Thursday, May 1, 2014

ਪਰਮੇਸ਼ੁਰੀ ਲੋਕਾਂ ਦੁਆਰਾ ਮਾਰਗ ਦਰਸ਼ਨ


                      ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰੀ ਲੋਕਾਂ ਦੁਆਰਾ ਮਾਰਗ ਦਰਸ਼ਨ
                                             ਪੰਜਾਬੀ ਮਸੀਹ ਸੰਦੇਸ਼           

ਕੂਚ 32:34

34 ਇਸ ਲਈ ਹੁਣ, ਹੇਠਾਂ ਜਾ ਅਤੇ ਲੋਕਾਂ ਦੀ ਉਧਰ ਅਗਵਾਈ ਕਰ ਜਿਧਰ ਮੈਂ ਤੈਨੂੰ ਆਖਦਾ ਹਾਂ। ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਤੇਰੀ ਅਗਵਾਈ ਕਰੇਗਾ ਜਦੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਸਮਾਂ ਆਵੇਗਾ। ਜਿਨ੍ਹਾਂ ਨੇ ਪਾਪ ਕੀਤਾ ਸੀ, ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।

 

ਕੂਚ 33:12-17

ਮੂਸਾ ਯਹੋਆਹ ਦਾ ਪਰਤਾਪ ਦੇਖਦਾ ਹੈ

12 ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ। 13 ਜੇ ਮੈਂ ਸੱਚ ਮੁੱਚ ਤੁਹਾਨੂੰ ਪ੍ਰਸੰਨ ਕੀਤਾ ਹੈ, ਤਾਂ ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ। ਮੈਂ ਤੁਹਾਨੂੰ ਜਾਨਣਾ ਚਾਹੁੰਦਾ ਹਾਂ। ਫ਼ੇਰ ਮੈਂ ਤੁਹਾਨੂੰ ਪ੍ਰਸੰਨ ਕਰਦਾ ਰਹਿ ਸੱਕਦਾ ਹਾਂ। ਚੇਤੇ ਰੱਖੋ ਕਿ ਇਹ ਸਾਰੇ ਲੋਕ ਤੁਹਾਡੇ ਲੋਕ ਹਨ।
14 ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।
15 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ ਤਾਂ ਸਾਨੂੰ ਇਸ ਥਾਂ ਤੋਂ ਦੂਰ ਨਾ ਭੇਜੋ 16 ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।
17 ਤਾਂ ਯਹੋਵਾਹ ਨੇ ਮੂਸਾ ਨੂੰ ਅਖਿਆ, “ਮੈਂ ਉਹੀ ਕਰਾਂਗਾ ਜੋ ਤੂੰ ਆਖਦਾ ਹੈ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਮੈਂ ਤੇਰੇ ਉੱਤੇ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।

 

ਬਿਵਸਥਾ ਸਾਰ 10:11

11 ਯਹੋਵਾਹ ਨੇ ਮੈਨੂੰ ਆਖਿਆ, ‘ਜਾ ਅਤੇ ਲੋਕਾਂ ਦੀ ਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

 

ਬਿਵਸਥਾ ਸਾਰ 31:2

ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਹੁਣ 120 ਸਾਲ ਦਾ ਹੋ ਗਿਆ ਹਾਂ। ਮੈਂ ਹੁਣ ਹੋਰ ਤੁਹਾਡੀ ਅਗਵਾਈ ਨਹੀਂ ਕਰ ਸੱਕਦਾ। ਯਹੋਵਾਹ ਨੇ ਮੈਨੂੰ ਆਖਿਆ ਸੀ: ‘ਤੂੰ ਯਰਦਨ ਨਦੀ ਦੇ ਪਾਰ ਨਹੀ ਜਾਵੇਂਗਾ

 

