Thursday, May 1, 2014

ਬੱਚਿਆਂ ਦੀ ਜ਼ਰੂਰਤਾਂ



                             ਬਾਈਬਲ ਦੇ ਕੁਝ ਵਚਨ ਵਿਸ਼ਾ : ਬੱਚਿਆਂ ਦੀ ਜ਼ਰੂਰਤਾਂ                                        
                                                ਪੰਜਾਬੀ ਮਸੀਹੀ ਸੰਦੇਸ਼                                                       

ਬਿਵਸਥਾ ਸਾਰ 6:6-7

ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ

ਕੂਚ 10:2

ਅਜਿਹਾ ਮੈਂ ਇਸ ਲਈ ਵੀ ਕੀਤਾ ਤਾਂ ਜੋ ਤੁਸੀਂ ਆਪਣੇ ਪੁੱਤਾਂ-ਪੋਤਿਆਂ ਨੂੰ ਉਨ੍ਹਾਂ ਕਰਿਸ਼ਮਿਆਂ ਅਤੇ ਕਾਰਨਾਮਿਆਂ ਬਾਰੇ ਦੱਸ ਸੱਕੋਂ ਜੋ ਮੈਂ ਮਿਸਰ ਵਿੱਚ ਕੀਤੇ ਹਨ। ਫ਼ੇਰ ਤੁਸੀਂ ਸਾਰੇ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ।

 

ਕੂਚ 12:26-27

26 ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’ 27 ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸ ਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’”
ਇਸ ਲਈ ਹੁਣ ਲੋਕ ਯਹੋਵਾਹ ਨੂੰ ਮੱਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ

ਕੂਚ 13:14-15

14 ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ ਕਿ ਤੁਸੀਂ ਅਜਿਹਾ ਕਿਉਂ ਕਰਦੇ ਹੋ। ਉਹ ਆਖਣਗੇ, ‘ਇਸ ਸਾਰੇ ਕੁਝ ਦਾ ਕੀ ਮਤਲਬ ਹੈ?’ ਅਤੇ ਤੁਸੀਂ ਜਵਾਬ ਦਿਉਂਗੇ, ‘ਯਹੋਵਾਹ ਨੇ ਸਾਨੂੰ ਮਿਸਰ ਤੋਂ ਬਚਾਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ। ਅਸੀਂ ਉਸ ਥਾਂ ਗੁਲਾਮ ਸਾਂ। ਪਰ ਯਹੋਵਾਹ ਨੇ ਸਾਨੂੰ ਬਾਹਰ ਕੱਢਿਆ ਅਤੇ ਇੱਥੇ ਲਿਆਇਆ 15 ਮਿਸਰ ਵਿੱਚ, ਫ਼ਿਰਊਨ ਜ਼ਿੱਦੀ ਸੀ। ਉਹ ਸਾਨੂੰ ਜਾਣ ਨਹੀਂ ਸੀ ਦਿੰਦਾ। ਇਸ ਲਈ ਯਹੋਵਾਹ ਨੇ ਉਸ ਧਰਤੀ ਦੀ ਹਰ ਪਲੋਠੀ ਸੰਤਾਨ ਨੂੰ ਮਾਰ ਦਿੱਤਾ। (ਯਹੋਵਾਹ ਨੇ ਪਹਿਲੋਠੇ ਜਾਨਵਰਾਂ ਅਤੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ।) ਇਹੀ ਕਾਰਣ ਹੈ ਕਿ ਮੈਂ ਹਰੇਕ ਪਹਿਲੋਠਾ ਨਰ ਜਾਨਵਰ ਯਹੋਵਾਹ ਨੂੰ ਅਰਪਨ ਕਰਦਾ ਹਾਂ। ਅਤੇ ਇਹੀ ਕਾਰਣ ਹੈ ਕਿ ਮੈਂ ਆਪਣੇ ਹਰੇਕ ਪਹਿਲੋਠੇ ਪੁੱਤਰ ਨੂੰ ਯਹੋਵਾਹ ਤੋਂ ਵਾਪਸ ਖਰੀਦਦਾ ਹਾਂ।

ਬਿਵਸਥਾ ਸਾਰ 4:9

ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ

ਬਿਵਸਥਾ ਸਾਰ 6:20-21

ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ

20 ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’ 21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਂਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ

