Thursday, May 1, 2014

ਪਰਮੇਸ਼ੁਰ ਸਾਡਾ ਸੁਰੱਖਿਆ ਦਾ ਸਥਾਨ

                           ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡਾ ਸੁਰੱਖਿਆ ਦਾ ਸਥਾਨ                      
                                                  ਪੰਜਾਬੀ ਮਸੀਹੀ ਸੰਦੇਸ਼                                                          
ਜ਼ਬੂਰ 18:2

ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ
    
ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
    
ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
    
ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ


ਜ਼ਬੂਰ 62:6

ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ
    
ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ


ਜ਼ਬੂਰ 46:1-3

46 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
    
ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ,
    
ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ,
    
ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ

 

2 ਸਮੂਏਲ 22:2

ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰੱਖਿਆ ਦਾ ਸਥਾਨ ਹੈ

 

ਜ਼ਬੂਰ 91:2

ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, “ਤੁਸੀਂ ਮੇਰੀ ਸੁਰੱਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ
    
ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।

 

ਜ਼ਬੂਰ 144:2

ਯਹੋਵਾਹ ਮੈਨੂੰ ਪਿਆਰ ਕਰਦਾ ਹੈ ਅਤੇ ਮੇਰੀ ਰੱਖਿਆ ਕਰਦਾ ਹੈ
    
ਯਹੋਵਾਹ ਹੀ ਉੱਚੇ ਪਹਾੜਾ ਵਿੱਚ ਮੇਰਾ ਸੁਰੱਖਿਅਤ ਸਥਾਨ ਹੈ।
ਯਹੋਵਾਹ ਮੈਨੂੰ ਬਚਾਉਂਦਾ ਹੈ।
    
ਯਹੋਵਾਹ ਮੇਰੀ ਢਾਲ ਹੈ।
ਮੈਨੂੰ ਉਸ ਉੱਤੇ ਵਿਸ਼ਵਾਸ ਹੈ।
    
ਆਪਣੇ ਉੱਤੇ ਰਾਜ ਕਰਨ ਵਿੱਚ ਯਹੋਵਾਹ ਮੇਰੀ ਮਦਦ ਕਰਦਾ ਹੈ


ਨਹੂਮ 1:7

ਯਹੋਵਾਹ ਚੰਗਾ ਹੈ
    
ਮੁਸੀਬਤ ਵੇਲੇ ਉਸਦੀ ਸ਼ਰਣ ਜਾਣਾ ਹੀ ਸੁਰੱਖਿਅਤ ਹੈ
    
ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ




ਜ਼ਬੂਰ 18:2; ਜ਼ਬੂਰ 62:6; ਜ਼ਬੂਰ 46:1-3; 2 ਸਮੂਏਲ 22:2; ਜ਼ਬੂਰ 91:2; ਜ਼ਬੂਰ 144:2; ਨਹੂਮ 1:7