ਮਸੀਹੀ ਸੰਦੇਸ਼ 

ਇਬਰਾਨੀਆਂ ਨੂੰ 12:7

ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ

ਬਿਵਸਥਾ ਸਾਰ 8:5

ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ

ਇਬਰਾਨੀਆਂ ਨੂੰ 12:9-11

ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ

ਕਹਾਉਤਾਂ 22:6

ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ

ਕਹਾਉਤਾਂ 13:24

24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ

ਉਤਪਤ 18:19

19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।

ਕਹਾਉਤਾਂ 3:12

12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ

ਬਿਵਸਥਾ ਸਾਰ 6:7

ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ

ਕਹਾਉਤਾਂ 29:17

17 ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ, ਅਤੇ ਉਹ ਤੁਹਾਡੇ ਲਈ ਸ਼ਾਂਤੀ ਲਿਆਵੇਗਾ ਉਹ ਤੁਹਾਡੇ ਲਈ ਪ੍ਰਸੰਨਤਾ ਦਾ ਸਰੋਤ ਹੋਵੇਗਾ

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

 

ਕੁਲੁੱਸੀਆਂ ਨੂੰ 3:21

21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ

 

ਕਹਾਉਤਾਂ 22:15

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ

 

ਕਹਾਉਤਾਂ 19:18

18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ

 

ਕਹਾਉਤਾਂ 23:13-14

13 ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ। 14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ

 

ਕਹਾਉਤਾਂ 29:15

15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ

 

ਬਿਵਸਥਾ ਸਾਰ 4:9

ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ

 

ਬਿਵਸਥਾ ਸਾਰ 11:19

19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ

 

ਬਿਵਸਥਾ ਸਾਰ 31:13

13 ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।

ਜ਼ਬੂਰ 78:5

ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ
    
ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ।
    
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ।
    
ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ


ਕਹਾਉਤਾਂ 1:8

ਇੱਕ ਪੁੱਤਰ ਨੂੰ ਉਪਦੇਸ਼

ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ

 

ਕਹਾਉਤਾਂ 6:20

ਵਿਭਚਾਰ ਦੇ ਖਿਲਾਫ ਚੇਤਾਵਨੀ

20 ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ

 

2 ਤਿਮੋਥਿਉਸ ਨੂੰ 3:15

15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ

 

ਇਬਰਾਨੀਆਂ ਨੂੰ 12:9

ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ

 

1 ਸਮੂਏਲ 3:13

13 ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ


1 ਰਾਜਿਆਂ 1:5-6

5-6 ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ



ਇਬਰਾਨੀਆਂ ਨੂੰ 12:7; ਬਿਵਸਥਾ ਸਾਰ 8:5; ਇਬਰਾਨੀਆਂ ਨੂੰ 12:9-11; ਕਹਾਉਤਾਂ 22:6; ਕਹਾਉਤਾਂ 13:24; ਉਤਪਤ 18:19; ਕਹਾਉਤਾਂ 3:12; ਬਿਵਸਥਾ ਸਾਰ 6:7; ਕਹਾਉਤਾਂ 29:17; ਅਫ਼ਸੀਆਂ ਨੂੰ 6:4; ਕੁਲੁੱਸੀਆਂ ਨੂੰ 3:21; ਕਹਾਉਤਾਂ 22:15; ਕਹਾਉਤਾਂ 19:18; ਕਹਾਉਤਾਂ 23:13-14; ਕਹਾਉਤਾਂ 29:15; ਬਿਵਸਥਾ ਸਾਰ 4:9; ਬਿਵਸਥਾ ਸਾਰ 11:19; ਬਿਵਸਥਾ ਸਾਰ 31:13; ਜ਼ਬੂਰ 78:5; ਕਹਾਉਤਾਂ 1:8; ਕਹਾਉਤਾਂ 6:20; 2 ਤਿਮੋਥਿਉਸ ਨੂੰ 3:15; ਇਬਰਾਨੀਆਂ ਨੂੰ 12:9; 1 ਸਮੂਏਲ 3:13; 1 ਰਾਜਿਆਂ 1:5-6