Thursday, May 1, 2014

ਇਕੱਲੇ ਕਰਨਾ

  

                                  ਬਾਈਬਲ ਦੇ ਕੁਝ ਵਚਨ ਵਿਸ਼ਾ : ਇਕੱਲੇ ਕਰਨਾ
                                                
ਪੰਜਾਬੀ ਮਸੀਹੀ ਸੰਦੇਸ਼
 ਉਤਪਤ 45:1

45 ਯੂਸੁਫ਼ ਹੁਣ ਆਪਣੇ-ਆਪ ਉੱਤੇ ਹੋਰ ਬਹੁਤ ਚਿਰ ਕਾਬੂ ਨਹੀਂ ਰੱਖ ਸੱਕਿਆ। ਉਹ ਉੱਥੇ ਸਾਰੇ ਲੋਕਾਂ ਦੇ ਸਾਹਮਣੇ ਰੋ ਪਿਆ। ਯੂਸੁਫ਼ ਨੇ ਆਖਿਆ, “ਹਰੇਕ ਨੂੰ ਆਖੋ ਇੱਥੋਂ ਚੱਲਿਆ ਜਾਵੇ।ਇਸ ਲਈ ਸਭ ਲੋਕ ਚੱਲੇ ਗਏ। ਸਿਰਫ਼ ਭਰਾ ਹੀ ਯੂਸੁਫ਼ ਦੇ ਕੋਲ ਰਹਿ ਗਏ। ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੌਣ ਹੈ

ਮੱਤੀ 18:15

ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ

15 ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ

ਕੂਚ 18:14

14 ਯਿਥਰੋ ਨੇ ਮੂਸਾ ਨੂੰ ਲੋਕਾਂ ਦਾ ਨਿਆਂ ਕਰਦਿਆਂ ਦੇਖਿਆ। ਉਸ ਨੇ ਪੁੱਛਿਆ, “ਤੂੰ ਇਹ ਕਿਉਂ ਕਰ ਰਿਹਾ ਹੈਂ? ਤੂੰ ਇੱਕਲਾ ਹੀ ਨਿਆਂਕਾਰ ਕਿਉਂ ਹੈਂ? ਅਤੇ ਸਾਰਾ ਦਿਨ ਲੋਕ ਤੇਰੇ ਕੋਲ ਕਿਉਂ ਆਉਂਦੇ ਹਨ?

ਨਿਆਂਈਆਂ ਦੀ ਪੋਥੀ 12:1

ਯਿਫ਼ਤਾਹ ਅਤੇ ਇਫ਼ਰਾਈਮ

12 ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕੱਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਸਾਪੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸੱਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”

ਆਮੋਸ 6:10

10 ਅਤੇ ਜਦੋਂ ਕੋਈ ਮਨੁੱਖ ਮਰੇਗਾ ਤਾਂ ਉਸਦਾ ਕੋਈ ਰਿਸ਼ਤੇਦਾਰ ਉਸ ਨੂੰ ਲੈ ਕੇ ਜਲਾਉਣ ਲਈ ਆਵੇਗਾ ਅਤੇ ਉਸ ਨੂੰ ਜਲਾਕੇ ਉਸਦੀਆਂ ਹੱਡੀਆਂ ਨਾਲ ਲੈ ਜਾਵੇਗਾ।ਅਤੇ ਉਸ ਨੂੰ ਜੋ ਕੋਈ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਕੇ ਆਖੇਗਾ ਕਿ ਕੀ ਤੇਰੇ ਨਾਲ ਕੋਈ ਹੋਰ ਵੀ ਲੋਬ ਹੈ?

ਉਹ ਮਨੁੱਖ ਬੋਲੇਗਾ, “ਨਹੀਂ
ਪਰ ਉਸ ਦਾ ਰਿਸ਼ਤੇਦਾਰ ਉਸ ਨੂੰ ਵਿੱਚਾਲੇ ਹੀ ਟੋਕੇਗਾ ਤੇ ਕਹੇਗਾ, “ਚੁੱਪ ਰਹਿ! ਅਸੀਂ ਯਹੋਵਾਹ ਦੇ ਨਾਉਂ ਦਾ ਜ਼ਿਕਰ ਨਹੀਂ ਕਰਨਾ।

ਕੂਚ 34:3

ਕਿਸੇ ਵੀ ਬੰਦੇ ਨੂੰ ਤੇਰੇ ਨਾਲ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਵੀ ਬੰਦਾ ਪਰਬਤ ਦੀ ਕਿਸੇ ਵੀ ਥਾ ਉੱਤੇ ਦੇਖਿਆ ਨਹੀਂ ਜਾਣਾ ਚਾਹੀਦਾ। ਤੁਹਾਡੇ ਜਾਨਵਰਾਂ ਦੇ ਵੱਗਾਂ ਜਾਂ ਭੇਡਾਂ ਦੇ ਇੱਜੜਾਂ ਨੂੰ ਵੀ ਪਰਬਤ ਦੇ ਹੇਠ ਘਾਹ ਚਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਨਿਆਂਈਆਂ ਦੀ ਪੋਥੀ 13:9

ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ

1 ਸਮੂਏਲ 21:1

ਦਾਊਦ ਦਾ ਅਹੀਮਲਕ ਜਾਜਕ ਵੱਲ ਜਾਣਾ

21 ਤਦ ਦਾਊਦ ਚੱਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ
ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸ ਨੇ ਡਰਦਿਆਂ ਦਾਊਦ ਕੋਲੋਂ ਪੁੱਛਿਆ, “ਤੂੰ ਇੱਕਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?”

