Thursday, May 1, 2014

ਬਾਈਬਲ ਦੇ ਬਚਨਾਂ ਵਿੱਚ ਵਾਧਾ ਜਾਂ ਘਾਟਾ ਕਰਨਾ



            ਬਾਈਬਲ ਦੇ ਕੁਝ ਵਚਨ ਵਿਸ਼ਾ : ਬਾਈਬਲ ਦੇ ਬਚਨਾਂ ਵਿੱਚ ਵਾਧਾ ਜਾਂ ਘਾਟਾ ਕਰਨਾ                   
                                           
ਪੰਜਾਬੀ ਮਸੀਹੀ ਸੰਦੇਸ਼                                                       

ਪਰਕਾਸ਼ ਦੀ ਪੋਥੀ 22:18-19
18 ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ 19 ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕੱਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ

ਬਿਵਸਥਾ ਸਾਰ 4:2

ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ

ਕਹਾਉਤਾਂ 30:5-6

ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ

ਯੂਹੰਨਾ 8:32

32 ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।

ਇਬਰਾਨੀਆਂ ਨੂੰ 10:23

23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ

ਬਿਵਸਥਾ ਸਾਰ 12:32

32 ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ

ਮੱਤੀ 22:29

29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ

ਮਰਕੁਸ 7:13

13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।

ਉਤਪਤ 3:1-4

ਪਾਪ ਦੀ ਸ਼ੁਰੂਆਤ

ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”

ਔਰਤ ਨੇ ਸੱਪ ਨੂੰ ਜਵਾਬ ਦਿੱਤਾ, “ਅਸੀਂ ਬਾਗ ਦੇ ਰੁੱਖਾਂ ਦੇ ਫ਼ਲ ਖਾ ਸੱਕਦੇ ਹਾਂ ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”
ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ

ਮੱਤੀ 24:24

24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ



ਪਰਕਾਸ਼ ਦੀ ਪੋਥੀ 22:18-19; ਬਿਵਸਥਾ ਸਾਰ 4:2; ਕਹਾਉਤਾਂ 30:5-6; ਯੂਹੰਨਾ 8:32; ਇਬਰਾਨੀਆਂ ਨੂੰ 10:23; ਬਿਵਸਥਾ ਸਾਰ 12:32; ਮੱਤੀ 22:29; ਮਰਕੁਸ 7:13; ਉਤਪਤ 3:1-4; ਮੱਤੀ 24:24