Thursday, May 1, 2014

ਪਰਮੇਸ਼ੁਰ ਦੀ ਹਜੂਰੀ ਵਿੱਚ ਪ੍ਰਵੇਸ਼


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਹਜੂਰੀ ਵਿੱਚ ਪ੍ਰਵੇਸ਼ 
                                               
ਪੰਜਾਬੀ ਮਸੀਹੀ ਸੰਦੇਸ਼                                                       
  

ਜ਼ਬੂਰ 24:3

ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ
    
ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?

ਜ਼ਬੂਰ 24:4

ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ?
    
ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ।
ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ
    
ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ

ਯਸਾਯਾਹ 26:2

ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ
    
ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ

ਯੂਹੰਨਾ 10:9

ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ

ਯੂਹੰਨਾ 14:6

ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਸੱਕਦਾ

ਰੋਮੀਆਂ ਨੂੰ 5:2

ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ

ਅਫ਼ਸੀਆਂ ਨੂੰ 2:18

18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ

ਅਫ਼ਸੀਆਂ ਨੂੰ 3:12

12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ

ਇਬਰਾਨੀਆਂ ਨੂੰ 10:19

ਪਰਮੇਸ਼ੁਰ ਦੇ ਨਜ਼ਦੀਕ ਆਓ

19 ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ

1 ਪਤਰਸ 3:12

12 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ
    
ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ;
ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।

ਪਰਕਾਸ਼ ਦੀ ਪੋਥੀ 3:8

ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ


ਜ਼ਬੂਰ 24:3; ਜ਼ਬੂਰ 24:4; ਯਸਾਯਾਹ 26:2; ਯੂਹੰਨਾ 10:9; ਯੂਹੰਨਾ 14:6; ਰੋਮੀਆਂ ਨੂੰ 5:2; ਅਫ਼ਸੀਆਂ ਨੂੰ 2:18; ਅਫ਼ਸੀਆਂ ਨੂੰ 3:12; ਇਬਰਾਨੀਆਂ ਨੂੰ 10:19; 1 ਪਤਰਸ 3:12; ਪਰਕਾਸ਼ ਦੀ ਪੋਥੀ 3:8