ਗਿਣਤੀ 27:15-18

15 ਮੂਸਾ ਨੇ ਯਹੋਵਾਹ ਨੂੰ ਆਖਿਆ, 16 ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ 17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਅਜਿਹਾ ਆਗੂ ਚੁਣੇ ਜਿਹੜਾ ਇਨ੍ਹਾਂ ਲੋਕਾਂ ਦੀ ਯੁੱਧ ਵਿੱਚ ਅਗਵਾਈ ਕਰੇਗਾ। ਫ਼ੇਰ ਯਹੋਵਾਹ ਦੇ ਲੋਕ ਬਿਨ ਅਯਾਲੀ ਦੀਆਂ ਭੇਡਾਂ ਵਰਗੇ ਨਹੀਂ ਹੋਣਗੇ।

18 ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। ਉਸ ਨੂੰ ਨਵਾਂ ਆਗੂ ਬਣਾ ਦੇ

 

ਬਿਵਸਥਾ ਸਾਰ 1:38

38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ

 

ਬਿਵਸਥਾ ਸਾਰ 3:28

28 ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।

 

ਯਹੋਸ਼ੁਆ 1:6

ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ

 

ਨਿਆਂਈਆਂ ਦੀ ਪੋਥੀ 7:17

17 ਫ਼ੇਰ ਗਿਦਾਊਨ ਨੇ ਆਪਣੇ ਬੰਦਿਆਂ ਨੂੰ ਆਖਿਆ, “ਮੇਰੇ ਵੱਲ ਵੇਖਣਾ ਅਤੇ ਉਹੀ ਕਰਨਾ ਜੋ ਮੈਂ ਕਰਾਂ। ਮੇਰੇ ਪਿੱਛੇ-ਪਿੱਛੇ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੱਕ ਜਾਓ। ਜਦੋਂ ਮੈਂ ਛਾਉਣੀ ਦੇ ਕੰਢੇ ਪਹੁੰਚ ਜਾਵਾਂ ਤਾਂ ਠੀਕ ਉਹੀ ਕਰਨਾ ਜੋ ਮੈਂ ਕਰਾਂ

 

2 ਸਮੂਏਲ 5:1-2

ਇਸਰਾਏਲੀ ਦਾਊਦ ਨੂੰ ਪਾਤਸ਼ਾਹ ਬਣਾਉਂਦੇ ਹਨ

ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ! ਇੱਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।

 

1 ਇਤਹਾਸ 11:1-2

ਇਸਰਾਏਲ ਉੱਪਰ ਦਾਊਦ ਦਾ ਪਾਤਸ਼ਾਹ ਚੁਣਿਆ ਜਾਣਾ

11 ਇਸਰਾਏਲ ਦੇ ਸਾਰੇ ਲੋਕ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਨ੍ਹਾਂ ਦਾਊਦ ਨੂੰ ਕਿਹਾ, “ਅਸੀਂ ਤੁਹਾਡਾ ਹੀ ਲਹੂ-ਮਾਸ ਹਾਂ। ਅਤੀਤ ਵਿੱਚ, ਤੂੰ ਸਾਨੂੰ ਜੰਗ ਵਿੱਚ ਲੈ ਗਿਆ ਉਦੋਂ ਵੀ ਜਦੋਂ ਸ਼ਾਊਲ ਰਾਜਾ ਸੀ। ਯਹੋਵਾਹ ਨੇ ਤੈਨੂੰ ਆਖਿਆ ਸੀ,ਦਾਊਦ, ਤੂੰ ਮੇਰੇ ਲੋਕਾਂ ਇਸਰਾਏਲੀਆਂ ਦਾ ਅਯਾਲੀ ਹੋਵੇਂਗਾ ਅਤੇ ਮੇਰੇ ਲੋਕਾਂ, ਇਸਰਾਏਲੀਆਂ ਦਾ ਆਗੂ ਹੋਵੇਂਗਾ।

 

ਜ਼ਬੂਰ 78:70-72

70 ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ
    
ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
71 
ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ
    
ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।
72 
ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ
    
ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ

 