2 ਸਮੂਏਲ 18:25

25 ਉਹ ਦਰਬਾਨ ਦਾਊਦ ਪਾਤਸ਼ਾਹ ਨੂੰ ਇਹ ਖਬਰ ਦੇਣ ਲਈ ਉੱਚੀ ਆਵਾਜ਼ ਵਿੱਚ ਚੀਕਿਆ

ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਉਹ ਆਦਮੀ ਇੱਕਲਾ ਹੈ ਤਾਂ ਇਸਦਾ ਮਤਲਬ ਉਹ ਕੋਈ ਖਬਰ ਲਿਆ ਰਿਹਾ ਹੈ।
ਉਹ ਆਦਮੀ ਸ਼ਹਿਰ ਦੇ ਹੋਰ ਨਜ਼ਦੀਕ ਪਹੁੰਚਦਾ ਗਿਆ

2 ਸਮੂਏਲ 18:26

26 ਦਰਬਾਨ ਨੇ ਇੱਕ ਹੋਰ ਭੱਜਦੇ ਆਉਂਦੇ ਮਨੁੱਖ ਨੂੰ ਵੇਖਿਆ ਤਾਂ ਦਰਬਾਨ ਨੇ ਦਰਵਾਜ਼ੇ ਦੇ ਚੌਕੀਦਾਰ ਨੂੰ ਕਿਹਾ, “ਵੇਖ! ਇੱਕ ਹੋਰ ਇੱਕਲਾ ਮਨੁੱਖ ਦੌੜਦਾ ਰਿਹਾ ਹੈ।

ਤਾਂ ਪਾਤਸ਼ਾਹ ਨੇ ਕਿਹਾ, “ਉਹ ਵੀ ਖਬਰ ਲੈ ਕੇ ਹੀ ਰਿਹਾ ਹੈ।

ਅੱਯੂਬ 1:15

15 ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।

ਅੱਯੂਬ 1:16

16 ਜਦੋਂ ਹਾਲੇ ਸੁਨੇਹਾ ਦੇਣ ਵਾਲਾ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਅੱਯੂਬ ਕੋਲ ਆਇਆ। ਦੂਸਰੇ ਸੰਦੇਸ਼ਵਾਹਕ ਨੇ ਆਖਿਆ, “ਅਕਾਸ਼ ਤੋਂ ਬਿਜਲੀ ਡਿੱਗੀ ਤੇ ਉਸ ਨੇ ਤੇਰੀਆਂ ਭੇਡਾਂ ਤੇ ਤੇਰੇ ਨੌਕਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇੱਕਲਾ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਗਿਆ ਹਾਂ।

ਅੱਯੂਬ 1:17

17 ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਗਿਆ ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਗਿਆ ਹਾਂ।

ਅੱਯੂਬ 1:19

19 ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਗਿਆ ਹਾਂ!

ਜ਼ਕਰਯਾਹ 12:12

12 ਹਰੇਕ ਘਰਾਣਾ ਆਪਣੇ-ਆਪ ਵਿੱਚ ਪਿੱਟੇਗਾ। ਦਾਊਦ ਦੇ ਘਰਾਣੇ ਦੇ ਲੋਕ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਕੀਰਨੇ ਪਾਉਣਗੀਆਂ। ਨਾਥਾਨ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ ਆਪ ਵਿੱਚ ਰੋਣਗੇ-ਪਿੱਟਣਗੇ

ਅੱਯੂਬ 14:22

22 ਉਹ ਆਦਮੀ ਆਪਣੇ ਸ਼ਰੀਰ ਅੰਦਰ ਸਿਰਫ਼ ਦਰਦ ਮਹਿਸੂਸ ਕਰਦਾ ਹੈ
    
ਉਹ ਸਿਰਫ਼ ਆਪਣੇ ਲਈ ਸੋਗ ਕਰਦਾ ਹੈ।

ਅੱਯੂਬ 31:17

17 ਮੈਂ ਆਪਣੇ ਭੋਜਨ ਬਾਰੇ ਕਦੇ ਵੀ ਖੁਦਗਰਜ਼ ਨਹੀਂ ਰਿਹਾ ਹਾਂ
    
ਮੈਂ ਹਮੇਸ਼ਾ ਯਤੀਮਾਂ ਨੂੰ ਭੋਜਨ ਦਿੱਤਾ ਹੈ

ਮੱਤੀ 14:13

ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ

13 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ

ਮੱਤੀ 14:23

23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ

ਲੂਕਾ 9:18

ਪਤਰਸ ਆਖਦਾ ਯਿਸੂ ਹੀ ਮਸੀਹ ਹੈ

18 ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”