ਬਿਵਸਥਾ ਸਾਰ 11:19

19 ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ

ਕਹਾਉਤਾਂ 1:8

ਇੱਕ ਪੁੱਤਰ ਨੂੰ ਉਪਦੇਸ਼

ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ

ਯਸਾਯਾਹ 38:19

19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ
    ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ
    ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ

ਯੋਏਲ 1:3

ਇਸ ਬਾਰੇ ਤੁਸੀਂ ਆਪਣੇ ਪੁੱਤਰਾਂ ਨੂੰ
    ਤੇ ਉਹ ਆਪਣੇ ਬੱਚਿਆਂ ਨੂੰ ਦੱਸਣਗੇ
    ਅਤੇ ਤੁਹਾਡੇ ਪੋਤਰੇ ਅੱਗੋਂ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਇਹ ਗੱਲਾਂ ਦੱਸਣਗੇ

ਕਹਾਉਤਾਂ 22:6

ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

ਬਿਵਸਥਾ ਸਾਰ 31:12-13

12 ਸਮੂਹ ਲੋਕਾਂ ਨੂੰ ਇਕੱਠਿਆ ਕਰੋ-ਆਦਮੀਆਂ, ਔਰਤਾ, ਛੋਟੇ ਬੱਚਿਆ ਅਤੇ ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਵਿਦੇਸ਼ੀਆਂ ਨੂੰ। ਉਹ ਬਿਵਸਥਾ ਸੁਨਣਗੇ ਅਤੇ ਉਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਦਾ ਆਦਰ ਕਰਨਾ ਸਿੱਖਣਗੇ। ਫ਼ੇਰ ਉਹ ਬਿਵਸਥਾ ਵਿੱਚ ਦਿੱਤੀਆਂ ਸਾਰੀਆਂ ਗੱਲਾਂ ਕਰਨ ਦੇ ਯੋਗ ਹੋਣਗੇ 13 ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।

ਯਹੋਸ਼ੁਆ 8:35

35 ਇਸਰਾਏਲ ਦੇ ਸਾਰੇ ਲੋਕ ਉੱਥੇ ਇਕੱਠੇ ਹੋਏ ਸਨ। ਇਸਰਾਏਲ ਦੇ ਲੋਕਾਂ ਨਾਲ ਰਹਿਣ ਵਾਲੇ ਸਾਰੇ ਵਿਦੇਸ਼ੀ, ਔਰਤਾਂ ਅਤੇ ਬੱਚੇ ਉੱਥੇ ਸਨ। ਅਤੇ ਯਹੋਸ਼ੁਆ ਨੇ ਉਹ ਹਰ ਆਦੇਸ਼ ਪੜ੍ਹਿਆ ਜਿਹੜਾ ਮੂਸਾ ਨੇ ਦਿੱਤਾ ਸੀ

2 ਰਾਜਿਆਂ 12:2

ਯਹੋਆਸ਼ ਨੇ ਆਪਣੀ ਸਾਰੀ ਉਮਰ, ਉਹ ਗਲਾ ਕੀਤੀਆਂ ਜੋ ਕਿ ਯਹੋਵਾਹ ਦੀ ਨਿਗਾਹ ਵਿੱਚ ਨੇਕ ਸਨ, ਬਿਲਕੁਲ ਜਿਵੇਂ ਜਾਜਕ ਯਹੋਯਾਦਾ ਨੇ ਸਿੱਖਾਇਆਂ ਸਨ

ਜ਼ਬੂਰ 34:11

11 ਬੱਚਿਉ ਮੇਰੀ ਗੱਲ ਸੁਣੋ
    ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ

ਜ਼ਬੂਰ 78:5

ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ
    ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ।
    ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ।
    ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ

ਕਹਾਉਤਾਂ 3:1

ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ

ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ

ਕਹਾਉਤਾਂ 13:24

24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ

ਇਬਰਾਨੀਆਂ ਨੂੰ 12:7-11


ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ

ਕਹਾਉਤਾਂ 19:18

18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ

ਕਹਾਉਤਾਂ 22:15

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ

ਕਹਾਉਤਾਂ 23:13

13 ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ

ਕਹਾਉਤਾਂ 29:15

15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ

 

1 ਤਿਮੋਥਿਉਸ ਨੂੰ 3:4

ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ

1 ਸਮੂਏਲ 3:13

13 ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ

1 ਰਾਜਿਆਂ 1:6

5-6 ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ

1 ਰਾਜਿਆਂ 9:4

ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ

2 ਇਤਹਾਸ 17:3

ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸ ਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ

 

2 ਇਤਹਾਸ 26:4

ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ

2 ਤਿਮੋਥਿਉਸ ਨੂੰ 1:5

ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ

2 ਤਿਮੋਥਿਉਸ ਨੂੰ 3:15

15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ

1 ਰਾਜਿਆਂ 22:52

52 ਅਹਜ਼ਯਾਹ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ। ਉਸ ਨੇ ਵੀ ਆਪਣੇ ਪਿਤਾ ਅਹਾਬ ਅਤੇ ਆਪਣੀ ਮਾਂ ਦੇ ਰਾਹ ਵਿੱਚ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ, ਜਿਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ, ਵਾਂਗ ਹੀ ਕੀਤਾ

2 ਇਤਹਾਸ 22:3

ਅਹਜ਼ਆਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਤੇ ਹੀ ਤੁਰਿਆ। ਉਹ ਆਪਣੀ ਮਾਂ ਦੀ ਸ਼ੈਹ ਤੇ ਇਨ੍ਹਾਂ ਰਾਹਾਂ ਤੇ ਤੁਰਿਆ

ਯਿਰਮਿਯਾਹ 9:14

14 ਯਹੂਦਾਹ ਦੇ ਲੋਕਾਂ ਦਾ ਆਪਣਾ ਹੀ ਢੰਗ ਸੀ। ਉਹ ਜ਼ਿੱਦੀ ਸਨ। ਉਹ ਝੂਠੇ ਦੇਵਤੇ ਬਆਲ ਦੇ ਅਨੁਯਾਈ ਸਨ। ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਦੇਵਤਿਆਂ ਦੇ ਅਨੁਯਾਈ ਹੋਣਾ ਸਿੱਖਾਇਆ ਸੀ।

 

ਮੱਤੀ 14:8

ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।

ਮੱਤੀ 7:9-11

ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ? 10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ? 11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?

ਲੂਕਾ 11:11-13

11 ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ 12 ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ! 13 ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।

1 ਸਮੂਏਲ 2:19

19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ

ਕਹਾਉਤਾਂ 31:15

15 ਉਹ ਪ੍ਰਭਾਤ ਤੋਂ ਪਹਿਲਾਂ ਉੱਠਦੀ ਹੈ
    ਅਤੇ ਉਹ ਆਪਣੇ ਟੱਬਰ ਲਈ ਭੋਜਨ ਦਾ ਇੰਤਜਾਮ ਕਰਦੀ ਹੈ ਅਤੇ ਆਪਣੀਆਂ ਨੋਕਰਾਣੀਆਂ ਨੂੰ ਉਨ੍ਹਾਂ ਦਾ ਸਹੀ ਹਿੱਸਾ ਦਿੰਦੀ ਹੈ

 

2 ਕੁਰਿੰਥੀਆਂ ਨੂੰ 12:14

14 ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ

ਤੀਤੁਸ ਨੂੰ 2:4

ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ

ਉਤਪਤ 37:3

ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ

ਉਤਪਤ 44:20

20 ਅਤੇ ਅਸੀਂ ਤੁਹਾਨੂੰ ਜਵਾਬ ਦਿੱਤਾ ਸੀ, ‘ਸਾਡਾ ਪਿਤਾ ਹੈ-ਉਹ ਬਜ਼ੁਰਗ ਹੈ। ਅਤੇ ਸਾਡਾ ਇੱਕ ਛੋਟਾ ਭਰਾ ਵੀ ਹੈ। ਸਾਡਾ ਪਿਤਾ ਉਸ ਪੁੱਤਰ ਨੂੰ ਪਿਆਰ ਕਰਦਾ ਹੈ ਕਿਉਂਕਿ ਉਹ ਉਦੋਂ ਪੈਦਾ ਹੋਇਆ ਸੀ ਜਦੋਂ ਸਾਡਾ ਪਿਤਾ ਬੁੱਢਾ ਹੋ ਚੁੱਕਾ ਸੀ। ਅਤੇ ਉਸ ਛੋਟੇ ਪੁੱਤਰ ਦਾ ਭਰਾ ਮਰ ਚੁੱਕਿਆ ਹੈ। ਇਸ ਲਈ ਇਹ ਉਸ ਮਾਂ ਤੋਂ ਜੰਮਿਆ ਇੱਕੋ-ਇੱਕ ਪੁੱਤਰ ਹੈ ਜਿਹੜਾ ਬੱਚਿਆਂ ਹੈ। ਸਾਡਾ ਪਿਤਾ ਇਸ ਨੂੰ ਬਹੁਤ ਪਿਆਰ ਕਰਦਾ ਹੈ।