1 ਰਾਜਿਆਂ 3:5-13

ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।

ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਮੈਨੂੰ ਮੇਰੇ ਪਿਤਾ ਦੀ ਥਾਵੇਂ ਸਿੰਘਾਸਣ ਗੱਦੀ ਉੱਪਰ ਬੈਠਣ ਦੀ ਆਗਿਆ ਦਿੱਤੀ ਹੈ, ਪਰ ਮੈਂ ਇੱਕ ਛੋਟਾ ਬੱਚਾ ਹਾਂ ਅਤੇ ਲੋਕਾਂ ਦੀ ਅਗਵਾਈ ਲਈ ਅਨੁਭਵ ਦਾ ਕੱਚਾ ਹਾਂ ਇੱਥੇ ਮੈਂ ਤੇਰਾ ਸੇਵਕ, ਤੇਰੇ ਚੁਣੇ ਹੋਏ ਲੋਕਾਂ ਦਰਮਿਆਨ ਖੜ੍ਹਾ ਹਾਂ। ਉਹ ਇੰਨੇ ਹਨ ਕਿ ਗਿਣੇ ਨਹੀਂ ਜਾ ਸੱਕਦੇ ਇਸ ਲਈ ਸ਼ਾਸਕ ਨੂੰ ਉਨ੍ਹਾਂ ਵਿੱਚਕਾਰ ਅਨੇਕਾਂ ਫੈਸਲੇ ਕਰਨੇ ਹੁੰਦੇ ਹਨ ਇਸ ਲਈ ਮੈਂ ਤੈਥੋਂ ਸਿਆਣਪ ਮੰਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸੱਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿੱਚਕਾਰ ਪਰੱਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸੰਭਵ ਹੈ।
10 ਯਹੋਵਾਹ ਬਹੁਤ ਪ੍ਰਸੰਨ ਹੋਇਆ ਕਿ ਸੁਲੇਮਾਨ ਨੇ ਸਿਆਪਣ ਦੀ ਮੰਗ ਕੀਤੀ ਸੀ 11 ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ 12 ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ 13 ਇਸ ਦੇ ਇਲਾਵਾ ਤੈਨੂੰ ਉਹ ਵਸਤਾਂ ਇਨਾਮ ਦੇ ਤੌਰ ਤੇ ਦੇਵਾਂਗਾ ਜੋ ਤੂੰ ਨਹੀਂ ਮੰਗੀਆਂ। ਤੈਨੂੰ ਤਮਾਮ ਜ਼ਿੰਦਗੀ ਅਮੀਰੀ ਅਤੇ ਖੁਸ਼ੀਆਂ ਤੇ ਮਾਨ ਸੰਮਾਨ ਪ੍ਰਾਪਤ ਹੋਵੇਗਾ ਅਤੇ ਤੇਰੇ ਤੋਂ ਵੱਡਾ ਪਾਤਸ਼ਾਹ ਦੁਨੀਆਂ ਵਿੱਚ ਨਾ ਹੋਇਆ ਹੈ ਨਾ ਹੋਵੇਗਾ

 

2 ਇਤਹਾਸ 1:7-12

ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!

ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਥਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ ਸੋ ਯਹੋਵਾਹ ਪਰਮੇਸ਼ੁਰ, ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਇਕਰਾਰ ਪੂਰਾ ਕਰ ਕਿਉਂ ਕਿ ਤੂੰ ਮੈਨੂੰ ਧਰਤੀ ਦੀ ਧੂੜ ਜਿੰਨੀ ਗਿਣਤੀ ਦੇ ਲੋਕਾਂ ਦਾ ਰਾਜਾ ਬਣਾਇਆ ਹੈ 10 ਹੁਣ ਤੁਸੀਂ ਮੈਨੂੰ ਬੁੱਧ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚੱਲਾ ਸੱਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚੱਲਾ ਸੱਕਦਾ।
11 ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, “ਤੂੰ ਨਿਰਪੱਖ ਬਿਨ ਸਵਾਰਥ ਦਾ ਫ਼ੈਸਲਾ ਕੀਤਾ ਹੈ। ਨਾ ਤੂੰ ਦੌਲਤ ਮੰਗੀ, ਨਾ ਅਮੀਰੀ, ਮਾਨ-ਵਡਿਆਈ ਅਤੇ ਰੁਤਬਾ। ਤੂੰ ਆਪਣੇ ਵੈਰੀਆਂ ਦਾ ਨਾਸ ਕਰਨ ਨੂੰ ਵੀ ਨਹੀਂ ਕਿਹਾ ਅਤੇ ਨਾ ਹੀ ਤੂੰ ਆਪਣੇ ਲਈ ਵੱਡੀ ਉਮਰ ਦੀ ਮੰਗ ਕੀਤੀ। ਤੂੰ ਇਹ ਸਭ ਕੁਝ ਮੰਗਣ ਦੀ ਥਾਵੇਂ ਬੁੱਧ-ਵਿਵੇਕ ਦੀ ਮੰਗ ਕੀਤੀ ਇਸ ਲਈ ਕਿ ਤੂੰ ਮੇਰੀ ਪਰਜਾ ਦਾ ਸਹੀ ਨਿਆਂ ਕਰ ਸੱਕੇਂ, ਜਿਸ ਦਾ ਮੈਂ ਤੈਨੂੰ ਪਾਤਸ਼ਾਹ ਠਹਿਰਾਇਆ ਹੈ 12 ਇਸ ਲਈ ਮੈਂ ਤੈਨੂੰ ਬੁੱਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ਤੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।

 

ਬਿਵਸਥਾ ਸਾਰ 17:9-10

ਜਾਜਕ ਲੇਵੀ ਪਰਿਵਾਰ-ਸਮੂਹ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਉਟੀ ਉੱਤੇ ਹੋਵੇ। ਉਹ ਫ਼ੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ 10 ਉੱਥੇ, ਯਹੋਵਾਹ ਦੇ ਖਾਸ ਸਥਾਨ ਉੱਤੇ ਉਹ ਆਪਣਾ ਨਿਆਂ ਦੱਸਣਗੇ। ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਵੀ ਉਹ ਆਖਣ। ਉਹ ਸਾਰੀਂ ਗੱਲਾਂ ਕਰਨ ਲਈ ਦ੍ਰਿੜ ਹੋਵੋ ਜਿਨ੍ਹਾਂ ਬਾਰੇ ਉਹ ਆਖਦੇ ਹਨ

 

ਮਲਾਕੀ 2:6-7

ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।

 

ਯਿਰਮਿਯਾਹ 3:15

15 ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ

 

ਯਿਰਮਿਯਾਹ 23:3-4

ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕੱਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵੱਧ ਜਾਣਗੀਆਂ ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ।ਇਹ ਸੰਦੇਸ਼ ਯਹੋਵਾਹ ਵੱਲੋਂ ਸੀ

 

ਅਫ਼ਸੀਆਂ ਨੂੰ 4:11-13

11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ 12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ 13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ

 

2 ਤਿਮੋਥਿਉਸ ਨੂੰ 2:24-26

24 ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ 25 ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ 26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ

 

ਉਤਪਤ 18:19

19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।

 

ਕਹਾਉਤਾਂ 4:11-13

11 ਮੈਂ ਤੁਹਾਨੂੰ ਸਿਆਣਪ ਦਾ ਰਾਹ ਵਿਖਾਵਾਂਗਾ, ਅਤੇ ਸਿੱਧੇ ਰਾਹਾਂ ਤੇ ਤੁਹਾਡੀ ਅਗਵਾਈ ਕਰਾਂਗਾ 12 ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ 13 ਅਨੁਸ਼ਾਸ਼ਨ ਉੱਤੇ ਟਿਕੇ ਰਹੋ ਇਸ ਨੂੰ ਨਾ ਛੱਡੋ ਇਸਦੀ ਰੱਖਿਆ ਕਰੋ-ਇਹ ਤੁਹਾਡਾ ਜੀਵਨ ਹੈ