ਦਾਨੀਏਲ 10:8

ਇਸ ਲਈ ਮੈਂ ਇੱਕਲਾ ਰਹਿ ਗਿਆ। ਮੈਂ ਇਸ ਦਰਸ਼ਨ ਨੂੰ ਦੇਖ ਰਿਹਾ ਸਾਂ-ਅਤੇ ਇਸਨੇ ਮੈਨੂੰ ਭੈਭੀਤ ਕਰ ਦਿੱਤਾ। ਮੇਰੀ ਤਾਕਤ ਖਤਮ ਹੋ ਗਈ। ਮੇਰਾ ਚਿਹਰਾ ਮੁਰਦਾ ਬੰਦੇ ਦੇ ਚਿਹਰੇ ਵਾਂਗ ਬਗ੍ਗਾ ਹੋ ਗਿਆ, ਅਤੇ ਮੈਂ ਬੇਸਹਾਰਾ ਸਾਂ

ਦਾਨੀਏਲ 10:7

ਮੈਂ, ਦਾਨੀਏਲ, ਹੀ ਇੱਕਲਾ ਬੰਦਾ ਸਾਂ ਜਿਸਨੇ ਇਹ ਦਰਸ਼ਨ ਦੇਖਿਆ। ਮੇਰੇ ਨਾਲ ਦੇ ਬੰਦਿਆਂ ਨੇ ਦਰਸ਼ਨ ਨਹੀਂ ਦੇਖਿਆ ਪਰ ਤਾਂ ਵੀ ਉਹ ਭੈਭੀਤ ਸਨ। ਉਹ ਇਤਨੇ ਭੈਭੀਤ ਸਨ ਕਿ ਉਹ ਦੌੜਕੇ ਛੁਪ ਗਏ

ਦਾਨੀਏਲ 10:21

21 ਪਰ ਦਾਨੀਏਲ, ਇਸਤੋਂ ਪਹਿਲਾਂ ਕਿ ਮੈਂ ਜਾਵਾਂ ਮੈਂ ਤੈਨੂੰ ਇਹ ਗੱਲ ਜ਼ਰੂਰ ਦੱਸਾਂਗਾ ਕਿ ਸੱਚ ਦੀ ਕਿਤਾਬ ਅੰਦਰ ਕੀ ਲਿਖਿਆ ਹੋਇਆ ਹੈ। ਮੇਰੇ ਨਾਲ ਉਨ੍ਹਾਂ ਬਦੀ ਦੇ ਦੂਤਾਂ ਦੇ ਖਿਲਾਫ਼ ਮੀਕਾਏਲ ਤੋਂ ਬਿਨਾਂ ਹੋਰ ਕੋਈ ਨਹੀਂ ਖਲੋਁਦਾ। ਮੀਕਾਏਲ ਤੁਹਾਡੇ ਲੋਕਾਂ ਉੱਤੇ ਹਕੂਮਤ ਕਰਨ ਵਾਲਾ ਸ਼ਹਿਜ਼ਾਦਾ (ਦੂਤ) ਹੈ

ਹੋਸ਼ੇਆ 8:9

ਅਫ਼ਰਾਈਮ ਆਪਣੇਪ੍ਰੇਮੀਆਂਵੱਲ ਪਰਤਿਆ
    
ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ

ਲੂਕਾ 10:40

40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।



ਉਤਪਤ 45:1; ਮੱਤੀ 18:15; ਕੂਚ 18:14; ਨਿਆਂਈਆਂ ਦੀ ਪੋਥੀ 12:1; ਆਮੋਸ 6:10; ਕੂਚ 34:3; ਨਿਆਂਈਆਂ ਦੀ ਪੋਥੀ 13:9; 1 ਸਮੂਏਲ 21:1; 2 ਸਮੂਏਲ 18:25; 2 ਸਮੂਏਲ 18:26; ਅੱਯੂਬ 1:15; ਅੱਯੂਬ 1:16; ਅੱਯੂਬ 1:17; ਅੱਯੂਬ 1:19; ਜ਼ਕਰਯਾਹ 12:12; ਅੱਯੂਬ 14:22; ਅੱਯੂਬ 31:17; ਮੱਤੀ 14:13; ਮੱਤੀ 14:23; ਲੂਕਾ 9:18; ਦਾਨੀਏਲ 10:8; ਦਾਨੀਏਲ 10:7; ਦਾਨੀਏਲ 10:21; ਹੋਸ਼ੇਆ 8:9; ਲੂਕਾ 10:40