 

2 ਸਮੂਏਲ 18:33

33 ਤਦ ਪਾਤਸ਼ਾਹ ਜਾਣ ਗਿਆ ਕਿ ਅਬਸ਼ਾਲੋਮ ਮਰ ਗਿਆ ਹੈ। ਤਾਂ ਪਾਤਸ਼ਾਹ ਬੜਾ ਬੇਚੈਨ ਹੋਇਆ, ਉਹ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜੀ ਦੇ ਉੱਪਰ ਸੀ ਉਸ ਉੱਪਰ ਚੜ੍ਹ ਗਿਆ ਅਤੇ ਕੁਰਲਾਉਂਦਾ ਹੋਇਆ ਇਹ ਆਖ ਰਿਹਾ ਸੀ, “ਹਾਏ, ਮੇਰੇ ਪੁੱਤਰ ਅਬਸ਼ਾਲੋਮ! ਮੇਰੇ ਅਬਸ਼ਾਲੋਮ! ਕਾਸ਼ ਤੇਰੀ ਜਗ੍ਹਾ ਮੈਂ ਹੀ ਮਰ ਜਾਂਦਾ, ਮੈਨੂੰ ਮੌਤ ਜਾਂਦੀ ਮੇਰੇ ਪੁੱਤਰ! ਅਬਸ਼ਾਲੋਮ! ਹਾਏ ਮੇਰੇ ਪੁੱਤਰ!”

ਲੂਕਾ 15:20

20 ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ

ਪੁੱਤਰ ਦੀ ਵਾਪਸੀ

ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ



ਬਿਵਸਥਾ ਸਾਰ 6:6-7; ਕੂਚ 10:2; ਕੂਚ 12:26-27; ਕੂਚ 13:14-15; ਬਿਵਸਥਾ ਸਾਰ 4:9; ਬਿਵਸਥਾ ਸਾਰ 6:20-21; ਬਿਵਸਥਾ ਸਾਰ 11:19; ਕਹਾਉਤਾਂ 1:8; ਯਸਾਯਾਹ 38:19; ਯੋਏਲ 1:3; ਕਹਾਉਤਾਂ 22:6; ਅਫ਼ਸੀਆਂ ਨੂੰ 6:4; ਬਿਵਸਥਾ ਸਾਰ 31:12-13; ਯਹੋਸ਼ੁਆ 8:35; 2 ਰਾਜਿਆਂ 12:2; ਜ਼ਬੂਰ 34:11; ਜ਼ਬੂਰ 78:5; ਕਹਾਉਤਾਂ 3:1; ਕਹਾਉਤਾਂ 13:24; ਇਬਰਾਨੀਆਂ ਨੂੰ 12:7-11; ਕਹਾਉਤਾਂ 19:18; ਕਹਾਉਤਾਂ 22:15; ਕਹਾਉਤਾਂ 23:13; ਕਹਾਉਤਾਂ 29:15; 1 ਤਿਮੋਥਿਉਸ ਨੂੰ 3:41 ਸਮੂਏਲ 3:13; 1 ਰਾਜਿਆਂ 1:6; 1 ਰਾਜਿਆਂ 9:4; 2 ਇਤਹਾਸ 17:3; 2 ਇਤਹਾਸ 26:4; 2 ਤਿਮੋਥਿਉਸ ਨੂੰ 1:5; 2 ਤਿਮੋਥਿਉਸ ਨੂੰ 3:15; 1 ਰਾਜਿਆਂ 22:52; 2 ਇਤਹਾਸ 22:3; ਯਿਰਮਿਯਾਹ 9:14; ਮੱਤੀ 14:8; ਮੱਤੀ 7:9-11; ਲੂਕਾ 11:11-13; 1 ਸਮੂਏਲ 2:19; ਕਹਾਉਤਾਂ 31:15; 2 ਕੁਰਿੰਥੀਆਂ ਨੂੰ 12:14; ਤੀਤੁਸ ਨੂੰ 2:4; ਉਤਪਤ 37:3; ਉਤਪਤ 44:20; 2 ਸਮੂਏਲ 18:33; ਲੂਕਾ 15:20