 

ਕਹਾਉਤਾਂ 6:20-23

ਵਿਭਚਾਰ ਦੇ ਖਿਲਾਫ ਚੇਤਾਵਨੀ

20 ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ। 21 ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ 22 ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ

23 ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ

 

ਕਹਾਉਤਾਂ 13:1

13 ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ

 

ਕਹਾਉਤਾਂ 22:6

ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ

 

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ


ਅੱਯੂਬ 31:18

18 ਮੈਂ ਆਪਣੀ ਸਾਰੀ ਉਮਰ ਪਿਉ ਬਾਹਰੇ ਬੱਚਿਆਂ ਲਈ ਪਿਤਾ ਵਰਗਾ ਬਣਿਆ ਹਾਂ
    
ਆਪਣੀ ਸਾਰੀ ਉਮਰ, ਮੈਂ ਵਿਧਵਾਵਾਂ ਦਾ ਧਿਆਨ ਰੱਖਿਆ ਹੈ

 

ਕਹਾਉਤਾਂ 16:23

23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ

 

ਦਾਨੀਏਲ 5:12-17

12 ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀਏਲ ਹੈ। ਰਾਜੇ ਨੇ ਉਸ ਨੂੰ ਬੇਲਟਸ਼ੱਸਰ ਦਾ ਨਾਮ ਦਿੱਤਾ ਸੀ। ਬੇਲਟਸ਼ੱਸਰ (ਦਾਨੀਏਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦਾ ਸੀ ਭੇਤਾਂ ਨੂੰ ਸਮਝਾ ਸੱਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹੱਲ ਕਰ ਸੱਕਦਾ ਸੀ ਉਸ ਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।

13 ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ? 14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ 15 ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪੜ੍ਹਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸੱਕੇ 16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸੱਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹੱਲ ਕਰ ਸੱਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪੜ੍ਹ ਸੱਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।

17 ਫ਼ੇਰ ਦਾਨੀਏਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀਏਲ ਨੇ ਆਖਿਆ, “ਰਾਜਾ ਬੇਲਟਸ਼ੱਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸੱਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸੱਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪੜ੍ਹਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ


ਕੂਚ 32:34; ਕੂਚ 33:12-17; ਬਿਵਸਥਾ ਸਾਰ 10:11; ਬਿਵਸਥਾ ਸਾਰ 31:2; ਗਿਣਤੀ 27:15-18; ਬਿਵਸਥਾ ਸਾਰ 1:38; ਬਿਵਸਥਾ ਸਾਰ 3:28; ਯਹੋਸ਼ੁਆ 1:6; ਨਿਆਂਈਆਂ ਦੀ ਪੋਥੀ 7:17; 2 ਸਮੂਏਲ 5:1-2; 1 ਇਤਹਾਸ 11:1-2; ਜ਼ਬੂਰ 78:70-72; 1 ਰਾਜਿਆਂ 3:5-13; 2 ਇਤਹਾਸ 1:7-12; ਬਿਵਸਥਾ ਸਾਰ 17:9-10; ਮਲਾਕੀ 2:6-7; ਯਿਰਮਿਯਾਹ 3:15; ਯਿਰਮਿਯਾਹ 23:3-4; ਅਫ਼ਸੀਆਂ ਨੂੰ 4:11-13; 2 ਤਿਮੋਥਿਉਸ ਨੂੰ 2:24-26; ਉਤਪਤ 18:19; ਕਹਾਉਤਾਂ 4:11-13; ਕਹਾਉਤਾਂ 6:20-23; ਕਹਾਉਤਾਂ 13:1; ਕਹਾਉਤਾਂ 22:6; ਅਫ਼ਸੀਆਂ ਨੂੰ 6:4; ਅੱਯੂਬ 31:18; ਕਹਾਉਤਾਂ 16:23; ਦਾਨੀਏਲ 5:12-17